ਹਿਮਾਚਲ ਜਾਣ ਵਾਲਿਆਂ ਲਈ ਅਹਿਮ ਖ਼ਬਰ, ਕੋਰੋਨਾ ਨਿਯਮਾਂ ਤੋਂ ਅਜੇ ਨਹੀਂ ਮਿਲੀ ਕੋਈ ਛੋਟ

Friday, Aug 27, 2021 - 11:58 AM (IST)

ਹਿਮਾਚਲ ਜਾਣ ਵਾਲਿਆਂ ਲਈ ਅਹਿਮ ਖ਼ਬਰ, ਕੋਰੋਨਾ ਨਿਯਮਾਂ ਤੋਂ ਅਜੇ ਨਹੀਂ ਮਿਲੀ ਕੋਈ ਛੋਟ

ਜਲੰਧਰ (ਪੁਨੀਤ)– ਹਿਮਾਚਲ ਨੂੰ ਜਾਣ ਵਾਲੇ ਲੋਕਾਂ ਲਈ ਮੇਲਿਆਂ ਤੋਂ ਪਹਿਲਾਂ ਸਰਕਾਰ ਵੱਲੋਂ ਜਿਹੜਾ ਨਿਯਮ ਬਣਾਇਆ ਗਿਆ ਸੀ, ਉਹ ਉਸੇ ਤਰ੍ਹਾਂ ਲਾਗੂ ਹੈ ਅਤੇ ਕੋਰੋਨਾ ਅਹਿਤਿਆਤ ਨੂੰ ਪਹਿਲ ਦੇ ਆਧਾਰ ’ਤੇ ਰੱਖਿਆ ਜਾ ਰਿਹਾ ਹੈ। ਇਸ ਲੜੀ ਵਿਚ ਅਜੇ ਕਿਸੇ ਤਰ੍ਹਾਂ ਦੀ ਛੂਟ ਨਹੀਂ ਦਿੱਤੀ ਗਈ, ਇਸ ਲਈ ਹਿਮਾਚਲ ਜਾਣ ਵਾਲੇ ਲੋਕ ਨਿਯਮਾਂ ਦੀ ਪਾਲਣਾ ਕਰਕੇ ਹੀ ਉਥੇ ਜਾਣ, ਨਹੀਂ ਤਾਂ ਉਨ੍ਹਾਂ ਨੂੰ ਪ੍ਰੇਸ਼ਾਨੀ ਉਠਾਉਣੀ ਪੈ ਸਕਦੀ ਹੈ। ਵੀਰਵਾਰ ਬੱਸਾਂ ਜ਼ਰੀਏ ਹਿਮਾਚਲ ਜਾ ਰਹੇ ਵਿਅਕਤੀਆਂ ਕੋਲ ਰਿਪੋਰਟ ਨਾ ਹੋਣ ਕਾਰਨ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ: ਜਲੰਧਰ: ਰੱਖੜੀ ਵਾਲੇ ਦਿਨ ਤੋਂ ਲਾਪਤਾ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ

PunjabKesari

ਇਸ ਲੜੀ ਵਿਚ ਵੇਖਣ ਵਿਚ ਆਇਆ ਕਿ ਸੋਸ਼ਲ ਮੀਡੀਆ ’ਤੇ ਕੁਝ ਲੋਕ ਪੋਸਟਾਂ ਪਾ ਰਹੇ ਹਨ ਕਿ ਹਿਮਾਚਲ ਜਾਣ ਵਾਲਿਆਂ ਲਈ ਹੁਣ ਕੋਰੋਨਾ ਸਬੰਧੀ ਕਿਸੇ ਰਿਪੋਰਟ ਦੀ ਲੋੜ ਨਹੀਂ ਹੈ ਅਤੇ ਉਥੋਂ ਦੀ ਸਰਕਾਰ ਵੱਲੋਂ ਸਾਰੇ ਨਿਯਮ ਰੱਦ ਕਰਕੇ ਬਿਨਾਂ ਚੈਕਿੰਗ ਦਾਖਲਾ ਦਿੱਤਾ ਜਾ ਰਿਹਾ ਹੈ ਪਰ ਅਜਿਹਾ ਬਿਲਕੁਲ ਨਹੀਂ ਹੈ। ਹਿਮਾਚਲ ਨੂੰ ਜਾਣ ਵਾਲਿਆਂ ਨੂੰ ਬਾਰਡਰ ’ਤੇ ਰੋਕਿਆ ਜਾ ਰਿਹਾ ਹੈ ਅਤੇ ਉਨ੍ਹਾਂ ਕੋਲੋਂ ਕੋਰੋਨਾ ਸਬੰਧੀ ਰਿਪੋਰਟ ਮੰਗੀ ਜਾ ਰਹੀ ਹੈ। ਨਿਯਮਾਂ ਮੁਤਾਬਕ ਜਿਨ੍ਹਾਂ ਲੋਕਾਂ ਦੀ ਰਿਪੋਰਟ ਸਹੀ ਪਾਈ ਜਾ ਰਹੀ ਹੈ, ਉਨ੍ਹਾਂ ਨੂੰ ਹੀ ਹਿਮਾਚਲ ਵਿਚ ਦਾਖ਼ਲਾ ਦਿੱਤਾ ਜਾ ਰਿਹਾ ਹੈ।ਹਿਮਾਚਲ ਤੋਂ ਮਿਲੀ ਜਾਣਕਾਰੀ ਮੁਤਾਬਕ ਜਿਹੜੇ ਲੋਕਾਂ ਨੇ ਕੋਰੋਨਾ ਦੀਆਂ ਦੋਵੇਂ ਡੋਜ਼ ਲੁਆ ਲਈਆਂ ਹਨ, ਉਹ ਬਿਨਾਂ ਕਿਸੇ ਰੋਕ-ਟੋਕ ਦੇ ਹਿਮਾਚਲ ਆ-ਜਾ ਸਕਦੇ ਹਨ। ਇਸ ਤੋਂ ਇਲਾਵਾ ਕੋਰੋਨਾ ਦੀ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ। ਜਲੰਧਰ ਬੱਸ ਅੱਡੇ ਤੋਂ ਮਿਲੀ ਜਾਣਕਾਰੀ ਮੁਤਾਬਕ ਜਿਹੜੀਆਂ ਬੱਸਾਂ ਹਿਮਾਚਲ ਜਾ ਰਹੀਆਂ ਹਨ, ਉਨ੍ਹਾਂ ਦੇ ਚਾਲਕ ਦਲ ਲੋਕਾਂ ਨੂੰ ਕੋਰੋਨਾ ਸਬੰਧੀ ਦੱਸ ਰਹੇ ਹਨ ਤਾਂ ਕਿ ਉਨ੍ਹਾਂ ਨੂੰ ਰਸਤੇ ਵਿਚ ਪ੍ਰੇਸ਼ਾਨੀ ਨਾ ਉਠਾਉਣੀ ਪਵੇ।

ਇਹ ਵੀ ਪੜ੍ਹੋ: ਨੰਗਲ 'ਚ ਵੱਡੀ ਵਾਰਦਾਤ: ਪਤੀ ਵੱਲੋਂ ਹਥੌੜਾ ਮਾਰ ਕੇ ਪਤਨੀ ਦਾ ਕਤਲ, ਪੁੱਤ ਨੇ ਅੱਖੀਂ ਵੇਖਿਆ ਖ਼ੌਫ਼ਨਾਕ ਮੰਜ਼ਰ

PunjabKesari

ਦਿੱਲੀ ਤੋਂ ਬੱਸਾਂ ਜ਼ਰੀਏ ਹਿਮਾਚਲ ਦੇ ਧਾਰਮਿਕ ਅਸਥਾਨਾਂ ’ਤੇ ਜਾਣ ਵਾਲਿਆਂ ਦੀ ਗਿਣਤੀ ਵਧੀ
ਆਈ. ਐੱਸ. ਬੀ. ਟੀ. ਦਿੱਲੀ ਤੋਂ ਹਿਮਾਚਲ ਜਾਣ ਵਾਲੀਆਂ ਬੱਸਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਚਾਲਕ ਦਲਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਮੇਲਿਆਂ ਦੀ ਸ਼ੁਰੂਆਤ ਵਿਚ ਹਿਮਾਚਲ ਨਹੀਂ ਜਾ ਸਕੇ, ਉਹ ਹਿਮਾਚਲ ਦੇ ਧਾਰਮਿਕ ਅਸਥਾਨਾਂ ਪ੍ਰਤੀ ਜਾਣ ਲਈ ਉਤਸ਼ਾਹਿਤ ਨਜ਼ਰ ਆ ਰਹੇ ਹਨ। ਇਸ ਲਈ ਹਿਮਾਚਲ ਟਰਾਂਸਪੋਰਟ ਵੱਲੋਂ ਦਿੱਲੀ ਲਈ ਬੱਸਾਂ ਦੀ ਗਿਣਤੀ ਵਧਾਈ ਗਈ ਹੈ। ਦਿੱਲੀ ਤੋਂ ਵੀਰਵਾਰ ਹਿਮਾਚਲ ਟਰਾਂਸਪੋਰਟ ਦੀਆਂ 75 ਬੱਸਾਂ ਰਵਾਨਾ ਹੋਈਆਂ। ਇਸੇ ਤਰ੍ਹਾਂ ਪੰਜਾਬ ਦੀਆਂ 110 ਸਰਕਾਰੀ ਬੱਸਾਂ ਦਿੱਲੀ ਤੋਂ ਵੱਖ-ਵੱਖ ਸ਼ਹਿਰਾਂ ਲਈ ਨਿਕਲੀਆਂ। ਹਰਿਆਣਾ ਟਰਾਂਸਪੋਰਟ ਦੀਆਂ 200 ਤੋਂ ਵੱਧ, ਜਦੋਂ ਕਿ ਉੱਤਰਾਖੰਡ ਅਤੇ ਯੂ. ਪੀ. ਦੀਆਂ 190 ਦੇ ਲਗਭਗ ਬੱਸਾਂ ਰਵਾਨਾ ਹੋਈਆਂ।

ਇਹ ਵੀ ਪੜ੍ਹੋ: ਜਲੰਧਰ: ਘਰ 'ਚ ਦਾਖ਼ਲ ਹੋ ਕੇ 16 ਸਾਲਾ ਕੁੜੀ ਦੀ ਰੋਲ੍ਹ ਦਿੱਤੀ ਪੱਤ, ਇੰਝ ਸਾਹਮਣੇ ਆਇਆ ਸੱਚ

PunjabKesari

ਇਹ ਵੀ ਪੜ੍ਹੋ: ਬੇਰੁਜ਼ਗਾਰ ਨੌਜਵਾਨਾਂ ਲਈ ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਸ਼ੁਰੂ ਹੋਵੇਗੀ ਇਹ ਨਵੀਂ ਸਕੀਮ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News