ਮਾਮਲਾ 2 ਭਰਾਵਾਂ ਦੀ ਖੁਦਕੁਸ਼ੀ ਦਾ, ਇਕ ਦੀ ਮਿਲੀ ਲਾਸ਼, ਥਾਣੇਦਾਰ ਤੋਂ ਤੰਗ ਆ ਕੇ ਚੁੱਕਿਆ ਸੀ ਖ਼ੌਫਨਾਕ ਕਦਮ

09/03/2023 12:24:25 AM

ਜਲੰਧਰ/ਸੁਲਤਾਨਪੁਰ ਲੋਧੀ : ਜਲੰਧਰ 'ਚ ਥਾਣੇਦਾਰ ਤੋਂ ਤੰਗ ਆ ਕੇ 2 ਭਰਾਵਾਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਇਕ ਦੀ ਲਾਸ਼ ਬਰਾਮਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਖੁਦਕੁਸ਼ੀ ਕਰਨ ਵਾਲੇ 2 ਭਰਾਵਾਂ 'ਚੋਂ ਇਕ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਮੰਡ ਖੇਤਰ ਦੇ ਪਿੰਡ ਧੂੰਦਾ (ਤਲਵੰਡੀ ਚੌਧਰੀਆਂ) ਵਿੱਚ ਬਿਆਸ ਦਰਿਆ ਦੇ ਕੰਢਿਓਂ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਜਸ਼ਨਦੀਪ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਪੱਥਰ ਦਿਲ ਮਾਂ, ਡੇਢ ਮਹੀਨੇ ਦੀ ਮਾਸੂਮ ਬੱਚੀ ਨੂੰ ਝਾੜੀਆਂ 'ਚ ਸੁੱਟਿਆ

ਜ਼ਿਕਰਯੋਗ ਹੈ ਕਿ ਬੀਤੀ 19 ਅਗਸਤ ਨੂੰ ਜਲੰਧਰ ਸ਼ਹਿਰ 'ਚ 2 ਭਰਾਵਾਂ ਮਾਨਵਦੀਪ ਅਤੇ ਜਸ਼ਨਦੀਪ ਨੇ ਗੋਇੰਦਵਾਲ ਸਾਹਿਬ ਪੁਲ ਤੋਂ ਬਿਆਸ ਦਰਿਆ 'ਚ ਛਾਲ ਮਾਰ ਦਿੱਤੀ ਸੀ, ਜਿਸ ਤੋਂ ਬਾਅਦ ਦੋਸ਼ ਲਾਇਆ ਗਿਆ ਕਿ ਦੋਵਾਂ ਭਰਾਵਾਂ ਨੇ ਥਾਣਾ ਡਵੀਜ਼ਨ ਨੰ. 1 ਦੇ ਇੰਸਪੈਕਟਰ ਨਵਦੀਪ ਸਿੰਘ ਤੋਂ ਤੰਗ ਆ ਕੇ ਖੁਦਕੁਸ਼ੀ ਕੀਤੀ। ਲਾਸ਼ ਮਿਲਦੇ ਹੀ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ ਅਤੇ ਪਿੰਡ ਵਾਸੀਆਂ ਨੇ ਪੁਲਸ ਨੂੰ ਸੂਚਨਾ ਦਿੱਤੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Mukesh

This news is Content Editor Mukesh