ਜਲੰਧਰ ਜ਼ਿਮਨੀ ਚੋਣ : ਸ਼ਾਹਕੋਟ ’ਚ ਮਾਹੌਲ ਗਰਮਾਇਆ, ਵਿਧਾਇਕ ਟੋਂਗ ਨੂੰ ਥਾਣੇ ਲੈ ਕੇ ਗਈ ਪੁਲਸ

05/10/2023 6:32:20 PM

ਜਲੰਧਰ (ਤ੍ਰੇਹਨ, ਅਰਸ਼ਦੀਪ) : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਸਵੇਰ ਤੋਂ ਹੀ ਪੋਲਿੰਗ ਬੂਥਾਂ ’ਤੇ ਵੋਟਰਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਨਜ਼ਰ ਆਈਆਂ। ਇਸ ਦੌਰਾਨ ਸ਼ਾਹਕੋਟ ਦੇ ਪਿੰਡ ਰੂਪੈਵਾਲ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰਾਂ ਵਿਚਾਲੇ ਝੜਪ ਹੋ ਗਈ। ਸ਼ਾਹਕੋਟ ਵਿਚ ਕਾਂਗਰਸ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਦੋਸ਼ ਲਗਾਇਆ ਕਿ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਵਿਧਾਇਕ ਦਲਵੀਰ ਸਿੰਘ ਟੋਂਗ ਜਲੰਧਰ ਵਿਚ ਘੁੰਮ ਰਹੇ ਹਨ। ਚੋਣ ਕਮਿਸ਼ਨ ਦੇ ਨਿਯਮ ਮੁਤਾਬਕ ਵੋਟਿੰਗ ਵਾਲੇ ਦਿਨ ਬਾਹਰੀ ਜ਼ਿਲ੍ਹੇ ਦਾ ਆਦਮੀ ਜਲੰਧਰ ਵਿਚ ਨਹੀਂ ਆ ਸਕਦਾ। ਇਸ ਦੇ ਬਾਵਜੂਦ ਵਿਧਾਇਕ ਟੋਂਗ ਇਥੇ ਵੋਟਰਾਂ ਨੂੰ ਪ੍ਰਭਾਵਤ ਕਰ ਰਹੇ ਹਨ। 

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ’ਚ ਹੋਇਆ ਵੱਡਾ ਬਦਲਾਅ, ਪਿਛਲੇ 22 ਸਾਲਾਂ ਦਾ ਰਿਕਾਰਡ ਟੁੱਟਿਆ

ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਦੋਸ਼ ਲਗਾਇਆ ਕਿ ਕਾਂਗਰਸ ਵਰਕਰਾਂ ਨੇ ਧੱਕੇਸ਼ਾਹੀ ਕੀਤੀ ਹੈ। ਜਿਸ ਤੋਂ ਬਾਅਦ ਵਿਧਾਇਕ ਟੋਂਗ ਦੀ ਗੱਡੀ ਨੂੰ ਘੇਰਾ ਪਾ ਕੇ ਰੋਕ ਲਿਆ। ਮੌਕੇ ’ਤੇ ਪੁਲਸ ਨੇ ਪਹੁੰਚ ਕੇ ਹਾਲਾਤ ਦੇਖਿਆ ਅਤੇ ਵਿਧਾਇਕ ਟੋਂਗ ਨੂੰ ਆਪਣੇ ਨਾਲ ਥਾਣੇ ਲੈ ਗਈ। ਫਿਲਹਾਲ ਪੁਲਸ ਵਲੋਂ ਮੌਕੇ ’ਤੇ ਪਹੁੰਚ ਕੇ ਹਾਲਾਤ ਨੂੰ ਕਾਬੂ ਹੇਠ ਕਰ ਲਿਆ ਹੈ ਅਤੇ ਵੋਟਿੰਗ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਪੁਲਸ ਨੇ ਰੰਗੇ ਹੱਥੀਂ ਗ੍ਰਿਫਤਾਰ ਕੀਤੇ ਮਾਂ-ਪੁੱਤ, ਕਰਤੂਤ ਅਜਿਹੀ ਕਿ ਸੁਣ ਹੋਵੋਗੇ ਹੈਰਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News