ਜਲੰਧਰ ਜ਼ਿਮਨੀ ਚੋਣ: ਵੋਟਿੰਗ ਦੌਰਾਨ ਕੀ ਰਹੇਗਾ ਬੰਦ ਤੇ ਕਿਹੜੀਆਂ ਸਹੂਲਤਾਂ ਰਹਿਣਗੀਆਂ ਬਹਾਲ, ਪੜ੍ਹੋ ਕੀ ਹਨ ਹਦਾਇਤਾਂ

Wednesday, May 10, 2023 - 05:35 AM (IST)

ਜਲੰਧਰ: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਚਲਦਿਆਂ ਜਿੱਥੇ ਪੰਜਾਬ ਸਰਕਾਰ ਨੇ ਜਲੰਧਰ ਜ਼ਿਲ੍ਹੇ ਵਿਚ 9 ਤੇ 10 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਹੈ, ਉੱਥੇ ਹੀ ਇਸ ਦੌਰਾਨ ਕੀ ਬੰਦ ਰਹੇਗਾ ਤੇ ਕਿਹੜੀਆਂ ਸਹੂਲਤਾਂ ਬਹਾਲ ਰਹਿਣਗੀਆਂ, ਇਸ ਬਾਰੇ ਇਸ ਖ਼ਬਰ ਵਿਚ ਤੁਹਾਡੇ ਨਾਲ ਜਾਣਕਾਰੀ ਸਾਂਝੀ ਕਰਨ ਜਾ ਰਹੇ ਹਾਂ। 

ਇਹ ਖ਼ਬਰ ਵੀ ਪੜ੍ਹੋ - ਭਾਰਤ-ਪਾਕਿ ਕ੍ਰਿਕਟ ਮੈਚ ਦੀ ਉਡੀਕ 'ਚ ਬੈਠੇ ਫੈਨਜ਼ ਦੀਆਂ ਉਮੀਦਾਂ ਨੂੰ ਝਟਕਾ! ਏਸ਼ੀਆ ਕੱਪ ਨੂੰ ਲੈ ਕੇ ਹੋਇਆ ਇਹ ਫ਼ੈਸਲਾ

ਦਰਅਸਲ, ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਨੇ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਮਈ 2023 ਨੂੰ ਜਲੰਧਰ ਜ਼ਿਲ੍ਹੇ ਵਿਚ ਛੁੱਟੀ ਦਾ ਐਲਾਨ ਕੀਤਾ ਹੈ, ਤਾਂ ਜੋ ਵੋਟਰ ਬਿਨਾ ਕਿਸੇ ਦਿੱਕਤ ਦੇ ਆਪੇ ਵੋਟ ਦੇ ਹੱਕ ਦੀ ਵਰਤੋਂ ਕਰ ਸਕਣ। ਵੋਟਿੰਗ ਦੌਰਾਨ ਸਾਰੀਆਂ ਦੁਕਾਨਾਂ, ਫੈਕਟਰੀਆਂ ਤੇ ਨਿਜੀ ਦਫ਼ਤਰ ਬੰਦ ਰਹਿਣਗੇ ਤੇ ਮੁਲਾਜ਼ਮਾਂ ਲਈ ਪੇਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਪ੍ਰਾਈਵੇਟ ਤੇ ਸਰਕਾਰੀ ਸਕੂਲ ਤੇ ਹੋਰ ਸਰਕਾਰੀ ਅਦਾਰਿਆਂ ਨੂੰ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਚੱਲੇਗੀ ਗਰਮੀ ਦੀ ਲਹਿਰ! ਇੰਝ ਰੱਖੋ ਆਪਣੀ ਸਿਹਤ ਦਾ ਧਿਆਨ, ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

ਉੱਥੇ ਹੀ ਚੋਣ ਦੌਰਾਨ ਜ਼ਿਲ੍ਹੇ ਵਿਚ ਸ਼ਰਾਬ ਦੀ ਵਿਕਰੀ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਦੱਸਿਆ ਕਿ ਗੁਆਂਢੀ ਜ਼ਿਲ੍ਹਿਆਂ ਵਿਚ 3 ਕਿੱਲੋਮੀਟਰ ਦੇ ਘੇਰੇ ਵਿਚ ਪੈਂਦੇ ਸ਼ਰਾਬ ਠੇਕਿਆਂ ਨੂੰ ਵੀ ਇਸ ਦੌਰਾਨ ਡਰਾਈ ਏਰੀਆ ਐਲਾਨਿਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਚੱਕਰਵਾਤੀ ਤੂਫ਼ਾਨ ਕਾਰਨ ਮੌਸਮ ਵਿਭਾਗ ਦਾ ਵੱਡਾ ਅਲਰਟ: 50 ਤੋਂ ਵੱਧ ਸ਼ਹਿਰਾਂ ’ਚ ਹੋਵੇਗੀ ਭਾਰੀ ਬਾਰਿਸ਼

ਦੱਸ ਦੇਈਏ ਕਿ ਭਲਕੇ ਸਵੇਰੇ 16.21 ਲੱਖ ਵੋਟਰ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨ ਜਾ ਰਹੇ ਹਨ, ਜਿਸ ਦਾ ਨਤੀਜਾ 13 ਮਈ ਨੂੰ ਆਵੇਗਾ। ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਦੱਸਿਆ ਕਿ ਚੋਣ ਸ਼ਾਂਤੀਪੂਰਨ, ਅਜ਼ਾਦ ਤੇ ਨਿਰਪੱਖ ਬਣਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਨਾਗਰਿਕਾਂ, ਦਿਵਿਆਂਗ ਵਿਅਕਤੀਆਂ ਤੇ ਕੋਵਿਡ ਮਰੀਜ਼ਾਂ ਨੂੰ ਉਨ੍ਹਾਂ ਦੇ ਘਰ ਤੋਂ ਹੀ ਵੋਟ ਪਾਉਣ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News