ਜਲੰਧਰ ਜ਼ਿਮਨੀ ਚੋਣ ਨਤੀਜੇ : ''ਆਪ'' ਦੇ ਮੋਹਿੰਦਰ ਭਗਤ ਨੂੰ ਵੱਡੀ ਲੀਡ, ਅਕਾਲੀ ਦਲ ਦੀ ਹਾਲਤ ਪਤਲੀ (ਵੀਡੀਓ)

Saturday, Jul 13, 2024 - 10:07 AM (IST)

ਜਲੰਧਰ ਜ਼ਿਮਨੀ ਚੋਣ ਨਤੀਜੇ : ''ਆਪ'' ਦੇ ਮੋਹਿੰਦਰ ਭਗਤ ਨੂੰ ਵੱਡੀ ਲੀਡ, ਅਕਾਲੀ ਦਲ ਦੀ ਹਾਲਤ ਪਤਲੀ (ਵੀਡੀਓ)

ਜਲੰਧਰ : ਜਲੰਧਰ ਜ਼ਿਮਨੀ ਚੋਣ ਦੇ ਨਤੀਜਿਆਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ 15,188 ਵੋਟਾਂ ਦੇ ਫ਼ਰਕ ਨਾਲ ਸਭ ਤੋਂ ਅੱਗੇ ਚੱਲ ਰਹੇ ਹਨ। ਇਹ ਜਿੱਥੇ ਪਾਰਟੀ ਲਈ ਇਕ ਖ਼ੁਸ਼ੀ ਦੀ ਖ਼ਬਰ ਹੈ, ਉੱਥੇ ਹੀ ਭਾਜਪਾ ਲਈ ਸਭ ਤੋਂ ਜ਼ਿਆਦਾ ਨਮੋਸ਼ੀ ਵਾਲੀ ਗੱਲ ਹੈ ਕਿਉਂਕਿ ਸ਼ੀਤਲ ਅੰਗੂਰਾਲ ਕਾਫੀ ਪਿੱਛੇ ਚੱਲ ਰਹੇ ਹਨ। ਜੇਕਰ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦੀ ਗੱਲ ਕਰੀਏ ਤਾਂ ਉਹ ਕਰੀਬ ਹਾਸ਼ੀਏ 'ਤੇ ਚੱਲਰਹੇ ਹਨ।

ਇਹ ਵੀ ਪੜ੍ਹੋ : ਜ਼ਿਮਨੀ ਚੋਣਾਂ ਮਗਰੋਂ ਵੀ ਗਰਮਾਈ ਰਹੇਗੀ ਪੰਜਾਬ ਦੀ ਸਿਆਸਤ, ਤੁਰੰਤ ਬਾਅਦ ਫਿਰ ਪੈਣਗੀਆਂ ਵੋਟਾਂ

ਇਸ ਨੂੰ ਦੇਖਦੇ ਹੋਏ ਪਾਰਟੀ ਦੇ ਬਦ ਤੋਂ ਬਦਤਰ ਹੋਏ ਹਾਲਾਤ ਕਿਸੇ ਤੋਂ ਲੁਕੇ ਨਹੀਂ ਹਨ। ਇਹ ਪਾਰਟੀ ਲਈ ਬੇਹੱਦ ਚਿੰਤਾ ਦਾ ਵਿਸ਼ਾ ਹੈ। ਹਾਲਾਂਕਿ ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਅਕਾਲੀ ਦਲ ਕਈ ਵਾਰ ਢਹਿ ਕੇ ਫਿਰ ਖੜ੍ਹਾ ਹੋ ਚੁੱਕਾ ਹੈ ਪਰ ਇਹ ਉਸ ਸਮੇਂ ਦੌਰਾਨ ਹੋਇਆ ਸੀ, ਜਦੋਂ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੀ ਅਗਵਾਈ ਕਰਦੇ ਸਨ ਅਤੇ ਵੱਡੇ-ਵੱਡੇ ਲੀਡਰ ਉਨ੍ਹਾਂ ਨਾਲ ਸੀ। ਹੁਣ ਪਾਰਟੀ ਦੀ ਸਾਰੀ ਕਮਾਨ ਸੁਖਬੀਰ ਬਾਦਲ ਦੇ ਹੱਥਾਂ 'ਚ ਹੈ ਅਤੇ ਪਹਿਲਾਂ ਹੀ ਕਈ ਆਗੂ ਪਾਰਟੀ ਤੋਂ ਨਾਰਾਜ਼ ਹੋ ਕੇ ਬਾਗੀ ਧੜਾ ਬਣਾ ਚੁੱਕੇ ਹਨ। ਇਸ ਤੋਂ ਬਾਅਦ ਅਕਾਲੀ ਦਲ ਦੀ ਹਾਲਤ ਹੋਰ ਵੀ ਪਤਲੀ ਹੋ ਗਈ ਹੈ। ਭਾਵੇਂ ਹੀ ਅਕਾਲੀ ਆਗੂ ਮੂੰਹੋਂ ਇਹ ਗੱਲ ਨਾ ਕਹਿਣ ਪਰ ਉਹ ਮਾਨਸਿਕ ਤੌਰ 'ਤੇ ਇਹ ਜ਼ਰੂਰ ਮਹਿਸੂਸ ਕਰਦੇ ਹਨ। ਫਿਲਹਾਲ ਪੰਜਵੇਂ ਰਾਊਂਡ ਤੱਕ ਮੋਹਿੰਦਰ ਭਗਤ 15188 ਵੋਟਾਂ ਦੇ ਫ਼ਰਕ ਨਾਲ ਸਭ ਤੋਂ ਅੱਗੇ ਚੱਲ ਰਹੇ ਹਨ। ਇਸ ਨੂੰ ਦੇਖਦੇ ਹੋਏ ਆਮ ਆਦਮੀ ਸਰਕਾਰ ਦੀ ਜਿੱਤ ਕਰੀਬ ਪੱਕੀ ਮੰਨੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਸਪਾ ਸੈਂਟਰਾਂ ਨੂੰ ਚਲਾਉਣ ਵਾਲੇ ਮਾਲਕ ਹੋ ਜਾਣ ਸਾਵਧਾਨ! ਜਾਰੀ ਹੋ ਗਏ ਸਖ਼ਤ ਹੁਕਮ
ਪੰਜਵਾਂ ਰੁਝਾਨ 
ਮੋਹਿੰਦਰ ਭਗਤ (ਆਪ)- 23189 
ਸੁਰਿੰਦਰ ਕੌਰ (ਕਾਂਗਰਸ) - 8001 
ਸ਼ੀਤਲ ਅੰਗੂਰਾਲ (ਭਾਜਪਾ) - 4395

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


author

Babita

Content Editor

Related News