ਸਹੁਰੇ ਵੱਲੋਂ ਧਮਕੀਆਂ ਮਿਲਣ ਕਾਰਨ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Friday, Jul 03, 2020 - 09:45 AM (IST)

ਸਹੁਰੇ ਵੱਲੋਂ ਧਮਕੀਆਂ ਮਿਲਣ ਕਾਰਨ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਜਲੰਧਰ (ਸੁਨੀਲ ਮਹਾਜਨ) : ਜਲੰਧਰ ਦੇ ਮਹਿੰਦਰੂ ਮੁਹੱਲੇ 'ਚ ਮੋਮਬੱਤੀਆਂ ਦੇ ਵਪਾਰੀ ਦੇ ਬੇਟੇ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਸਲਿਲ ਮਹਿੰਦਰੂ ਪੁੱਤਰ ਰਾਜੇਸ਼ ਕੁਮਾਰ ਵਜੋਂ ਹੋਈ। 

ਇਹ ਵੀ ਪੜ੍ਹੋਂ : ਕਲਯੁੱਗੀ ਪੁੱਤਾਂ ਦੀ ਕਾਰਾ : ਕੁੱਟ-ਕੁੱਟ ਮਾਰ ਦਿੱਤਾ ਮਾਂ ਦਾ ਪਹਿਲਾਂ ਪਤੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਭਗਤਵੀਰ ਸਿੰਘ ਨੇ ਦੱਸਿਆ ਕਿ ਸਲੀਲ ਦੇ ਪਿਤਾ ਨੇ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਨ੍ਹਾਂ ਦੇ ਪੁੱਤ ਦਾ 8 ਮਹੀਨੇ ਪਹਿਲਾਂ ਹੀ ਅਮਨਦੀਪ ਕੌਰ ਨਾਲ ਪ੍ਰੇਮ ਵਿਆਹ ਹੋਇਆ ਸੀ। ਜਨਵਰੀ 'ਚ ਅਮਨਦੀਪ ਆਸਟਰੇਲੀਆਂ ਚਲੀ ਗਈ ਅਤੇ ਉਥੇ ਹੀ ਰਹਿ ਰਹੀ ਸੀ। ਉਨ੍ਹਾਂ ਦੇ ਵਿਆਹ ਬਾਰੇ ਜਦੋਂ ਅਮਨਦੀਪ ਦੇ ਪਿਤਾ ਨੂੰ ਪਤਾ ਲੱਗਿਆ ਤਾਂ ਉਹ ਸਲੀਲ ਨੂੰ ਧਮਕੀਆਂ ਦੇਣ ਲੱਗ ਗਏ। ਉਸ ਨੇ ਅਮਨਦੀਪ ਦੇ ਫੋਨ 'ਚੋਂ ਸਲੀਲ ਤੇ ਉਸ ਦੇ ਸਾਰੇ ਪਰਿਵਾਰ ਦੇ ਨੰਬਰ  ਬਲਾਕ ਕਰਵਾ ਦਿੱਤੇ, ਜਿਸ ਕਾਰਨ ਉਹ ਕਾਫ਼ੀ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਉਸ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਫ਼ਿਲਹਾਲ ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋਂ :  ਹਵਸ 'ਚ ਅੰਨ੍ਹੇ ਚਾਚੇ ਦੀ ਕਰਤੂਤ, 9 ਸਾਲਾ ਭਤੀਜੀ ਨਾਲ ਕੀਤਾ ਜਬਰ-ਜ਼ਨਾਹ


author

Baljeet Kaur

Content Editor

Related News