ਜਲੰਧਰ ਜ਼ਿਮਨੀ ਚੋਣ ਦੌਰਾਨ ਸਿਆਸੀ ਪਾਰਟੀਆਂ ਦੇ ਮੁਖੀਆਂ ਵਿਚਕਾਰ ਦਬਦਬੇ ਦੀ ਰਹੀ ਲੜਾਈ

Sunday, May 14, 2023 - 06:45 PM (IST)

ਜਲੰਧਰ ਜ਼ਿਮਨੀ ਚੋਣ ਦੌਰਾਨ ਸਿਆਸੀ ਪਾਰਟੀਆਂ ਦੇ ਮੁਖੀਆਂ ਵਿਚਕਾਰ ਦਬਦਬੇ ਦੀ ਰਹੀ ਲੜਾਈ

ਜਲੰਧਰ (ਸੁਨੀਲ ਧਵਨ)-ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਅਸਲ ’ਚ ਸਿਆਸੀ ਪਾਰਟੀਆਂ ਦੇ ਮੁਖੀਆਂ ਵਿਚਕਾਰ ਦਬਦਬੇ ਦੀ ਲੜਾਈ ਰਹੀ। ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਕਾਰ ਦਾਅ ’ਤੇ ਲੱਗਾ ਹੋਇਆ ਸੀ, ਜਦਕਿ ਦੂਜੇ ਪਾਸੇ ਕਾਂਗਰਸ ਵੱਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ, ਭਾਜਪਾ ਵੱਲੋਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਕਾਰ ਦਾਅ ’ਤੇ ਲੱਗਾ ਹੋਇਆ ਸੀ। ਪ੍ਰਧਾਨਾਂ ਵਿਚਕਾਰ ਦਬਦਬੇ ਦੀ ਲੜਾਈ ’ਚ ਮੁੱਖ ਮੰਤਰੀ ਭਗਵੰਤ ਮਾਨ ਦੂਜੇ ਪ੍ਰਧਾਨਾਂ ’ਤੇ ਹਾਵੀ ਰਹੇ। ਚੋਣ ਪ੍ਰਚਾਰ ਪੂਰੀ ਤਰ੍ਹਾਂ ਪ੍ਰਧਾਨਾਂ ’ਤੇ ਕੇਂਦਰਿਤ ਹੋ ਕੇ ਰਹਿ ਗਿਆ ਸੀ। ਭਗਵੰਤ ਮਾਨ ਜਿੱਥੇ ਆਮ ਆਦਮੀ ਪਾਰਟੀ ਦੀ ਤਰਫੋਂ ਲਗਾਤਾਰ ਲੋਕਾਂ ਨਾਲ ਸੰਪਰਕ ਬਣਾਉਣ ’ਚ ਲੱਗੇ ਹੋਏ ਸਨ ਅਤੇ ਨਾਲ ਹੀ ਉਹ ਰੋਡ ਸ਼ੋਅ ਅਤੇ ਰੈਲੀਆਂ ਵੀ ਕਰ ਰਹੇ ਸਨ, ਉੱਥੇ ਹੀ ਦੂਜੇ ਪਾਸੇ ਉਨ੍ਹਾਂ ਦੇ ਵਿਰੋਧੀ ਵੀ ਪਿੱਛੇ ਨਹੀਂ ਰਹੇ।

ਇਹ ਵੀ ਪੜ੍ਹੋ - ਵਿਸ਼ੇਸ਼ ਇੰਟਰਵਿਊ 'ਚ ਬੋਲੇ ਸੁਸ਼ੀਲ ਰਿੰਕੂ, 8-9 ਮਹੀਨਿਆਂ ਦਾ ਨਹੀਂ, 6 ਸਾਲ ਦਾ ਰੋਡਮੈਪ 'ਤੇ ਵਿਜ਼ਨ ਲੈ ਕੇ ਆਇਆ ਹਾਂ

ਕਾਂਗਰਸ ਦੇ ਰਾਜਾ ਵੜਿੰਗ ਲਗਾਤਾਰ ਚੋਣ ਪ੍ਰਚਾਰ ’ਚ ਲੱਗੇ ਹੋਏ ਸਨ। ਇਸ ਕੰਮ ’ਚ ਸੀ. ਐੱਲ. ਪੀ. ਆਗੂ ਪ੍ਰਤਾਪ ਸਿੰਘ ਬਾਜਵਾ ਦਾ ਸਹਿਯੋਗ ਲੈ ਰਹੇ ਸਨ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸਮਰਥਨ ਹਾਸਲ ਸੀ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਲਗਾਤਾਰ ਪ੍ਰੈੱਸ ਕਾਨਫਰੰਸ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਭਾਜਪਾ ਦੇ ਕੇਂਦਰੀ ਮੰਤਰੀਆਂ ਦਾ ਸਮਰਥਨ ਹਾਸਲ ਸੀ। ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਭਾਵੇਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਕਾਰਨ ਝਟਕਾ ਲੱਗਾ ਸੀ ਪਰ ਇਸ ਦੇ ਬਾਵਜੂਦ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਚੋਣ ਪ੍ਰਚਾਰ ਦੇ ਆਖਰੀ ਦਿਨਾਂ ’ਚ ਮੁੜ ਮੈਦਾਨ ’ਚ ਆ ਗਏ।

ਚੋਣ ਮੁਹਿੰਮ ਪੂਰੀ ਤਰ੍ਹਾਂ ਭਗਵੰਤ ਮਾਨ, ਅਸ਼ਵਨੀ ਸ਼ਰਮਾ, ਸੁਖਬੀਰ ਬਾਦਲ ਅਤੇ ਰਾਜਾ ਵੜਿੰਗ ਦੇ ਆਲੇ-ਦੁਆਲੇ ਘੁੰਮ ਰਿਹਾ ਸੀ। ਚੋਣ ਨਤੀਜੇ ਆਮ ਆਦਮੀ ਪਾਰਟੀ ਦੇ ਹੱਕ ’ਚ ਜਾਣ ਤੋਂ ਬਾਅਦ ਘੱਟੋ-ਘੱਟ ਭਗਵੰਤ ਮਾਨ ਨੇ ਵੀ ਸੁੱਖ ਦਾ ਸਾਹ ਲਿਆ ਹੈ, ਜਦਕਿ ਬਾਕੀ ਸਿਆਸੀ ਪਾਰਟੀਆਂ ਦੇ ਮੁਖੀਆਂ ਦੀ ਨੀਂਦ ਜ਼ਰੂਰ ਉੱਡ ਗਈ ਹੈ। ਚੋਣ ਨਤੀਜੇ ਆਉਣ ਵਾਲੇ ਦਿਨਾਂ ’ਚ ਵਿਰੋਧੀ ਪਾਰਟੀਆਂ ਦੇ ਮੁਖੀਆਂ ਦੇ ਸਿਆਸੀ ਭਵਿੱਖ ਨੂੰ ਯਕੀਨੀ ਤੌਰ ’ਤੇ ਪ੍ਰਭਾਵਿਤ ਕਰੇਗਾ।

ਇਹ ਵੀ ਪੜ੍ਹੋ - ਡੇਰਾਬੱਸੀ ਵਿਖੇ ਵਿਦਿਆਰਥਣ ਨੇ ਕਾਲਜ ਦੇ ਹੋਸਟਲ 'ਚ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਕੀਤਾ ਹੈਰਾਨੀਜਨਕ ਖ਼ੁਲਾਸਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ


author

shivani attri

Content Editor

Related News