ਲੋਹੀਆਂ ਦੇ ਬੂਥ ਨੰਬਰ 32 'ਤੇ ਵੋਟਿੰਗ ਮਸ਼ੀਨ 'ਚ ਖ਼ਰਾਬੀ ਆਉਣ ਕਾਰਨ ਦੇਰੀ ਨਾਲ ਸ਼ੁਰੂ ਹੋਈ ਵੋਟਿੰਗ
Wednesday, May 10, 2023 - 08:48 AM (IST)
ਲੋਹੀਆਂ (ਮਨਜੀਤ)- ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਅੱਜ ਸਵੇਰੇ 8 ਵਜੇ ਤੋਂ ਲੈ ਕੇ ਸ਼ੁਰੂ ਹੋਈ ਇਹ ਵੋਟਿੰਗ ਦੀ ਪ੍ਰਕਿਰਿਆ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਉਥੇ ਹੀ ਅੱਜ ਲੋਹੀਆਂ ਵਿਖੇ ਬੂਥ ਨੰਬਰ-32 ਵਿਚ ਵੋਟਿੰਗ ਮਸ਼ੀਨ ਖ਼ਰਾਬ ਹੋਣ ਕਾਰਨ ਥੋੜ੍ਹੀ ਦੇਰੀ ਨਾਲ ਵੋਟਿੰਗ ਦੀ ਪ੍ਰਕਿਰਿਆ ਸ਼ੁਰੂ ਹੋਈ। ਮਿਲੀ ਜਾਣਕਾਰੀ ਮੁਤਾਬਕ 10 ਮਿੰਟਾਂ ਤੱਕ ਮਸ਼ੀਨ ਖ਼ਰਾਬ ਰਹਿਣ ਕਾਰਨ ਕਰਨ ਉਪਰੰਤ ਚਾਲੂ ਕੀਤੀ ਗਈ।
ਜ਼ਿਕਰਯੋਗ ਹੈ ਕਿ ਅੱਜ ਸਵੇਰੇ 8 ਵਜੇ ਤੋਂ ਲੈ ਕੇ ਸ਼ੁਰੂ ਹੋਈ ਇਹ ਵੋਟਿੰਗ ਦੀ ਪ੍ਰਕਿਰਿਆ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਜਲੰਧਰ ਨਾਰਥ, ਵੈਸਟ, ਸੈਂਟਰਲ, ਕੈਂਟ, ਆਦਮਪੁਰ, ਕਰਤਾਰਪੁਰ, ਫਿਲੌਰ, ਨਕੋਦਰ ਅਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 16,21,759 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਕੇ ਚੋਣਾਂ ਲੜ ਰਹੇ ਸਾਰੇ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ।
ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ Live Update: ਸ਼ੁਰੂ ਹੋਈ ਵੋਟਿੰਗ, 19 ਉਮੀਦਵਾਰ ਚੋਣ ਮੈਦਾਨ 'ਚ
ਵੋਟਰਾਂ 'ਚ 8,44,904 ਪੁਰਸ਼ ਅਤੇ 7,76,855 ਔਰਤ ਵੋਟਰ ਹਨ ਅਤੇ 41 ਥਰਡ ਜੈਂਡਰ ਵੋਟਰ ਹਨ। 13 ਮਈ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਚੋਣ ਨਤੀਜੇ ਸਾਹਮਣੇ ਆਉਣਗੇ। ਚੋਣ ਪ੍ਰਚਾਰ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ, ਅਕਾਲੀ ਦਲ-ਬਸਪਾ ਗੱਠਜੋੜ ਸਮੇਤ ਹਰੇਕ ਪਾਰਟੀ ਅਤੇ ਆਜ਼ਾਦ ਉਮੀਦਵਾਰਾਂ ਨੇ ਚੋਣ ਪ੍ਰਚਾਰ ਵਿਚ ਆਪਣੀ ਪੂਰੀ ਤਾਕਤ ਝੋਕ ਦਿੱਤੀ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ