ਜਲੰਧਰ ਜ਼ਿਮਨੀ ਚੋਣ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

04/21/2023 10:01:58 PM

ਜਲੰਧਰ : ਜਲੰਧਰ 'ਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਨੇ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ, ਜਿਨ੍ਹਾਂ 'ਚ ਕੇਂਦਰ ਦੇ ਵੱਡੇ ਨੇਤਾਵਾਂ ਸਮੇਤ ਪੰਜਾਬ ਦੇ ਕਈ ਨੇਤਾਵਾਂ ਦੇ ਨਾਂ ਸ਼ਾਮਲ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪਿਤਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਧਾਇਕ ਗੋਲਡੀ ਕੰਬੋਜ ਦਾ ਪਹਿਲਾ ਬਿਆਨ ਆਇਆ ਸਾਹਮਣੇ

ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ, ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਪੰਜਾਬ ਦੇ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ, ਡਾ. ਜਤਿੰਦਰ ਸਿੰਘ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਜਲੰਧਰ ਲੋਕ ਸਭਾ ਇੰਚਾਰਜ ਡਾ. ਮਹਿੰਦਰ ਸਿੰਘ, ਕੌਮੀ ਪੰਜਾਬ ਦੇ ਸਕੱਤਰ ਤੇ ਸਹਿ-ਇੰਚਾਰਜ ਡਾ. ਨਰਿੰਦਰ ਸਿੰਘ ਰੈਨਾ, ਸੀਨੀਅਰ ਭਾਜਪਾ ਆਗੂ ਸੁਨੀਲ ਜਾਖੜ, ਸੰਗਠਨ ਜਨਰਲ ਸਕੱਤਰ ਪੰਜਾਬ ਮੰਥਾਰੀ ਸ਼੍ਰੀਨਿਵਾਸਲੂ, ਭਾਜਪਾ ਦੇ ਸੰਸਦ ਮੈਂਬਰ ਹੰਸ ਰਾਜ ਹੰਸ, ਸੀਨੀਅਰ ਆਗੂ ਅਨਿਲ ਜੈਨ, ਸੀਨੀਅਰ ਆਗੂ ਅਤੇ ਹਿਮਾਚਲ ਭਾਜਪਾ ਦੇ ਇੰਚਾਰਜ ਅਵਿਨਾਸ਼ ਰਾਏ ਖੰਨਾ, ਹਰਜੀਤ ਸਿੰਘ ਗਰੇਵਾਲ, ਮਨਜਿੰਦਰ ਸਿੰਘ ਸਿਰਸਾ, ਰਾਣਾ ਗੁਰਮੀਤ ਸਿੰਘ ਸੋਢੀ, ਮਨੋਜ ਤਿਵਾੜੀ, ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਬਲਬੀਰ ਸਿੰਘ ਸਿੱਧੂ, ਕੇਵਲ ਸਿੰਘ ਢਿੱਲੋਂ, ਵਿਧਾਇਕ ਜੰਗੀ ਲਾਲ ਮਹਾਜਨ, ਕੌਮੀ ਬੁਲਾਰੇ ਆਰ.ਪੀ. ਸਿੰਘ, ਮਨਪ੍ਰੀਤ ਸਿੰਘ ਬਾਦਲ, ਡਾ. ਰਾਜ ਕੁਮਾਰ ਵੇਰਕਾ, ਫਤਿਹਜੰਗ ਸਿੰਘ ਬਾਜਵਾ, ਤੀਕਸ਼ਣ ਸੂਦ, ਐੱਸ.ਐੱਸ. ਵਿਰਕ, ਬਾਲੀ ਭਗਤ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਬਿਕਰਮਜੀਤ ਸਿੰਘ ਚੀਮਾ, ਰਾਜੇਸ਼ ਬਾਗਾ, ਮੋਨਾ ਜੈਸਵਾਲ, ਅਵਿਨਾਸ਼ ਚੰਦਰ ਅਤੇ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਸ਼ਾਮਲ ਕੀਤਾ ਗਿਆ ਹੈ।

PunjabKesari

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News