ਜਲੰਧਰ: ਘਰ ਦੀ ਛੱਤ ’ਤੇ ਪਾਣੀ ਵਾਲੀ ਟੈਂਕੀ ਕੋਲੋਂ ਮਿਲੀ ਨਵਜੰਮੀ ਬੱਚੀ ਦੀ ਲਾਸ਼, ਫੈਲੀ ਸਨਸਨੀ

Sunday, Jun 19, 2022 - 01:37 PM (IST)

ਜਲੰਧਰ: ਘਰ ਦੀ ਛੱਤ ’ਤੇ ਪਾਣੀ ਵਾਲੀ ਟੈਂਕੀ ਕੋਲੋਂ ਮਿਲੀ ਨਵਜੰਮੀ ਬੱਚੀ ਦੀ ਲਾਸ਼, ਫੈਲੀ ਸਨਸਨੀ

ਜਲੰਧਰ (ਮਹੇਸ਼)– ਜਲੰਧਰ ਕੈਂਟ ਵਿਚ ਮੁਹੱਲਾ ਨੰਬਰ 21 ਵਿਚ ਇਕ ਘਰ ਦੀ ਛੱਤ ’ਤੇ ਲੱਗੀ ਪਾਣੀ ਵਾਲੀ ਟੈਂਕੀ ਨੇੜੇ ਪਈ ਨਵਜੰਮੀ ਬੱਚੀ ਦੀ ਲਾਸ਼ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ। ਇਸ ਬਾਰੇ ਸੂਚਨਾ ਮਿਲਦੇ ਹੀ ਥਾਣਾ ਜਲੰਧਰ ਕੈਂਟ ਦੀ ਪੁਲਸ ਮੌਕੇ ’ਤੇ ਪੁੱਜੀ ਅਤੇ ਬੱਚੀ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਕੈਂਟ ਦੇ ਲੋਕ ਵੀ ਵੱਡੀ ਗਿਣਤੀ ਵਿਚ ਬੱਚੀ ਨੂੰ ਵੇਖਣ ਲਈ ਮੁਹੱਲਾ ਨੰਬਰ 21 ਵਿਚ ਇਕੱਠੇ ਹੋ ਗਏ। ਇਸ ਸਬੰਧੀ ਪੁਲਸ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਆਲੇ-ਦੁਆਲੇ ਦੇ ਲੋਕਾਂ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ: ਸੁਲਝੀ ਅੰਨ੍ਹੇ ਕਤਲ ਦੀ ਗੁੱਥੀ, ਨਸ਼ੇ ਲਈ 20 ਰੁਪਏ ਨਾ ਦੇਣ 'ਤੇ ਪੁੱਤ ਨੇ ਹੀ ਕੀਤਾ ਮਾਂ ਦਾ ਕਤਲ

PunjabKesari

ਥਾਣਾ ਜਲੰਧਰ ਕੈਂਟ ਦੀ ਇੰਚਾਰਜ ਐੱਸ. ਆਈ. ਰਜਵੰਤ ਕੌਰ ਨੇ ਦੱਸਿਆ ਕਿ ਨਵਜੰਮੀ ਬੱਚੀ ਦੀ ਲਾਸ਼ 4-5 ਦਿਨ ਪੁਰਾਣੀ ਲੱਗ ਰਹੀ ਹੈ। ਉਸ ਵਿਚ ਕੀੜੇ ਚੱਲ ਰਹੇ ਸਨ। ਬੱਚੀ ਦੀ ਲਾਸ਼ ਨੂੰ ਉਕਤ ਘਰ ਦੇ ਨਾਲ ਵਾਲੇ ਘਰ ਵਿਚ ਰਹਿੰਦੀ ਔਰਤ ਨੇ ਉਸ ਸਮੇਂ ਵੇਖਿਆ, ਜਦੋਂ ਉਹ ਛੱਤ ’ਤੇ ਗਈ। ਨਵਜੰਮੀ ਬੱਚੀ ਦੀ ਲਾਸ਼ ਮਿਲਣ ਨਾਲ ਜਲੰਧਰ ਕੈਂਟ ਇਲਾਕੇ ਦੇ ਲੋਕਾਂ ਵਿਚ ਹੜਕੰਪ ਮਚਿਆ ਹੋਇਆ ਹੈ। ਹਰ ਕਿਸੇ ਦੀ ਜ਼ੁਬਾਨ ’ਤੇ ਇਕ ਹੀ ਸ਼ਬਦ ਸੀ ਕਿ ਇਹ ਘਿਨੌਣੀ ਹਰਕਤ ਕਿਸ ਦੀ ਹੋ ਸਕਦੀ ਹੈ। ਲੋਕਾਂ ਨੇ ਕਿਹਾ ਕਿ ਮੁਲਜ਼ਮ ਕਿਸੇ ਵੀ ਕੀਮਤ ’ਤੇ ਬਖਸ਼ੇ ਨਹੀਂ ਜਾਣੇ ਚਾਹੀਦੇ।

ਇਹ ਵੀ ਪੜ੍ਹੋ: ਦੁਨੀਆ ਦੇ 30 ਤੋਂ ਵੱਧ ਦੇਸ਼ਾਂ ’ਚ ਲਾਗੂ ਹੈ ਅਗਨੀਪਥ ਵਰਗੀ ਯੋਜਨਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News