ਜਲੰਧਰ ਕੈਂਟ ''ਚ AAP ਨੂੰ ਝਟਕਾ, 11 ''ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ ਦੇਣ ਦਾ ਐਲਾਨ
Friday, Oct 16, 2026 - 06:39 PM (IST)
ਜਲੰਧਰ : ਜਲੰਧਰ ਕੈਂਟ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਵਿਚ ਵੱਡੀ ਬਗਾਵਤ ਉਠ ਖੜ੍ਹੀ ਹੋਈ ਹੈ। ਰਾਜਵਿੰਦਰ ਥਿਆੜਾ ਨੂੰ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਏ ਜਾਣ ਦੇ ਵਿਰੋਧ ਵਿਚ 11 ਵਿੱਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾਕ੍ਰਮ ਨੇ ਜਲੰਧਰ ਕੈਂਟ ਦੀ ਸਿਆਸਤ ਵਿਚ ਹਲਚਲ ਪੈਦਾ ਕਰ ਦਿੱਤੀ ਹੈ। ਜਲੰਧਰ ਕੈਂਟ ਹਲਕੇ ਦੇ ਸਰਪੰਚਾਂ, ਕੌਂਸਲਰਾਂ, ਬਲਾਕ ਪ੍ਰਧਾਨਾਂ ਅਤੇ ਹੋਰ ਸੰਗਠਨਾਤਮਕ ਅਹੁਦੇਦਾਰਾਂ ਦੀ ਇਕ ਮੀਟਿੰਗ ਹੋਈ। ਮੀਟਿੰਗ ਵਿਚ ਰਾਜਵਿੰਦਰ ਥਿਆੜਾ ਦੇ ਸਮਰਥਨ ਵਿਚ ਇਕਜੁੱਟਤਾ ਦਿਖਾਉਂਦਿਆਂ ਪਾਰਟੀ ਲੀਡਰਸ਼ਿਪ ਦੇ ਫ਼ੈਸਲੇ ਪ੍ਰਤੀ ਨਾਰਾਜ਼ਗੀ ਜ਼ਾਹਰ ਕੀਤੀ ਗਈ। ਅਜੇ ਇਕ ਦਿਨ ਪਹਿਲਾਂ ਹੀ ਪਾਰਟੀ ਵੱਲੋਂ ਰਾਜਵਿੰਦਰ ਥਿਆੜਾ ਨੂੰ ਲਾਂਭੇ ਕਰਕੇ ਦੀਪਕ ਬਾਲੀ ਨੂੰ ਜਲੰਧਰ ਕੈਂਟ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਪਾਰਟੀ ਦੇ ਇਸ ਫੈਸਲੇ ਖ਼ਿਲਾਫ ਵੱਡੀ ਬਗਾਵਤ ਉਠ ਖੜ੍ਹੀ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
ਮੀਟਿੰਗ ਤੋਂ ਬਾਅਦ ਹਲਕੇ ਦੇ 11 ਬਲਾਕ ਪ੍ਰਧਾਨਾਂ ਵਿੱਚੋਂ 10 ਵੱਲੋਂ ਅਸਤੀਫ਼ੇ ਦੇਣ ਦੀ ਗੱਲ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਮਹਿਲਾ ਵਿੰਗ, ‘ਯੁੱਧ ਨਸ਼ਿਆਂ ਵਿਰੁੱਧ’ ਵਿੰਗ, ਯੂਥ ਵਿੰਗ ਅਤੇ ਹੋਰ ਸੰਗਠਨਾਤਮਕ ਇਕਾਈਆਂ ਨਾਲ ਜੁੜੇ ਅਹੁਦੇਦਾਰਾਂ ਨੇ ਵੀ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਕੇ ਵਿਰੋਧ ਜਤਾਇਆ ਹੈ।
ਇਹ ਵੀ ਪੜ੍ਹੋ : ਪਿੰਡ ਸਹਿਜੜਾ ਦੇ ਹਰਦੇਵ ਦੀ ਵਿਦੇਸ਼ 'ਚ ਮੌਤ, ਅੱਤ ਗ਼ਰੀਬ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਬੈਠਕ ਵਿਚ ਹਲਕੇ ਦੇ 40 ਸਰਪੰਚ, 7 ਕੌਂਸਲਰ, 2 ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਬਲਾਕ ਕਮੇਟੀ ਮੈਂਬਰਾਂ ਦੇ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ ਹੈ। ਬੈਠਕ ਵਿਚ ਮੌਜੂਦ ਅਹੁਦੇਦਾਰਾਂ ਨੇ ਸੰਗਠ ਨਾਲ ਜੁੜੇ ਮੁੱਦਿਆਂ 'ਤੇ ਨਾਰਾਜ਼ਗੀ ਜ਼ਾਹਰ ਕੀਤੀ। ਬੈਠਕ ਦੌਰਾਨ ਕੌਂਸਲਰਾਂ ਨੇ ਪਾਰਟੀ ਹਾਈਕਮਾਨ ਤੋਂ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ। ਇਸ ਲਈ ਦੋ ਦਿਨ ਦਾ ਅਲਟੀਮੇਟਮ ਦਿੱਤੇ ਜਾਣ ਦੀ ਗੱਲ ਵੀ ਆਖੀ ਗਈ ਹੈ। ਇਸ ਘਟਨਾਕ੍ਰਮ ਤੋਂ ਬਾਅਦ ਇਹ ਸਾਫ ਹੈ ਕਿ ਜਲੰਧਰ ਕੈਂਟ ਵਿਚ ਪਾਰਟੀ ਦਾ ਅੰਦਰੂਨੀ ਕਲੇਸ਼ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਰੇਲ ਹਾਦਸਾ, ਡੱਬੇ ਪਟੜੀ ਤੋਂ ਉਤਰਨ ਮਗਰੋਂ ਪਲਟੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
