ਜਲੰਧਰ ਜ਼ਿਮਨੀ ਚੋਣ ਦੇ ਨਤੀਜਿਆਂ ’ਤੇ ਭਾਜਪਾ ਦਾ ਪਹਿਲਾ ਬਿਆਨ ਆਇਆ ਸਾਹਮਣੇ
Saturday, May 13, 2023 - 05:56 PM (IST)
ਜਲੰਧਰ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ਪਾਰਟੀ ਦੀ ਹੋਈ ਹਾਰ ’ਤੇ ਭਾਜਪਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਨੂੰ ਜਿੱਤ ਦੀ ਵਧਾਈ ਦਿੰਦਿਆਂ ਆਖਿਆ ਹੈ ਕਿ ਜਲੰਧਰ ਲੋਕ ਸਭਾ ਚੋਣਾਂ ਵਿਚ ਜਨਤਾ ਨੇ ਜੋ ਵੀ ਫ਼ਤਵਾ ਦਿੱਤਾ ਹੈ, ਉਹ ਸਾਨੂੰ ਮਨਜ਼ੂਰ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਜਿੱਤ ਲਈ ਬਹੁਤ-ਬਹੁਤ ਵਧਾਈ। ਮੈਂ ਆਪਣੇ ਵਰਕਰਾਂ ਦੀ ਵੀ ਸ਼ਲਾਘਾ ਕਰਦਾ ਹਾਂ ਜਿਨ੍ਹਾਂ ਦੀ ਦਿਨ-ਰਾਤ ਮਿਹਨਤ ਦੇ ਸਦਕਾ ਪਾਰਟੀ ਨੇ 2022 ਦੀਆਂ ਚੋਣਾਂ ਦੇ ਮੁਕਾਬਲੇ ਚਾਰ ਫ਼ੀਸਦੀ ਵੋਟਾਂ ਦਾ ਇਜ਼ਾਫ਼ਾ ਕੀਤਾ ਹੈ। ਅਸੀਂ ਆਪਣੇ ਪੰਜਾਬ ਦੇ ਵਿਕਾਸ ਲਈ ਹਮੇਸ਼ਾਂ ਆਵਾਜ਼ ਬੁਲੰਦ ਕਰਦੇ ਰਹਾਂਗੇ।
ਇਹ ਵੀ ਪੜ੍ਹੋ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ਨੀਟੂ ਸ਼ਟਰਾਂਵਾਲੇ ਨੇ ਤੋੜੇ ਰਿਕਾਰਡ, ਪਈਆਂ ਰਿਕਾਰਡ ਵੋਟਾਂ
ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਆਮ ਆਦਮੀ ਪਾਰਟੀ ਵਲੋਂ ਮੈਦਾਨ ਵਿਚ ਉਤਾਰੇ ਗਏ ਸੁਸ਼ੀਲ ਕੁਮਾਰ ਰਿੰਕੂ ਨੂੰ 302097 ਵੋਟਾਂ ਹਾਸਲ ਹੋਈਆਂ ਹਨ। ਇਸ ਤੋਂ ਇਲਾਵਾ ਕਾਂਗਰਸ ਦੀ ਕਰਮਜੀਤ ਕੌਰ ਚੌਧਰੀ 243450 ਵੋਟਾਂ ਨਾਲ ਦੂਜੇ ਨੰਬਰ ’ਤੇ ਰਹੇ ਹਨ। ਸੁਸ਼ੀਲ ਰਿੰਕੂ ਨੇ 58691 ਵੋਟਾਂ ਦੇ ਇਤਿਹਾਸਕ ਫਰਕ ਨਾਲ ਜਿੱਤ ਹਾਸਲ ਕੀਤੀ ਹੈ। ਜਲੰਧਰ ਜ਼ਿਮਨੀ ਚੋਣ ਵਿਚ ਅਕਾਲੀ ਦਲ 158354 ਨਾਲ ਤੀਜੇ ਨੰਬਰ ’ਤੇ ਰਿਹਾ ਅਤੇ ਭਾਜਪਾ ਦੇ ਇੰਦਰਇਕਬਾਲ ਸਿੰਘ ਅਟਵਾਲ 134706 ਨਾਲ ਚੌਥੇ ਨੰਬਰ ’ਤੇ ਰਹੇ ਹਨ।
ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ : ‘ਆਪ’ ਤੇ ਕਾਂਗਰਸ ’ਵਿਚਾਲੇ ਸਖ਼ਤ ਟੱਕਰ, ਅਕਾਲੀ ਦਲ ਨੇ ਭਾਜਪਾ ਨੂੰ ਪਛਾੜਿਆ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।