ਜਲੰਧਰ ਜ਼ਿਮਨੀ ਚੋਣ ਲਈ ਪ੍ਰਸ਼ਾਸਨ ਪੱਬਾਂ ਭਾਰ, 9 ਵਿਧਾਨ ਸਭਾ ਹਲਕਿਆਂ ਲਈ ਕੀਤੇ ਖ਼ਾਸ ਪ੍ਰਬੰਧ

04/23/2023 6:32:16 PM

ਜਲੰਧਰ (ਚੋਪੜਾ)–ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ 9 ਵਿਧਾਨ ਸਭਾ ਹਲਕਿਆਂ ਵਿਚ 1972 ਪੋਲਿੰਗ ਬੂਥਾਂ ਨੂੰ ਸਥਾਪਤ ਕਰਨ ਨੂੰ ਅੰਤਿਮ ਰੂਪ ਦਿੱਤਾ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਾਰੇ 9 ਵਿਧਾਨ ਸਭਾ ਹਲਕਿਆਂ ਵਿਚ ਕੁੱਲ 1621800 ਵੋਟਰ ਹਨ, ਜਿਨ੍ਹਾਂ ਵਿਚ 844904 ਮਰਦ, 776855 ਔਰਤਾਂ ਅਤੇ 41 ਥਰਡ ਜੈਂਡਰ ਵੋਟਰ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 1621800 ਵੋਟਰਾਂ ਵਿਚ ਸਭ ਤੋਂ ਜ਼ਿਆਦਾ 200018 ਵੋਟਰ ਫਿਲੌਰ ਵਿਧਾਨ ਸਭਾ ਹਲਕੇ ਵਿਚ ਹਨ, ਜਦਕਿ ਆਦਮਪੁਰ ਵਿਧਾਨ ਸਭਾ ਹਲਕੇ ਵਿਚ 164962 ਵੋਟ ਹਨ। ਇਸੇ ਤਰ੍ਹਾਂ ਨਕੋਦਰ ਵਿਧਾਨ ਸਭਾ ਹਲਕੇ ਵਿਚ 191067, ਸ਼ਾਹਕੋਟ ਵਿਧਾਨ ਸਭਾ ਹਲਕੇ ਵਿਚ 182026, ਕਰਤਾਰਪੁਰ ਵਿਧਾਨ ਸਭਾ ਹਲਕੇ ਵਿਚ 179704, ਜਲੰਧਰ ਵੈਸਟ ਵਿਧਾਨ ਸਭਾ ਹਲਕੇ ਵਿਚ 165973, ਜਲੰਧਰ ਸੈਂਟਰਲ ਵਿਧਾਨ ਸਭਾ ਵਿਚ 168237, ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਵਿਚ 183363 ਅਤੇ ਜਲੰਧਰ ਕੈਂਟ ਹਲਕੇ ਵਿਚ 186450 ਵੋਟਰ ਹਨ।

ਇਹ ਵੀ ਪੜ੍ਹੋ : ਜੇਕਰ ਤੁਸੀਂ ਵੀ ਰਾਤ ਦੇ ਸਮੇਂ ਘਰ ਜਾਂ ਦੁਕਾਨ ਦੇ ਬਾਹਰ ਖੜ੍ਹੀ ਕਰਦੇ ਹੋ ਕਾਰ ਤਾਂ ਹੋ ਜਾਓ ਸਾਵਧਾਨ

ਜ਼ਿਮਨੀ ਚੋਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧ
ਡੀ. ਸੀ. ਨੇ ਕਿਹਾ ਕਿ ਇਨ੍ਹਾਂ 9 ਵਿਧਾਨ ਸਭਾ ਹਲਕਿਆਂ ਵਿਚ ਕੁੱਲ 1850 ਸਰਵਿਸ ਵੋਟਰ ਹਨ, ਜਿਨ੍ਹਾਂ ਵਿਚ 1728 ਮਰਦ ਅਤੇ 122 ਔਰਤਾਂ ਵੋਟਰ ਹਨ। ਉਨ੍ਹਾਂ ਦੱਸਿਆ ਕਿ ਫਿਲੌਰ ਵਿਧਾਨ ਸਭਾ ਹਲਕੇ ਵਿਚ 242, ਨਕੋਦਰ ਵਿਚ 252, ਸ਼ਾਹਕੋਟ ਵਿਚ 250, ਕਰਤਾਰਪੁਰ ਵਿਚ 228, ਜਲੰਧਰ ਪੱਛਮੀ ਵਿਚ 183, ਜਲੰਧਰ ਸੈਂਟਰਲ ਵਿਚ 186, ਜਲੰਧਰ ਉੱਤਰੀ ਵਿਚ 196, ਜਲੰਧਰ ਕੈਂਟ ਵਿਚ 218 ਅਤੇ ਆਦਮਪੁਰ ਵਿਚ 217 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ 19 ਉਮੀਦਵਾਰ ਮੈਦਾਨ ਵਿਚ ਹਨ ਅਤੇ ਨਾਮਜ਼ਦਗੀ ਵਾਪਸ ਲੈਣ ਦਾ ਸਮਾਂ 24 ਅਪ੍ਰੈਲ ਦੁਪਹਿਰ 3 ਵਜੇ ਹੈ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣ ਨੂੰ ਮੁਕੰਮਲ ਕਰਵਾਉਣ ਲਈ ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਬਠਿੰਡਾ ਵਿਖੇ ਜੱਦੀ ਪਿੰਡ ਪਹੁੰਚੀ ਸੇਵਕ ਸਿੰਘ ਦੀ ਮ੍ਰਿਤਕ ਦੇਹ, ਸਰਕਾਰੀ ਸਨਮਾਨਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

shivani attri

This news is Content Editor shivani attri