ਚਾਈਨੀਜ਼ ਡੋਰ ਖ਼ਿਲਾਫ਼ ਜਲੰਧਰ ਪੁਲਸ ਦੀ ਸਖ਼ਤੀ, 116 ਗੱਟੂ ਬਰਾਮਦ
Thursday, Jan 23, 2025 - 02:50 PM (IST)
ਜਲੰਧਰ (ਕੁੰਦਨ/ਪੰਕਜ/ਵਰੁਣ): ਗੈਰ-ਕਾਨੂੰਨੀ ਪਲਾਸਟਿਕ ਦੀ ਡੋਰ ਦੀ ਵਿਕਰੀ 'ਤੇ ਨਕੇਲ ਕੱਸਦਿਆਂ ਜਲੰਧਰ ਕਮਿਸ਼ਨਰੇਟ ਪੁਲਸ ਨੇ ਸ਼ਹਿਰ ਵਿਚੋਂ 116 ਪਲਾਸਟਿਕ ਦੀ ਡੋਰ ਦੇ ਗੱਟੂ ਜ਼ਬਤ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪਲਾਸਟਿਕ ਦੇ ਚਾਈਨੀਜ਼ ਪਤੰਗ ਦੇ ਧਾਗੇ (ਮਾਂਝਾ) ਦੀ ਵਿਕਰੀ ਅਤੇ ਖਰੀਦ 'ਤੇ ਰੋਕ ਲਗਾ ਕੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਾਰਕੀਟ ਵਿਚ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਪੈ ਗਈਆਂ ਭਾਜੜਾਂ
ਉਨ੍ਹਾਂ ਦੱਸਿਆ ਕਿ ਸਥਾਨਕ ਦੁਕਾਨਾਂ 'ਤੇ ਚੀਨੀ ਪਤੰਗ ਦੀਆਂ ਡੋਰ ਦੀ ਗੈਰ-ਕਾਨੂੰਨੀ ਵਿਕਰੀ ਬਾਰੇ ਸੂਚਨਾ ਮਿਲਣ 'ਤੇ ਪੁਲਸ ਟੀਮ ਨੇ ਅਨਾਜ ਮੰਡੀ ਨੇੜੇ ਗੈਰ-ਕਾਨੂੰਨੀ ਡੋਰ ਵੇਚਣ ਵਾਲੇ ਵਿਅਕਤੀਆਂ ਦੇ ਇਕ ਸਮੂਹ ਦੀ ਪਛਾਣ ਕੀਤੀ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਵੱਲੋਂ 116 ਪਲਾਸਟਿਕ ਦੀਆਂ ਡੋਰ ਬਰਾਮਦ ਕੀਤੀਆਂ ਗਈਆਂ ਹਨ ਤੇ ਇਸ ਲਈ ਐੱਫ.ਆਈ.ਆਰ. 10 ਮਿਤੀ 22.01.2025 ਅਧੀਨ 223 ਬੀ.ਐੱਨ.ਐੱਸ. ਐਕਟ ਤਹਿਤ ਥਾਣਾ ਡਵੀਜ਼ਨ ਨੰ.02 ਤਹਿਤ ਦਰਜ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਵਿਆਹ ਤੋਂ ਕੁਝ ਦੇਰ ਮਗਰੋਂ ਲਾੜੇ ਨੇ ਲਈ ਅਜਿਹੀ ਸ਼ੈਅ... ਹਸਪਤਾਲ 'ਚ ਜਾ ਕੇ ਤੋੜਿਆ ਦਮ
ਪੁਲਸ ਕਮਿਸ਼ਨਰ ਨੇ ਕਿਹਾ ਕਿ ਉਹ ਇਨ੍ਹਾਂ ਚੀਨੀ ਡੋਰ ਦੇ ਗੈਰ-ਕਾਨੂੰਨੀ ਵਪਾਰ ਦੀ ਪੂਰੀ ਹੱਦ ਦਾ ਪਰਦਾਫਾਸ਼ ਕਰਨ ਲਈ ਸਰਗਰਮੀ ਨਾਲ ਅਗਲੇਰੀ ਕਾਰਵਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਿਚ ਸ਼ਾਮਲ ਸਾਰੇ ਵਿਅਕਤੀਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਮੀਦ ਹੈ ਕਿ ਜਲਦੀ ਹੀ ਗ੍ਰਿਫ਼ਤਾਰੀਆਂ ਹੋ ਜਾਣਗੀਆਂ। ਸਵਪਨ ਸ਼ਰਮਾ ਨੇ ਕਿਹਾ ਕਿ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿਚ ਸਾਂਝੇ ਕੀਤੇ ਜਾਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8