ਜਲੰਧਰ: ਜੇਕਰ ਤੁਸੀਂ ਵੀ ਕਰਨਾ ਹੈ ਅੱਜ ਬੱਸ 'ਚ ਸਫ਼ਰ ਤਾਂ ਹੋ ਜਾਓ ਸਾਵਧਾਨ, ਪਹਿਲਾਂ ਪੜ੍ਹੋ ਇਹ ਖ਼ਬਰ
Wednesday, Aug 25, 2021 - 10:40 AM (IST)
ਜਲੰਧਰ (ਪੁਨੀਤ)- ਜੇਕਰ ਤੁਸੀਂ ਵੀ ਅੱਜ ਬੱਸ ਵਿਚ ਸਫ਼ਰ ਕਰਨ ਦਾ ਸੋਚ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੈ। ਦਰਅਸਲ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕਰ ਚੁੱਕੇ ਪਨਬੱਸ ਅਤੇ ਪੀ. ਆਰ. ਟੀ. ਸੀ. ਕਰਮਚਾਰੀਆਂ ਵੱਲੋਂ ਪੰਜਾਬ ਦੇ ਸਾਰੇ ਬੱਸ ਅੱਡਿਆਂ ਨੂੰ 2 ਘੰਟਿਆਂ ਲਈ ਬੰਦ ਰੱਖਿਆ ਜਾਵੇਗਾ। ਅੱਜ ਸਵੇਰੇ 10 ਵਜੇ ਤੋਂ ਬਾਅਦ ਸ਼ੁਰੂ ਹੋਣ ਵਾਲੇ ਇਸ ਪ੍ਰਦਰਸ਼ਨ ਦੌਰਾਨ ਯਾਤਰੀਆਂ ਨੂੰ ਬੱਸ ਅੱਡੇ ਦੇ ਬਾਹਰੋਂ ਆਪਣੇ ਰੂਟ ਦੀਆਂ ਬੱਸਾਂ ਲੈਣੀਆਂ ਹੋਣਗੀਆਂ।
ਇਹ ਵੀ ਪੜ੍ਹੋ: ਪੰਜਾਬ ਕੈਬਨਿਟ 'ਚ ਛਾਂਟੀ ਕਰਨ ਦੀਆਂ ਖ਼ਬਰਾਂ ਲੀਕ ਹੋਣ ’ਤੇ ਕੁਝ ਮੰਤਰੀਆਂ ’ਚ ਆਇਆ ਉਬਾਲ
ਯੂਨੀਅਨ ਮੈਂਬਰਾਂ ਦਾ ਕਹਿਣਾ ਹੈ ਕਿ ਪ੍ਰਦਰਸ਼ਨ ਦੌਰਾਨ ਕਿਸੇ ਬੱਸ ਨੂੰ ਅੱਡੇ ਦੇ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਯਾਤਰੀਆਂ ਨੂੰ ਚਾਹੀਦਾ ਹੈ ਕਿ ਬੱਸ ਅੱਡੇ ਦੇ ਪੁੱਛਗਿੱਛ ਨੰਬਰ 0181-2223755 ਤੋਂ ਪੂਰੀ ਜਾਣਕਾਰੀ ਲੈ ਕੇ ਹੀ ਸਫਰ ਲਈ ਨਿਕਲਣ ਤਾਂ ਕਿ ਉਨ੍ਹਾਂ ਨੂੰ ਪ੍ਰੇਸ਼ਾਨੀ ਨਾ ਉਠਾਉਣੀ ਪਵੇ।
ਇਹ ਵੀ ਪੜ੍ਹੋ: ਤਲਵਾੜਾ ਵਿਖੇ ਖ਼ੌਫ਼ਨਾਕ ਵਾਰਦਾਤ, ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ, ਇਕ ਸਾਲ ਪਹਿਲਾਂ ਹੋਇਆ ਸੀ ਵਿਆਹ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।