ਜਲੰਧਰ ਜ਼ਿਮਨੀ ਚੋਣ : ਅਕਾਲੀ ਦਲ ਤੇ ਭਾਜਪਾ ਦੇ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ
Tuesday, Apr 18, 2023 - 06:18 PM (IST)
ਜਲੰਧਰ : ਜਲੰਧਰ ਲੋਕ ਸਭਾ ਸੀਟ ’ਤੇ 10 ਮਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸੁਖਵਿੰਦਰ ਸੁਖੀ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਬਸਪਾ ਪ੍ਰਧਾਨ ਜਸਵੀਰ ਸਿੰਘ ਗੜੀ ਅਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਬੁਲਾਰੇ ਦਲਜੀਤ ਸਿੰਘ ਚੀਮਾ ਵੀ ਮੌਜੂਦ ਰਹੇ। ਇਸ ਤੋਂ ਇਲਾਵਾ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਵੀ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਪਰਮਿੰਦਰ ਸਿੰਘ ਢੀਂਡਸਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦੇ ਇਕ ਟਵੀਟ ਨੇ ਪਾਇਆ ਭੜਥੂ, ਕਈ ਅਧਿਕਾਰੀਆਂ ਤੇ ਲੀਡਰਾਂ ਦੀ ਉੱਡੀ ਨੀਂਦ
ਜਲੰਧਰ ਲੋਕ ਸਭਾ ਜ਼ਮਨੀ ਚੋਣ ਲਈ ਅਕਾਲੀ ਦਲ ਅੰਮ੍ਰਿਤਸਰ ਵਲੋਂ ਵੀ ਮੈਦਾਨ ਵਿਚ ਉਤਾਰੇ ਗਏ ਉਮੀਦਵਾਰ ਗਰਜੰਟ ਸਿੰਘ ਨੇ ਵੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਸਭ ਤੋਂ ਪਹਿਲਾਂ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ। ਇਸ ਤੋਂ ਬਾਅਦ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਪਰਚਾ ਦਾਖਲ ਕੀਤਾ ਸੀ। ਜ਼ਿਮਨੀ ਚੋਣ ਲਈ 10 ਮਈ ਨੂੰ ਵੋਟਿੰਗ ਹੋਵੇਗੀ ਅਤੇ 13 ਮਈ ਨੂੰ ਨਤੀਜਾ ਐਲਾਨਿਆ ਜਾਵੇਗਾ।
ਇਹ ਵੀ ਪੜ੍ਹੋ : ਅੱਧੀ ਰਾਤ ਨੂੰ ਅੱਪਰਾ ਦੇ ਪਿੰਡ ’ਚ ਪਿਆ ਚੀਕ ਚਿਹਾੜਾ, ਘਰ ’ਚ ਵੜ ਕੇ ਵੱਢ ਸੁੱਟਿਆ ਪੂਰਾ ਪਰਿਵਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।