ਸ਼ਾਹਕੋਟ ਵਿਖੇ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਪਾਈ ਵੋਟ, 3 ਵਜੇ ਤੱਕ 38.4 ਫ਼ੀਸਦੀ ਹੋਈ ਪੋਲਿੰਗ (ਵੀਡੀਓ)
Wednesday, May 10, 2023 - 04:06 PM (IST)
ਸ਼ਾਹਕੋਟ (ਅਰਸ਼ਦੀਪ, ਤ੍ਰੇਹਨ)- ਸ਼ਾਹਕੋਟ ਵਿਖੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਪੱਤੀ ਸ਼ਾਲ੍ਹਾ ਨਗਰ (ਮਲਸੀਆਂ) 'ਚ ਆਪਣੀ ਵੋਟ ਪੋਲ ਕੀਤੀ। ਵਿਧਾਨ ਸਭਾ ਦੇ ਸ਼ਾਹਕੋਟ ਦੇ ਅਧੀਨ ਆਉਂਦੇ ਜ਼ਿਆਦਾਤਰ ਪਿੰਡਾਂ 'ਚ 3 ਵਜੇ ਤੱਕ 38.4 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ। ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਜਲੰਧਰ ਨਾਰਥ, ਵੈਸਟ, ਸੈਂਟਰਲ, ਕੈਂਟ, ਆਦਮਪੁਰ, ਕਰਤਾਰਪੁਰ, ਫਿਲੌਰ, ਨਕੋਦਰ ਅਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 16,21,759 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਕੇ ਚੋਣਾਂ ਲੜ ਰਹੇ ਸਾਰੇ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਵੋਟਰਾਂ 'ਚ 8,44,904 ਪੁਰਸ਼ ਅਤੇ 7,76,855 ਔਰਤ ਵੋਟਰ ਹਨ ਅਤੇ 41 ਥਰਡ ਜੈਂਡਰ ਵੋਟਰ ਹਨ। 13 ਮਈ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਚੋਣ ਨਤੀਜੇ ਸਾਹਮਣੇ ਆਉਣਗੇ। ਚੋਣ ਪ੍ਰਚਾਰ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ, ਅਕਾਲੀ ਦਲ-ਬਸਪਾ ਗੱਠਜੋੜ ਸਮੇਤ ਹਰੇਕ ਪਾਰਟੀ ਅਤੇ ਆਜ਼ਾਦ ਉਮੀਦਵਾਰਾਂ ਨੇ ਚੋਣ ਪ੍ਰਚਾਰ ਵਿਚ ਆਪਣੀ ਪੂਰੀ ਤਾਕਤ ਝੋਕ ਦਿੱਤੀ ਸੀ।
ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ Live Update: 19 ਉਮੀਦਵਾਰ ਚੋਣ ਮੈਦਾਨ 'ਚ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ ਵੋਟਿੰਗ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਮੁਤਾਬਕ 19 ਉਮੀਦਵਾਰਾਂ ਵਿੱਚੋਂ ਤਿੰਨ ਕੌਮੀ ਪਾਰਟੀਆਂ ਦੇ, ਇੱਕ ਸੂਬਾਈ ਪਾਰਟੀ ਤੋਂ, ਸੱਤ ਗੈਰ-ਮਾਨਤਾ ਪ੍ਰਾਪਤ ਪਾਰਟੀਆਂ ਤੋਂ ਜਦਕਿ 8 ਆਜ਼ਾਦ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਚੋਣ ਲੜ ਰਹੇ ਪੰਜ ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ। ਸਿਬਿਨ ਸੀ ਨੇ ਦੱਸਿਆ ਕਿ 1972 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ ਅਤੇ ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈਬਕਾਸਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਤਿੰਨ ਤੋਂ ਵੱਧ ਪੋਲਿੰਗ ਸਟੇਸ਼ਟ ਵਾਲੀਆਂ ਥਾਵਾਂ ਜੋ ਕਿ ਜਲੰਧਰ ਸੰਸਦੀ ਹਲਕੇ ਵਿੱਚ ਕੁੱਲ 166 ਹਨ, ਦੇ ਪੋਲਿੰਗ ਸਟੇਸ਼ਨਾਂ ਦੇ ਬਾਹਰ ਵਾਧੂ ਕੈਮਰੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ 542 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ ਵਿੱਚੋਂ 16 ਨੂੰ ਅਤਿ ਸੰਵੇਦਨਸ਼ੀਲ ਅਤੇ 30 ਨੂੰ ਐਕਸਪੈਂਡੀਚਰ ਸੈਂਸਟਿਵ ਪਾਕਿਟਸ ਵਜੋਂ ਦਰਸਾਇਆ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ: ਕਾਂਗਰਸੀ ਆਗੂ ਪਰਗਟ ਸਿੰਘ ਨੇ ਪਾਈ ਵੋਟ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ