ਜਲੰਧਰ ਜ਼ਿਮਨੀ ਚੋਣ Live : ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 58691 ਵੋਟਾਂ ਦੇ ਫਰਕ ਨਾਲ ਜਿੱਤੇ

Saturday, May 13, 2023 - 04:59 PM (IST)

ਜਲੰਧਰ ਜ਼ਿਮਨੀ ਚੋਣ Live : ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 58691 ਵੋਟਾਂ ਦੇ ਫਰਕ ਨਾਲ ਜਿੱਤੇ

ਜਲੰਧਰ (ਵੈੱਬ ਡੈਸਕ)– 10 ਮਈ ਨੂੰ ਹੋਈ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਵੋਟਾਂ ਦੀ ਗਿਣਤੀ ਹੁਣ ਖ਼ਤਮ ਹੋ ਚੁੱਕੀ ਹੈ। ਜ਼ਿਮਨੀ ਚੋਣ ਲੜ ਰਹੇ ਸਾਰੇ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ ਜਲੰਧਰ ਦੀ ਜਨਤਾ ਨੇ ਕਰ ਦਿੱਤਾ ਹੈ। ਜਲੰਧਰ ਦੀ ਜਨਤਾ ਆਖ਼ਿਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਮੈਂਬਰ ਪਾਰਲੀਮੈਂਟ ਚੁਣਿਆ ਹੈ। 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਨੇ 60 ਹਜ਼ਾਰ ਵੋਟਾਂ ਨਾਲ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ ਹਰਾਇਆ ਹੈ। ਸੁਸ਼ੀਲ ਕੁਮਾਰ ਰਿੰਕੂ ਨੇ 58691 ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ। ਸੁਸ਼ੀਲ ਕੁਮਾਰ ਰਿੰਕੂ ਨੂੰ 302279 ਵੋਟਾਂ ਪਈਆਂ ਹਨ ਜਦਕਿ ਕਰਮਜੀਤ ਕੌਰ ਨੂੰ 243588 ਵੋਟਾਂ ਹਾਸਲ ਹੋਈਆਂ। ਉਥੇ ਹੀ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਸੁੱਖੀ 158445 ਵੋਟਾਂ ਨਾਲ ਤੀਜੇ ਸਥਾਨ 'ਤੇ ਰਹੇ ਅਤੇ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ 134800 ਵੋਟਾਂ ਨਾਲ ਚੌਥੇ ਨੰਬਰ 'ਤੇ ਰਹੇ। ਇਸ ਦੇ ਨਾਲ ਹੀ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਲੋਕ ਸਭਾ ਸੀਟ 'ਤੇ ਵੱਡੀ ਜਿੱਤ ਦਰਜ ਕਰਕੇ ਇਤਿਹਾਸ ਰਚ ਦਿੱਤਾ ਹੈ। ਕਾਂਗਰਸ ਪਿਛਲੀ ਚੋਣਾਂ ਦੌਰਾਨ 4 ਵਾਰ ਤੋਂ ਇਸ ਸੀਟ 'ਤੇ ਜਿੱਤ ਹਾਸਲ ਕਰਦੀ ਆ ਰਹੀ ਸੀ। ਕਾਂਗਰਸ ਦੇ ਇਸ ਗੜ੍ਹ 'ਚ 'ਆਪ' ਸ਼ੁਰੂ ਤੋਂ ਹੀ ਅੱਗੇ ਚੱਲ ਰਹੀ ਸੀ। ‘ਆਪ’ ਉਮੀਦਵਾਰ ਰਿੰਕੂ ਦੇ ਘਰ ਵੀ ਵਰਕਰਾਂ ਦਾ ਇਕੱਠ ਸ਼ੁਰੂ ਹੋ ਗਿਆ ਹੈ। ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਪਈ ਹੈ ਅਤੇ ਲੋਕਾਂ ਵੱਲੋਂ ਜਸ਼ਨ ਮਨਾਇਆ ਜਾ ਰਿਹਾ ਹੈ। 

ਹੁਣ ਤੱਕ ਦੇ ਰੁਝਾਨ 
ਸੁਸ਼ੀਲ ਰਿੰਕੂ (ਆਪ)- 302279 ਵੋਟਾਂ 
ਕਰਮਜੀਤ ਕੌਰ ਚੌਧਰੀ (ਕਾਂਗਰਸ)- 243588
ਸੁਖਵਿੰਦਰ ਸੁੱਖੀ (ਅਕਾਲੀ ਦਲ)- 158445
ਇੰਦਰ ਇਕਬਾਲ ਅਟਵਾਲ (ਭਾਜਪਾ)- 134800

12 ਵਜੇ ਤੱਕ ਦੇ ਰੁਝਾਨ 
ਸੁਸ਼ੀਲ ਰਿੰਕੂ (ਆਪ)- 267790 ਵੋਟਾਂ 
ਕਰਮਜੀਤ ਕੌਰ ਚੌਧਰੀ (ਕਾਂਗਰਸ)- 216547
ਸੁਖਵਿੰਦਰ ਸੁਖੀ (ਅਕਾਲੀ ਦਲ)- 132356
ਇੰਦਰ ਇਕਬਾਲ ਅਟਵਾਲ (ਭਾਜਪਾ)- 128150

11.30 ਤੱਕ ਦੇ ਰੁਝਾਨ

ਸੁਸ਼ੀਲ ਰਿੰਕੂ- 218626 ਵੋਟਾਂ 
ਕਰਮਜੀਤ ਕੌਰ ਚੌਧਰੀ- 176522    
ਸੁਖਵਿੰਦਰ ਸੁਖੀ- 111817
ਇੰਦਰ ਇਕਬਾਲ ਅਟਵਾਲ- 111817

11 ਵਜੇ ਤੱਕ ਦਾ ਰੁਝਾਨ

ਸੁਸ਼ੀਲ ਰਿੰਕੂ- 193852 ਵੋਟਾਂ 
ਕਰਮਜੀਤ ਕੌਰ ਚੌਧਰੀ- 155111

ਸੁਖਵਿੰਦਰ ਸੁਖੀ- 89870
ਇੰਦਰ ਇਕਬਾਲ ਅਟਵਾਲ- 101192

10.40 ਵਜੇ ਤੱਕ ਦੇ ਰੁਝਾਨ

ਸੁਸ਼ੀਲ ਰਿੰਕੂ- 146582 ਵੋਟਾਂ 
ਕਰਮਜੀਤ ਕੌਰ ਚੌਧਰੀ- 118368
ਸੁਖਵਿੰਦਰ ਸੁਖੀ- 70707
ਇੰਦਰ ਇਕਬਾਲ ਅਟਵਾਲ-  76211

10.30 ਵਜੇ ਤੱਕ ਦੇ ਰੁਝਾਨ

ਸੁਸ਼ੀਲ ਰਿੰਕੂ- 143931 ਵੋਟਾਂ 
ਕਰਮਜੀਤ ਕੌਰ ਚੌਧਰੀ- 116431
ਸੁਖਵਿੰਦਰ ਸੁਖੀ- 69350
ਇੰਦਰ ਇਕਬਾਲ ਅਟਵਾਲ-  75672

10.15 ਤੱਕ ਦੇ ਰੁਝਾਨ

ਸੁਸ਼ੀਲ ਰਿੰਕੂ- 111289 ਵੋਟਾਂ 

ਕਰਮਜੀਤ ਕੌਰ ਚੌਧਰੀ- 93526
ਸੁਖਵਿੰਦਰ ਸੁਖੀ- 53989
ਇੰਦਰ ਇਕਬਾਲ ਅਟਵਾਲ- 60953

10 ਵਜੇ ਤੱਕ ਦੇ ਰੁਝਾਨ

ਸੁਸ਼ੀਲ ਰਿੰਕੂ- 103203 ਵੋਟਾਂ 
ਕਰਮਜੀਤ ਕੌਰ ਚੌਧਰੀ- 86624
ਸੁਖਵਿੰਦਰ ਸੁਖੀ- 56150 
ਇੰਦਰ ਇਕਬਾਲ ਅਟਵਾਲ- 50184

9.50 ਵਜੇ ਤੱਕ ਦੇ ਰੁਝਾਨ

ਸੁਸ਼ੀਲ ਰਿੰਕੂ- 77439  ਵੋਟਾਂ 
ਕਰਮਜੀਤ ਕੌਰ ਚੌਧਰੀ- 68115
ਸੁਖਵਿੰਦਰ ਸੁਖੀ- 35857
ਇੰਦਰ ਇਕਬਾਲ ਅਟਵਾਲ-  42379

ਇਥੇ ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਸਬੰਧੀ ਵੋਟਾਂ ਦੀ ਗਿਣਤੀ 8 ਵਜੇ ਦੇ ਕਰੀਬ ਡਾਇਰੈਕਟਰ ਲੈਂਡ ਰਿਕਾਰਡ ਦਫ਼ਤਰ ਅਤੇ ਸਪੋਰਟਸ ਕਾਲਜ ਕੰਪਲੈਕਸ ਕਪੂਰਥਲਾ ਰੋਡ ਵਿਖੇ ਸ਼ੁਰੂ ਹੋਈ। ਇਥੇ ਇਹ ਵੀ ਦੱਸਣਯੋਗ ਹੈ ਕਿ ਪੋਸਟਲ ਬੈਲਟ ਵੋਟਾਂ ਦੀ ਗਿਣਤੀ ਸਵੇਰੇ 7.30 ਵਜੇ ਦੇ ਕਰੀਬ ਸ਼ੁਰੂ ਹੋਈ, ਜਦਕਿ ਈ. ਵੀ. ਐੱਮਜ਼ ਤੋਂ ਪਈਆਂ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ। ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਾਂ ਦੀ ਗਿਣਤੀ ਕਰਵਾਉਣ ਲਈ ਪੂਰੀ ਤਿਆਰੀਆਂ ਕਰਦੇ ਹੋਏ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸ ਦੇ ਨਾਲ ਹੀ ਉਮੀਦਵਾਰਾਂ ਦੀਆਂ ਧੜਕਨਾਂ ਵੀ ਵੱਧ ਗਈਆਂ ਹਨ।  ਸ਼ੁਰੂਆਤੀ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਨਾਲੋਂ ਅੱਗੇ ਚੱਲ ਰਹੇ ਹਨ। ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚ ਫਸਵਾਂ ਮੁਕਾਬਲ ਚੱਲ ਰਿਹਾ ਹੈ। 

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸਟ੍ਰਾਂਗ ਰੂਮ ਵਿਚ ਰੱਖੀਆਂ ਈ. ਵੀ. ਐੱਮਜ਼ ਅਤੇ ਵੀ. ਵੀ. ਪੈਟ ਮਸ਼ੀਨਾਂ ਦੀ ਨਿਗਰਾਨੀ ਲਈ ਥ੍ਰੀ-ਟਾਇਰ ਸੁਰੱਖਿਆ ਯਕੀਨੀ ਬਣਾਈ ਗਈ ਹੈ। ਉਮੀਦਵਾਰ ਅਤੇ ਉਨ੍ਹਾਂ ਦੇ ਅਧਿਕਾਰਤ ਪ੍ਰਤੀਨਿਧੀਆਂ ਨੂੰ ਇਨ੍ਹਾਂ ਥਾਵਾਂ ’ਤੇ ਜਾਣ ਦੀ ਇਜਾਜ਼ਤ ਹੋਵੇਗੀ। ਵੋਟਾਂ ਦੀ ਗਿਣਤੀ ਦੌਰਾਨ ਕੋਈ ਵੀ ਅਣਅਧਿਕਾਰਤ ਵਿਅਕਤੀ ਗਿਣਤੀ ਦੇ ਕੇਂਦਰ ਦੇ ਨੇੜੇ ਨਾ ਹੋਵੇ, ਇਸ ਲਈ ਪੁਲਸ ਅਤੇ ਪੈਰਾ-ਮਿਲਟਰੀ ਫੋਰਸ ਨੂੰ ਤਾਇਨਾਤ ਕੀਤਾ ਜਾਵੇਗਾ।

ਇਨ੍ਹਾਂ ਉਮੀਦਵਾਰਾਂ ਵਿਚ ਸੀ ਮੁੱਖ ਮੁਕਾਬਲਾ 
ਦੱਸਣਯੋਗ ਹੈ ਕਿ ਜਲੰਧਰ ਜ਼ਿਮਨੀ ਚੋਣ ਲਈ ਮੁੱਖ ਮੁਕਾਬਲਾ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ, ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ, ਅਕਾਲੀ ਦਲ-ਬਸਪਾ ਦੇ ਉਮੀਦਵਾਰ ਸੁਖਵਿੰਦਰ ਕੁਮਾਰ ਸੁਖੀ ਅਤੇ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਵਿਚਾਲੇ ਹੋ ਰਿਹਾ ਸੀ। 

ਜਾਣੋ ਕਿਹੜੇ-ਕਿਹੜੇ ਹਲਕੇ ਵਿਚ ਕਿੰਨੇ ਫ਼ੀਸਦੀ ਹੋਈ ਸੀ ਪੋਲਿੰਗ 
ਇਥੇ ਦੱਸਣਯੋਗ ਹੈ ਕਿ 10 ਮਈ ਨੂੰ ਜਲੰਧਰ ਜ਼ਿਮਨੀ ਚੋਣ ਵਿਚ ਜਲੰਧਰ ਵਿਚ ਕੁੱਲ 54.4 ਫ਼ੀਸਦੀ ਵੋਟਿੰਗ ਹੋਈ ਸੀ। ਜੇਕਰ 9 ਹਲਕਿਆਂ ਮੁਤਾਬਕ ਗੱਲ ਕੀਤੀ ਜਾਵੇ ਤਾਂ ਕਰਤਾਰਪੁਰ ਹਲਕੇ ਵਿਚ 57.40, ਜਲੰਧਰ ਕੈਂਟ ਵਿਚ 49.70 ਫ਼ੀਸਦੀ, ਆਦਮਪੁਰ ਵਿਚ 54 ਫ਼ੀਸਦੀ, ਜਲੰਧਰ ਕੇਂਦਰੀ 48.90 ਫ਼ੀਸਦੀ, ਜਲੰਧਰ ਉੱਤਰੀ 54.40 ਫ਼ੀਸਦੀ, ਜਲੰਧਰ ਪੱਛਮੀ 56.50 ਫ਼ੀਸਦੀ, ਨਕੋਦਰ 55.90 ਫ਼ੀਸਦੀ, ਫਿਲੌਰ 55.80 ਫ਼ੀਸਦੀ, ਸ਼ਾਹਕੋਟ 57.40 ਫ਼ੀਸਦੀ ਪੋਲਿੰਗ ਹੋਈ ਸੀ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਵਿਧਾਨ ਸਭਾ ਹਲਕੇ ’ਚ 14 ਟੇਬਲ ਲਗਾਏ ਗਏ ਹਨ ਅਤੇ ਵੋਟਾਂ ਦੀ ਗਿਣਤੀ ਲਈ ਹਰੇਕ ਕਾਊਂਟਿੰਗ ਕੇਂਦਰ ’ਚ 20 ਕਾਊਂਟਿੰਗ ਟੀਮਾਂ (ਰਿਜ਼ਰਵ ਸਮੇਤ) ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਬਿਨਾਂ ਕਿਸੇ ਰੁਕਾਵਟ ਦੇ ਪਾਰਦਰਸ਼ੀ ਢੰਗ ਨਾਲ ਗਿਣਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਕ ਕਾਊਂਟਿੰਗ ਪਾਰਟੀ ’ਚ 1 ਕਾਊਂਟਿੰਗ ਆਬਜ਼ਰਵਰ, 1 ਕਾਊਂਟਿੰਗ ਸਹਾਇਕ ਅਤੇ 1 ਮਾਈਕ੍ਰੋ ਆਬਜ਼ਰਵਰ ਹੋਵੇਗਾ। ਇਸ ਤੋਂ ਇਲਾਵਾ ਕਾਊਂਟਿੰਗ ਕਰਮਚਾਰੀਆਂ ਨੂੰ ਇਲੈਕਟ੍ਰਾਨਿਕ ਤਰੀਕੇ ਨਾਲ ਪ੍ਰਸਾਰਿਤ ਡਾਕ ਬੈਲਟ ਪੇਪਰਾਂ ਦੀ ਗਿਣਤੀ ਲਈ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਵਿਸਤ੍ਰਿਤ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਕ ਰਾਊਂਡ ਦੀ ਗਿਣਤੀ ਖ਼ਤਮ ਹੋਣ ਤੋਂ ਬਾਅਦ ਹੀ ਅਗਲੇ ਗੇੜ ਦੀ ਗਿਣਤੀ ਸ਼ੁਰੂ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਿਣਤੀ ਕੇਂਦਰ ‘ਨੋ ਮੋਬਾਇਲ ਜ਼ੋਨ’ ਤੇ ‘ਨੋ ਵੈਪਨ ਜ਼ੋਨ’ ਹਨ। ਉਨ੍ਹਾਂ ਕਿਹਾ ਕਿ ਗਿਣਤੀ ਕੇਂਦਰਾਂ ਦੇ ਅੰਦਰ ਕਿਸੇ ਵੀ ਵਿਅਕਤੀ ਨੂੰ ਮੋਬਾਇਲ ਫ਼ੋਨ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ ਅਤੇ ਅਧਿਕਾਰਤ ਵਿਅਕਤੀ ਤੋਂ ਇਲਾਵਾ ਕਿਸੇ ਨੂੰ ਵੀ ਹਥਿਆਰ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਈ. ਵੀ. ਐੱਮਜ਼ ਨੂੰ ਸਟਰਾਂਗ ਰੂਮ ’ਚ ਰੱਖਿਆ ਗਿਆ ਹੈ, ਨਾਲ ਹੀ ਵੀ. ਵੀ. ਪੀ. ਏ. ਟੀ. ਮਸ਼ੀਨਾਂ ਦੀ 3 ਪੱਧਰੀ ਸੁਰੱਖਿਆ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਊਂਟਿੰਗ ਹਾਲ ਦੇ ਬਾਹਰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਏ. ਡੀ. ਸੀ. ਮੇਜਰ ਅਮਿਤ ਮਹਾਜਨ, ਜਸਬੀਰ ਸਿੰਘ ਅਤੇ ਵਰਿੰਦਰਪਾਲ ਸਿੰਘ ਬਾਜਵਾ, ਸਹਾਇਕ ਰਿਟਰਨਿੰਗ ਅਫ਼ਸਰ ਦਰਬਾਰਾ ਸਿੰਘ ਰੰਧਾਵਾ, ਵਿਕਾਸ ਹੀਰਾ, ਬਲਜਿੰਦਰ ਸਿੰਘ ਢਿੱਲੋਂ, ਬਲਬੀਰ ਰਾਜ ਸਿੰਘ ਤੇ ਹੋਰ ਵੀ ਹਾਜ਼ਰ ਸਨ।

ਇਹ ਖ਼ਬਰ ਵੀ ਪੜ੍ਹੋ - ਜਲੰਧਰ ਦੀਆਂ ਸੜਕਾਂ 'ਤੇ ਨਿਕਲਣ ਤੋਂ ਪਹਿਲਾਂ ਪੜ੍ਹ ਲਵੋ ਇਹ ਖ਼ਬਰ, ਨਹੀਂ ਤਾਂ ਹੋਵੇਗੀ ਖੱਜਲ ਖੁਆਰੀ!

ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਮਗਰੋਂ ਖਾਲੀ ਹੋਈ ਸੀ ਸੀਟ
ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਦਾ ਜਨਵਰੀ ਵਿਚ ਰਾਹੁਲ ਗਾਂਧੀ ਦੀ ਭਾਰਤ ਜੋੜੇ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੇ ਦਿਹਾਂਤ ਮਗਰੋਂ ਹੀ ਜਲੰਧਰ ਲੋਕ ਸਭਾ ਦੀ ਸੀਟ ਖਾਲੀ ਹੋਈ ਸੀ। ਇਸੇ ਕਰਕੇ ਇਥੇ 10 ਮਈ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਕਰਵਾਉਣੀ ਪਈ ਸੀ। ਹਲਕੇ ਵਿੱਚ ਕੁੱਲ 16,21,800 ਵੋਟਰ ਹਨ, ਜਿਨ੍ਹਾਂ ਵਿੱਚ 8,44,904 ਪੁਰਸ਼ ਅਤੇ 7,76,855 ਔਰਤਾਂ ਅਤੇ 41 ਟਰਾਂਸਜੈਂਡਰ ਹਨ। ਜਲੰਧਰ ਲੋਕ ਸਭਾ ਸੀਟ ਅਧੀਨ 9 ਹਲਕੇ ਆਉਂਦੇ ਹਨ। ਇਨ੍ਹਾਂ 'ਚ ਫਿਲੌਰ, ਨਕੋਦਰ, ਸ਼ਾਹਕੋਟ, ਕਰਤਾਰਪੁਰ, ਜਲੰਧਰ ਪੱਛਮੀ, ਜਲੰਧਰ ਕੇਂਦਰੀ, ਜਲੰਧਰ ਉੱਤਰੀ, ਜਲੰਧਰ ਕੈਂਟ ਅਤੇ ਆਦਮਪੁਰ ਸ਼ਾਮਲ ਹਨ।


author

shivani attri

Content Editor

Related News