ਜਲੰਧਰ ਜ਼ਿਮਨੀ ਚੋਣ ਦਾ ਭਖ਼ਿਆ ਅਖਾੜਾ, CM ਮਾਨ ਨੇ ਵੱਖ-ਵੱਖ ਪਿੰਡਾਂ ’ਚ ਕੀਤੇ ਰੋਡ ਸ਼ੋਅ (ਤਸਵੀਰਾਂ)

04/27/2023 11:24:14 PM

ਗੋਰਾਇਆ (ਮੁਨੀਸ਼)-ਵਿਧਾਨ ਸਭਾ ਹਲਕਾ ਫਿਲੌਰ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਲੋਕ ਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ’ਚ ਉਨ੍ਹਾਂ ਨੂੰ ਨਾਲ ਲੈ ਕੇ ਰੋਡ ਸ਼ੋਅ ਕੀਤਾ ਗਿਆ, ਜੋ ਪਿੰਡ ਬੁੰਡਾਲਾ ਤੋਂ ਸ਼ੁਰੂ ਹੋ ਕੇ ਰੁੜਕਾ ਕਲਾਂ, ਪਿੰਡ ਬੋਪਾਰਾਏ, ਗੋਰਾਇਆ, ਰੁੜਕਾ ਖੁਰਦ ਤੋਂ ਹੁੰਦੇ ਹੋਏ ਬੜਾਪਿੰਡ ’ਚ ਖ਼ਤਮ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਦੀ ਝਲਕ ਪਾਉਣ ਲਈ ਜਿੱਥੇ ਆਮ ਆਦਮੀ ਪਾਰਟੀ ਦੇ ਵਰਕਰਾਂ ’ਚ ਬਹੁਤ ਜੋਸ਼ ਸੀ, ਉੱਥੇ ਹੀ ਆਮ ਪਬਲਿਕ ਅਤੇ ਬਾਜ਼ਾਰ ਦੇ ਦੁਕਾਨਦਾਰਾਂ ’ਚ ਵੀ ਮੁੱਖ ਮੰਤਰੀ ਦੀ ਝਲਕ ਪਾਉਣ ਲਈ ਉਤਸ਼ਾਹ ਵੇਖਿਆ ਜਾ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ : ਪੰਜ ਤੱਤਾਂ ’ਚ ਵਿਲੀਨ ਹੋਏ ਪ੍ਰਕਾਸ਼ ਸਿੰਘ ਬਾਦਲ, ਵਿਧਾਇਕ ਸੁਖਪਾਲ ਖਹਿਰਾ ਖ਼ਿਲਾਫ਼ ਕੇਸ ਦਰਜ, ਪੜ੍ਹੋ Top 10

ਹਾਲਾਂਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸੰਸਕਾਰ ਕਾਰਨ ਦਿੱਤੇ ਗਏ ਟਾਈਮ ਤੋਂ ਤਕਰੀਬਨ 2 ਘੰਟੇ ਦੀ ਦੇਰੀ ਨਾਲ ਰੋਡ ਸ਼ੋਅ ਸ਼ੁਰੂ ਹੋਇਆ, ਜਿਸ ਦੇ ਬਾਵਜੂਦ ਭਾਰੀ ਗਿਣਤੀ ਵਿਚ ਲੋਕਾਂ ਨੇ ਮੁੱਖ ਮੰਤਰੀ ਅਤੇ ਉਮੀਦਵਾਰ ਸੁਸ਼ੀਲ ਰਿੰਕੂ ਦਾ ਸਵਾਗਤ ਕੀਤਾ । ਮੁੱਖ ਮੰਤਰੀ ਆਪਣੇ ਪੁਰਾਣੇ ਅੰਦਾਜ਼ ਵਿਚ ਹੀ ਨਜ਼ਰ ਆਏ ਅਤੇ ਗੱਡੀ ’ਚੋਂ ਬਾਹਰ ਨਿਕਲ ਕੇ ਲੋਕਾਂ ਨੂੰ ਸੰਬੋਧਨ ਤੇ ਅਪੀਲ ਕੀਤੀ । ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ’ਚ 1 ਸਾਲ ’ਚ ਹੀ ਲੋਕਾਂ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਰਾਜ ਸਭਾ ’ਚ ਆਮ ਆਦਮੀ ਪਾਰਟੀ ਦੇ 10 ਮੈਂਬਰ ਹਨ।

ਇਹ ਖ਼ਬਰ ਵੀ ਪੜ੍ਹੋ : ਧਾਰਮਿਕ ਅਸਥਾਨ ਤੋਂ ਪਰਤ ਰਹੇ 3 ਵਿਅਕਤੀਆਂ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ, ਘਰਾਂ ’ਚ ਵਿਛੇ ਸੱਥਰ  

ਲੋਕ ਸਭਾ ਵਿਚ ਆਮ ਆਦਮੀ ਪਾਰਟੀ ਦੀ ਹੁਣ ਸੀਟ, ਜੋ ਖਾਲੀ ਹੈ ਲੋਕ ਸਭਾ ਹਲਕਾ ਜਲੰਧਰ ਵਾਸੀ ਉੱਥੇ ਸੁਸ਼ੀਲ ਕੁਮਾਰ ਰਿੰਕੂ ਨੂੰ 10 ਮਈ ਦੇ ਦਿਨ ਵੱਧ ਤੋਂ ਵੱਧ ਵੋਟਾਂ ਪਾ ਕੇ ਲੋਕ ਸਭਾ ਵਿਚ ਭੇਜਣਗੇ। ਉਨ੍ਹਾਂ ਕਿਹਾ ਕਿ ਜਿਸ ਰੋਡ ਤੋਂ ਉਹ ਆਏ ਹਨ, ਉਸ ਦੇ ਹਾਲਾਤ ਬੇਹੱਦ ਖ਼ਰਾਬ ਹਨ। ਚੋਣਾਂ ਤੋਂ ਬਾਅਦ ਹਲਕਾ ਵਾਸੀਆਂ ਦੀ ਇਸ ਸਮੱਸਿਆ ਨੂੰ ਵੀ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੋ ਵੀ ਭ੍ਰਿਸ਼ਟਾਚਾਰ ਦੂਜੀਆਂ ਪਾਰਟੀਆਂ ਦੇ ਮੰਤਰੀਆਂ ਅਤੇ ਵਿਧਾਇਕਾਂ ਨੇ ਕੀਤਾ ਹੋਇਆ ਹੈ, ਵਾਰੀ-ਵਾਰੀ ਕਰਕੇ ਉਨ੍ਹਾਂ ਦੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਬਣਦੀ ਸਜ਼ਾ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਟਾਈਮ ’ਚ ਕੁਝ ਹੋਰ ਭ੍ਰਿਸ਼ਟਾਚਾਰੀਆਂ ਦੀ ਲਿਸਟ ਉਨ੍ਹਾਂ ਦੇ ਹੱਥ ਵਿਚ ਆਈ ਹੋਈ ਹੈ, ਜਿਨ੍ਹਾਂ ਉੱਤੇ ਵੀ ਕਾਰਵਾਈ ਕੀਤੀ ਜਾਵੇਗੀ ।

ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਗੁਰਪ੍ਰੀਤ ਸਿੰਘ, ਵਿਧਾਇਕ ਬਲਜਿੰਦਰ ਕੌਰ, ਵਿਧਾਇਕ ਸੁਖਬੀਰ ਸਿੰਘ, ਚੇਅਰਮੈਨ ਨਵਜੋਤ ਸਿੰਘ, ਹਲਕਾ ਇੰਚਾਰਚ ਪ੍ਰਿੰਸੀਪਲ ਪ੍ਰੇਮ ਕੁਮਾਰ ਸੰਜੇ ਅਟਵਾਲ, ਰੋਸ਼ਨ ਲਾਲ ਰੋਸ਼ੀ, ਗੁਰਵਿੰਦਰ ਸਿੰਘ ਨੋਰਾ, ਅਜਵਿੰਦਰ ਸਿੰਘ, ਪਲਵਿੰਦਰ ਸਿੰਘ, ਵਰਿੰਦਰ ਦਕਸ਼, ਸੁਦੇਸ਼ ਕੁਮਾਰ ਬਿੱਲਾ, ਪਰਮਜੀਤ ਨਾਹਰ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।

Manoj

This news is Content Editor Manoj