'AAP ਨੂੰ ਲੋਕਾਂ ਦਾ ਮਿਲ ਰਿਹੈ ਭਰਵਾਂ ਹੁੰਗਾਰਾ', ਸ਼ੀਤਲ ਅੰਗੁਰਾਲ ਦੀ ਪਤਨੀ ਨੂੰ ਜਿੱਤ ਦੀ ਪੂਰੀ ਉਮੀਦ (ਵੀਡੀਓ)

Wednesday, May 10, 2023 - 12:50 PM (IST)

ਜਲੰਧਰ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਵੋਟਾਂ ਪੈ ਰਹੀਆਂ ਹਨ। ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਦੀ ਪਤਨੀ ਵੀ ਵੋਟ ਪਾਉਣ ਲਈ ਪੋਲਿੰਗ ਬੂਥ 'ਤੇ ਪੁੱਜੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਉਨ੍ਹਾਂ ਨੂੰ ਪਾਰਟੀ ਦੀ ਜਿੱਤ ਦੀ ਪੂਰੀ ਉਮੀਦ ਹੈ। ਉਨ੍ਹਾਂ ਕਿਹਾ ਕਿ ਲੋਕ ਸਿਸਟਮ 'ਚ ਥੋੜ੍ਹਾ ਸੁਧਾਰ ਚਾਹੁੰਦੇ ਹਨ।

ਇਹ ਵੀ ਪੜ੍ਹੋ : ਜਲੰਧਰ 'ਚ ਅੱਜ ਪੈ ਰਹੀਆਂ ਵੋਟਾਂ, CM ਮਾਨ ਨੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ

ਲੋਕ ਆਮ ਆਦਮੀ ਪਾਰਟੀ ਵੱਲੋਂ ਪਿਛਲੇ 13 ਮਹੀਨਿਆਂ ਦੌਰਾਨ ਕੀਤੇ ਗਏ ਕੰਮਾਂ ਤੋਂ ਵੀ ਕਾਫ਼ੀ ਖੁਸ਼ ਹਨ। ਇਸ ਕਰਕੇ ਲੋਕ ਚਾਹੁੰਦੇ ਹਨ ਕਿ ਅੱਗੇ ਵੀ ਇਹੀ ਪਾਰਟੀ ਆਵੇ। ਉਨ੍ਹਾਂ ਨੇ ਕਿਹਾ ਕਿ ਜਿਵੇਂ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵੇਲੇ ਜਿੱਤ ਦੀ ਪੂਰੀ ਉਮੀਦ ਸੀ, ਇਸੇ ਤਰ੍ਹਾਂ ਅੱਜ ਵੀ ਇਸ ਚੋਣ 'ਚ ਉਨ੍ਹਾਂ ਦਾ ਪਾਰਟੀ ਦੀ ਜਿੱਤ ਹੋਵੇਗੀ।

ਇਹ ਵੀ ਪੜ੍ਹੋ : ਪੋਸਟਮਾਰਟਮ ਰਿਪੋਰਟ 'ਚ ਖ਼ੁਲਾਸਾ : ਗੈਂਗਸਟਰ ਸੁੱਖਾ ਬਾੜੇਵਾਲੀਆ ਨੂੰ ਲੱਗੀਆਂ ਸੀ 4 ਗੋਲੀਆਂ

ਉਨ੍ਹਾਂ ਨੇ ਆਮ ਆਦਮੀ ਪਾਰਟੀ ਵੱਲੋਂ ਔਰਤਾਂ ਨੂੰ 1000-1000 ਰੁਪਏ ਦੇਣ ਦੀ ਗੱਲ ਬਾਰੇ ਬੋਲਦਿਆਂ ਕਿਹਾ ਕਿ ਇਸ ਬਾਰੇ ਜਲਦੀ ਹੀ ਫ਼ੈਸਲਾ ਲਿਆ ਜਾਵੇਗਾ ਅਤੇ ਔਰਤਾਂ ਦੇ ਖ਼ਾਤਿਆਂ 'ਚ ਪੈਸੇ ਪਾ ਦਿੱਤੇ ਜਾਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News