ਜਲੰਧਰ ਜ਼ਿਮਨੀ ਚੋਣ: ਜਾਂਚ ਮਗਰੋਂ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾਏ ਗਏ ਸਹੀ, 7 ਨਾਮਜ਼ਦਗੀ ਹੋਈਆਂ ਰੱਦ

Monday, Jun 24, 2024 - 06:18 PM (IST)

ਜਲੰਧਰ ਜ਼ਿਮਨੀ ਚੋਣ: ਜਾਂਚ ਮਗਰੋਂ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾਏ ਗਏ ਸਹੀ, 7 ਨਾਮਜ਼ਦਗੀ ਹੋਈਆਂ ਰੱਦ

ਜਲੰਧਰ (ਬਿਊਰੋ)- ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਅੱਜ ਨਾਮਜ਼ਦਗੀਆਂ ਦੀ ਪੜਤਾਲ ਪਿਛੋਂ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਕੁੱਲ੍ਹ 23 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ, ਜਿਨ੍ਹਾਂ ਵਿਚੋਂ ਪੜਤਾਲ ਦੌਰਾਨ 7 ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰਾਜ ਕੁਮਾਰ, ਇੰਦਰਜੀਤ ਸਿੰਘ, ਵਿਸ਼ਾਲ, ਅਜੇ ਕੁਮਾਰ ਭਗਤ, ਨੀਟੂ, ਅਜੇ, ਵਰੁਣ ਕਲੇਰ, ਅਮਿਤ ਕੁਮਾਰ, ਆਰਤੀ ਅਤੇ ਦੀਪਕ ਭਗਤ (ਸਾਰੇ ਆਜ਼ਾਦ) ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਬਜੀਤ ਸਿੰਘ, ਬਸਪਾ ਦੇ ਬਿੰਦਰ ਕੁਮਾਰ, ਆਮ ਆਦਮੀ ਪਾਰਟੀ ਦੇ ਮਹਿੰਦਰਪਾਲ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸੁਰਿੰਦਰ ਕੌਰ, ਸ੍ਰੋਮਣੀ ਅਕਾਲੀ ਦਲ ਦੇ ਸੁਰਜੀਤ ਕੌਰ ਦੇ ਨਾਮਜ਼ਦਗੀ ਪੱਤਰ ਦਰੁੱਸਤ ਪਾਏ ਗਏ ਹਨ। 

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਮੁਲਾਜ਼ਮਾਂ ਦਾ ਵੱਡਾ ਕਾਰਾ, SAD ਦੇ ਸਾਬਕਾ ਕੌਂਸਲਰ ਦੇ ਪੁੱਤ ਨੂੰ ਅਗਵਾ ਕਰਕੇ ਮੰਗੀ ਫਿਰੌਤੀ

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ, ਉਨ੍ਹਾਂ ਵਿੱਚ ਅੰਜੂ ਅੰਗੁਰਾਲ ਕਵਰਿੰਗ ਉਮੀਦਵਾਰ ਭਾਜਪਾ, ਕਰਨ ਸੁਮਨ ਕਵਰਿੰਗ ਉਮੀਦਵਾਰ ਕਾਂਗਰਸ, ਅਤੁੱਲ ਭਗਤ ਕਵਰਿੰਗ ਉਮੀਦਵਾਰ ਆਮ ਆਦਮੀ ਪਾਰਟੀ, ਪਰਮਜੀਤ ਮੱਲ ਕਵਰਿੰਗ ਉਮੀਦਵਾਰ ਬਸਪਾ ਦੇ ਕਾਗਜ਼ ਰੱਦ ਕੀਤੇ ਗਏ ਹਨ ਕਿਉਂ ਜੋ ਪਾਰਟੀਆਂ ਦੇ ਮੁੱਖ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਇਸ ਤੋਂ ਇਲਾਵਾ ਇਕਬਾਲ ਚੰਦ ਜਿਨ੍ਹਾਂ ਦੇ ਨਾਮਜ਼ਦਗੀ ਵਿੱਚ ਪਰਪੋਜ਼ਰ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਿਤ ਸਨ, ਬਲਵਿੰਦਰ ਕੁਮਾਰ ਲੋੜੀਂਦੇ 10 ਪਰਪੋਜ਼ਰ ਨਾ ਹੋਣ ਕਰਕੇ ਅਤੇ ਮਹਿੰਦਰਪਾਲ ਵਲੋਂ ਨਾਮੀਨੇਸ਼ਨ ਫਾਰਮ 2-ਬੀ ਉਮੀਦਵਾਰ ਵਲੋਂ ਦਸਤਖਤ ਨਾ ਕੀਤਾ ਹੋਣ ਅਤੇ ਲੋੜੀਂਦੇ 10 ਪਰਪੋਜ਼ਰ ਨਾ ਹੋਣ ਕਰਕੇ ਰੱਦ ਕੀਤੇ ਗਏ ਹਨ। 

ਇਹ ਵੀ ਪੜ੍ਹੋ- Elante Mall 'ਚ  TOY Train ਤੋਂ ਡਿੱਗ ਕੇ ਹੋਈ ਬੱਚੇ ਦੀ ਮੌਤ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, ਹਾਦਸੇ ਦੀ CCTV ਫੁਟੇਜ਼ ਆਈ ਸਾਹਮਣੇ 

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News