ਪੋਲਿੰਗ ਬੂਥ ਦਾ ਜਾਇਜ਼ਾ ਲੈਣ ਪੁੱਜੇ ਡਾ. ਸੁਖਵਿੰਦਰ ਸੁੱਖੀ, ਮੀਡੀਆ ਅੱਗੇ ਕੀਤੇ ਵੱਡੇ ਦਾਅਵੇ
Wednesday, May 10, 2023 - 10:39 AM (IST)
ਜਲੰਧਰ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ ਕੰਮ ਲਗਾਤਾਰ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ. ਸੁਖਵਿੰਦਰ ਸੁੱਖੀ ਵੀ ਪੋਲਿੰਗ ਬੂਥ ਦਾ ਜਾਇਜ਼ਾ ਲੈਣ ਪੁੱਜੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਸੁਖਵਿੰਦਰ ਸੁੱਖੀ ਨੇ ਕਿਹਾ ਕਿ ਵੋਟਾਂ ਵੇਲੇ ਦਿਲ ਤਾਂ ਉਨ੍ਹਾਂ ਦਾ ਧੜਕਦਾ ਹੁੰਦਾ, ਜਿਨ੍ਹਾਂ ਦੇ ਪਿੱਛੇ ਉਨ੍ਹਾਂ ਦੀ ਫ਼ੌਜ ਨਾ ਹੋਵੇ ਅਤੇ ਮੈਂ ਸ. ਪ੍ਰਕਾਸ਼ ਸਿੰਘ ਬਾਦਲ ਦੀ ਫ਼ੌਜ ਦਾ ਸਿਪਾਹੀ ਹਾਂ।
ਇਹ ਵੀ ਪੜ੍ਹੋ : ਜਲੰਧਰ 'ਚ ਅੱਜ ਪੈ ਰਹੀਆਂ ਵੋਟਾਂ, CM ਮਾਨ ਨੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ
ਉਨ੍ਹਾਂ ਕਿਹਾ ਕਿ ਬਾਦਲ ਸਾਹਿਬ ਦੇ ਸਮਰਥਕਾਂ ਮੇਰੇ ਪਿੱਛੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਵੋਟਾਂ ਨੂੰ ਲੈ ਕੇ ਜਿਸ ਤਰ੍ਹਾਂ ਦਾ ਉਤਸ਼ਾਹ ਅਕਾਲੀ-ਬਸਪਾ ਦੇ ਸਮਰਥਕਾਂ ਵਿਚਕਾਰ ਹੈ, ਅਕਾਲੀ ਦਲ ਦੀ ਜਿੱਤ ਯਕੀਨੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸਿੱਖਿਆ ਸਸਤੀ ਜਾਂ ਮੁਫ਼ਤ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮਿਡ-ਡੇਅ-ਮੀਲ ਤਹਿਤ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ
ਜੇਕਰ ਕਿਸੇ ਵੀ ਸੂਬੇ, ਧਰਮ ਜਾਂ ਲੋਕਾਂ ਦਾ ਵਿਕਾਸ ਕਰਨਾ ਹੈ ਤਾਂ ਇਸ ਦੇ ਲਈ ਸਿੱਖਿਅਤ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਜਿੱਤਦੇ ਹਨ ਤਾਂ ਉਹ ਸਭ ਤੋਂ ਪਹਿਲਾਂ ਸਿੱਖਿਆ ਦਾ ਮੁੱਦਾ ਹੀ ਸਦਨ 'ਚ ਚੁੱਕਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਲੋਕ ਆਪਣੇ ਬੇਹੱਦ ਪਿਆਰੇ ਨੇਤਾ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੰਦੇ ਹੋਏ ਵੋਟ ਪਾ ਕੇ ਮੈਨੂੰ ਲੋਕ ਸਭਾ 'ਚ ਜ਼ਰੂਰ ਭੇਜਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ