ਜਾਣੋ ਕੌਣ ਹਨ U-Turn ਲੈਣ ਵਾਲੇ ਅਕਾਲੀ ਉਮੀਦਵਾਰ ਸੁਰਜੀਤ ਕੌਰ, ਜਿਸ ਲਈ ਬਾਗੀ ਧੜਾ ਹੋਇਆ ਪੱਬਾਂ ਭਾਰ

Monday, Jul 08, 2024 - 02:36 PM (IST)

ਜਾਣੋ ਕੌਣ ਹਨ U-Turn ਲੈਣ ਵਾਲੇ ਅਕਾਲੀ ਉਮੀਦਵਾਰ ਸੁਰਜੀਤ ਕੌਰ, ਜਿਸ ਲਈ ਬਾਗੀ ਧੜਾ ਹੋਇਆ ਪੱਬਾਂ ਭਾਰ

ਜਲੰਧਰ : ਜਲੰਧਰ ਜ਼ਿਮਨੀ ਚੋਣ ਲਈ ਅਕਾਲੀ ਦਲ ਵਲੋਂ ਬੀਬੀ ਸੁਰਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਬੀਬੀ ਸੁਰਜੀਤ ਕੌਰ ਮਰਹੂਮ ਜੱਥੇਦਾਰ ਪ੍ਰੀਤਮ ਸਿੰਘ ਦੇ ਧਰਮ ਪਤਨੀ ਹਨ ਅਤੇ 2 ਵਾਰ ਕੌਂਸਲਰ ਰਹਿ ਚੁੱਕੇ ਹਨ। ਬੀਬੀ ਸੁਰਜੀਤ ਕੌਰ ਪੰਥਕ ਪਿਛੋਕੜ ਤੋਂ ਹਨ। ਉਨ੍ਹਾਂ ਦੇ ਮਰਹੂਮ ਪਤੀ ਜੱਥੇਦਾਰ ਪ੍ਰੀਤਮ ਸਿੰਘ ਵੀ ਇਕ ਵਾਰ ਕੌਂਸਲਰ ਰਹਿ ਚੁੱਕੇ ਹਨ। ਸੁਰਜੀਤ ਕੌਰ ਖ਼ੁਦ ਆਪਣੇ ਸਮਾਜਿਕ ਕੰਮਾਂ ਅਤੇ ਸਮਾਜ ਦੀ ਸੇਵਾ ਲਈ ਜਾਣੇ ਜਾਂਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਅਗਲੇ ਦਿਨਾਂ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ
ਅਕਾਲੀ ਦਲ ਨੇ ਐਲਾਨਿਆ ਸੀ ਉਮੀਦਵਾਰ
ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਜ਼ਿਮਨੀ ਚੋਣ ਲਈ ਬੀਬੀ ਸੁਰਜੀਤ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ। ਜ਼ਿਕਰਯੋਗ ਹੈ ਕਿ ਜਲੰਧਰ ਜ਼ਿਮਨੀ ਚੋਣ ਲਈ 21 ਜੂਨ ਨੂੰ ਸੁਰਜੀਤ ਕੌਰ ਵਲੋਂ ਅਕਾਲੀ ਉਮੀਦਵਾਰ ਵਜੋਂ ਆਪਣੀ ਨਾਮਜ਼ਦਗੀ ਦਾਖ਼ਲ ਕੀਤੀ ਗਈ ਸੀ। ਇਸ ਤੋਂ ਬਾਅਦ 26 ਜੂਨ ਨੂੰ ਅਕਾਲੀ ਦਲ ਵਲੋਂ ਉਨ੍ਹਾਂ ਦਾ ਸਮਰਥਨ ਵਾਪਸ ਲੈ ਲਿਆ ਗਿਆ ਪਰ ਇਸ ਦੌਰਾਨ ਪਾਰਟੀ ਦੇ ਬਾਗੀ ਧੜੇ ਵਲੋਂ ਸੁਰਜੀਤ ਕੌਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਕਵਰੇਜ ਕਰ ਰਹੇ ਪੱਤਰਕਾਰ ਨਾਲ ਵਾਪਰਿਆ ਵੱਡਾ ਹਾਦਸਾ, ਪੜ੍ਹੋ ਕੀ ਹੈ ਪੂਰੀ ਖ਼ਬਰ
ਸੁਰਜੀਤ ਕੌਰ 'ਆਪ' 'ਚ ਸ਼ਾਮਲ 
ਇਸ ਸਭ ਤੋਂ ਬਾਅਦ ਅਚਾਨਕ ਆਪਣਾ ਫ਼ੈਸਲਾ ਬਦਲਦੇ ਹੋਏ ਬੀਬੀ ਸੁਰਜੀਤ ਕੌਰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ।
ਅਚਾਨਕ ਮਾਰ ਦਿੱਤੀ ਪਲਟੀ
ਸੁਰਜੀਤ ਕੌਰ ਦੁਪਹਿਰ ਵੇਲੇ ਜਿੱਥੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ, ਉੱਥੇ ਹੀ ਸ਼ਾਮ ਨੂੰ ਪਲਟੀ ਮਾਰਦੇ ਹੋਏ ਮੁੜ ਉਨ੍ਹਾਂ ਨੇ ਅਕਾਲੀ ਦਲ ਦਾ ਪੱਲਾ ਫੜ੍ਹ ਲਿਆ। ਇਹ ਵੀ ਦੱਸ ਦੇਈਏ ਕਿ ਅਕਾਲੀ ਦਲ ਵਲੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਨੂੰ ਸਮਰਥਣ ਦੇਣ ਦੀ ਗੱਲ ਕਹੀ ਗਈ ਹੈ, ਉੱਥੇ ਹੀ ਪਾਰਟੀ ਦੇ ਬਾਗੀ ਧੜੇ ਵਲੋਂ ਸੁਰਜੀਤ ਕੌਰ ਦਾ ਸਮਰਥਨ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਜਲੰਧਰ 'ਚ 10 ਜੁਲਾਈ ਨੂੰ ਜ਼ਿਮਨੀ ਚੋਣ ਹੋ ਰਹੀ ਹੈ, ਜਿਸ ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਹਰ ਪਾਰਟੀ ਵਲੋਂ ਆਪੋ-ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News