ਜਲੰਧਰ ਵਿਖੇ ਚੁਗਿੱਟੀ ਨੇੜੇ ਵਾਪਰਿਆ ਭਿਆਨਕ ਹਾਦਸਾ, ਦੋ ਔਰਤਾਂ ਦੀ ਦਰਦਨਾਕ ਮੌਤ

Thursday, Oct 21, 2021 - 06:06 PM (IST)

ਜਲੰਧਰ ਵਿਖੇ ਚੁਗਿੱਟੀ ਨੇੜੇ ਵਾਪਰਿਆ ਭਿਆਨਕ ਹਾਦਸਾ, ਦੋ ਔਰਤਾਂ ਦੀ ਦਰਦਨਾਕ ਮੌਤ

ਜਲੰਧਰ (ਵੈੱਬ ਡੈਸਕ, ਸੋਨੂੰ)— ਜਲੰਧਰ ਵਿਖੇ ਚੁਗਿੱਟੀ ਨੇੜੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ’ਚ ਦੋ ਔਰਤਾਂ ਦੀ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਉਸ ਸਮੇਂ ਵਾਪਰਿਆ ਜਦੋਂ ਉਕਤ ਦੋਵੇਂ ਔਰਤਾਂ ਐਕਟਿਵਾ ’ਤੇ ਸਵਾਰ ਹੋ ਕੇ ਇਥੋਂ ਲੰਘ ਰਹੀਆਂ ਸਨ ਕਿ ਇਸੇ ਦੌਰਾਨ ਚੁਗਿੱਟੀ ਨੇੜੇ ਦੋਵੇਂ ਔਰਤਾਂ ਦੀ ਐਕਟਿਵਾ ਨੂੰ ਟਰੱਕ ਨੇ ਪਿੱਛਿਓਂ ਟੱਕਰ ਮਾਰ ਦਿੱਤੀ। 

ਇਹ ਵੀ ਪੜ੍ਹੋ: ਨਵਜੋਤ ਸਿੱਧੂ ਦਾ ਕੈਪਟਨ ’ਤੇ ਵੱਡਾ ਹਮਲਾ, ਕਿਹਾ-3 ਕਾਲੇ ਖੇਤੀ ਕਾਨੂੰਨਾਂ ਦੇ ਨਿਰਮਾਤਾ ਨੇ ਅਮਰਿੰਦਰ ਸਿੰਘ

ਦੋਵੇਂ ਮਿ੍ਰਤਕ ਔਰਤਾਂ ਦੀ ਪਛਾਣ ਅਨੀਤਾ ਸ਼ਰਮਾ ਅਤੇ ਅਮਨਜੀਤ ਕੌਰ ਵਾਸੀ ਮੋਹਨ ਨਗਰ ਦੇ ਰੂਪ ’ਚ ਹੋਈ ਹੈ। ਹਾਦਸੇ ਦੀ ਸੂਚਨਾ ਪਾ ਕੇ ਮੌਕੇ ’ਤੇ ਸਬੰਧਤ ਥਾਣੇ ਦੀ ਪੁਲਸ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਸ ਨੇ ਦੋਹਾਂ ਔਰਤਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।  

ਇਹ ਵੀ ਪੜ੍ਹੋ:  ਉੱਪ ਮੁੱਖ ਮੰਤਰੀ ਰੰਧਾਵਾ ਨੇ ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਲਈ ਕੀਤੇ ਅਹਿਮ ਐਲਾਨ

ਨੋਟ-  ਪੰਜਾਬ ਵਿਚ ਲਗਾਤਾਰ ਵੱਧ ਰਹੇ ਸੜਕ ਹਾਦਸੇ, ਕੌਣ ਜ਼ਿੰਮੇਵਾਰ, ਇਸ ਸਬੰਧੀ ਦਿਓ ਆਪਣੀ ਰਾਏ


author

shivani attri

Content Editor

Related News