ਆਜ਼ਾਦੀ ਦਿਹਾੜੇ 'ਤੇ ਤੀਜੀ ਅੱਖ ਨਾਲ ਰਹੇਗੀ ਜਲੰਧਰ ਸ਼ਹਿਰ ’ਤੇ ਨਜ਼ਰ, ਅਧਿਕਾਰੀਆਂ ਨੂੰ ਮਿਲੇ ਇਹ ਸਖ਼ਤ ਹੁਕਮ

08/13/2023 12:11:31 PM

ਜਲੰਧਰ (ਸੁਧੀਰ)- ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸ਼ਹਿਰ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਮਿਸ਼ਨਰੇਟ ਪੁਲਸ ਨੇ ਪੂਰੀ ਤਰ੍ਹਾਂ ਕਮਰ ਕੱਸ ਲਈ ਹੈ ਅਤੇ ਪੂਰੇ ਸ਼ਹਿਰ ’ਤੇ ਤੀਜੀ ਅੱਖ ਨਾਲ ਨਜ਼ਰ ਰੱਖੀ ਜਾ ਰਹੀ ਹੈ। ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ 15 ਅਗਸਤ ਦੇ ਸਬੰਧ ਵਿਚ ਕਮਿਸ਼ਨਰੇਟ ਪੁਲਸ ਦੇ ਸਮੂਹ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਸ਼ਹਿਰ ਵਿਚ ਚੌਕਸੀ ਵਰਤਣ ਦੇ ਹੁਕਮ ਦਿੱਤੇ ਹਨ। ਚਾਹਲ ਨੇ ਦੱਸਿਆ ਕਿ 15 ਅਗਸਤ ਦੇ ਮੱਦੇਨਜ਼ਰ ਸ਼ਹਿਰ ਵਿਚ 2000 ਪੁਲਸ ਮੁਲਾਜ਼ਮਾਂ ਨੂੰ ਸੁਰੱਖਿਆ ਪ੍ਰਬੰਧਾਂ ਲਈ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਦੇ ਸਮੂਹ ਅਧਿਕਾਰੀ ਵੀ ਖ਼ੁਦ ਸ਼ਹਿਰ ਵਿਚ ਸੁਰੱਖਿਆ ਪ੍ਰਬੰਧਾਂ ਲਈ ਤਾਇਨਾਤ ਹੋਣਗੇ। 14 ਅਗਸਤ ਨੂੰ ਸਟੇਡੀਅਮ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਜਾਵੇਗਾ। ਬੰਬ ਨਿਰੋਧਕ ਦਸਤੇ ਅਤੇ ਡਾਗ ਸਕੁਐਡ ਟੀਮਾਂ ਨਾਲ ਸਟੇਡੀਅਮ ਅਤੇ ਉਸ ਦੇ ਆਲੇ-ਦੁਆਲੇ ਦੇ ਕਈ ਹਿੱਸਿਆਂ ਤੋਂ ਇਲਾਵਾ ਰੇਲਵੇ ਸਟੇਸ਼ਨ, ਬੱਸ ਸਟੈਂਡ ਸਮੇਤ ਪੂਰੇ ਸ਼ਹਿਰ ਵਿਚ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।

PunjabKesari

ਸੀ. ਪੀ. ਨੇ ਦੱਸਿਆ ਕਿ ਡੀ. ਸੀ. ਪੀ. ਜਗਮੋਹਨ ਸਿੰਘ ਦੀ ਅਗਵਾਈ ਵਿਚ ਸਟੇਡੀਅਮ ਦੇ ਚਾਰੇ ਪਾਸੇ ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਲਈ ਸੀ. ਸੀ. ਟੀ. ਵੀ. ਕੈਮਰੇ ਵੀ ਲੁਆਏ ਜਾ ਰਹੇ ਹਨ, ਜਿਸ ਦਾ ਕੰਟਰੋਲ ਰੂਮ ਵੀ ਸਟੇਡੀਅਮ ਵਿਚ ਸਥਾਪਤ ਕਰ ਦਿੱਤਾ। ਕੰਟਰੋਲ ਰੂਮ ਵਿਚ ਬੈਠੇ ਮੁਲਾਜ਼ਮ ਸੀ. ਸੀ. ਟੀ. ਵੀ. ਕੈਮਰਿਆਂ ਜ਼ਰੀਏ ਸ਼ੱਕੀ ਲੋਕਾਂ ’ਤੇ ਵਿਸ਼ੇਸ਼ ਨਜ਼ਰ ਰੱਖਣਗੇ। ਉਨ੍ਹਾਂ ਦੱਸਿਆ ਕਿ ਸਟੇਡੀਅਮ ਦੇ ਆਲੇ-ਦੁਆਲੇ ਅਤੇ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਸ਼ਹਿਰ ਦੇ ਅੰਦਰੂਨੀ ਬਾਜ਼ਾਰਾਂ ਤੇ ਕੁਝ ਹੋਰ ਹਿੱਸਿਆਂ ਵਿਚ ਸਿਵਲ ਕੱਪੜਿਆਂ ਵਿਚ ਵੀ ਪੁਲਸ ਮੁਲਾਜ਼ਮ ਅਤੇ ਮਹਿਲਾ ਮੁਲਾਜ਼ਮ ਤਾਇਨਾਤ ਕੀਤੀਆਂ ਗਈਆਂ ਹਨ। ਸੀ. ਪੀ. ਚਾਹਲ ਨੇ ਦੱਸਿਆ ਕਿ ਤਬੀਅਤ ਖ਼ਰਾਬ ਹੋਣ ਦੇ ਬਾਵਜੂਦ ਉਹ ਖੁਦ ਅਚਾਨਕ ਚੈਕਿੰਗ ਲਈ ਫੀਲਡ ਵਿਚ ਨਿਕਲ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਇਸ ਤੋਂ ਇਲਾਵਾ ਸ਼ਹਿਰ ਵਿਚ ਪੀ. ਸੀ. ਆਰ. ਦਸਤੇ ਵੀ 24 ਘੰਟੇ ਸ਼ਹਿਰ ਵਿਚ ਪੈਟਰੋਲਿੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿਸ਼ਹਿਰ ਵਿਚ ਲਾਅ ਐਂਡ ਆਰਡਰ ਨੂੰ ਹਰ ਹਾਲਤ ਵਿਚ ਕਾਇਮ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ-ਜਲੰਧਰ ਤੋਂ ਵੱਡੀ ਖ਼ਬਰ, ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਦੀ ਉਸਾਰੀ ਮੌਕੇ 60 ਫੁੱਟ ਡੂੰਘੇ ਬੋਰ ’ਚ ਡਿੱਗਿਆ ਇੰਜੀਨੀਅਰ

ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੇ ਹੁਕਮਾਂ ’ਤੇ ਡੀ. ਸੀ. ਪੀ. ਸਿਟੀ ਜਗਮੋਹਨ ਸਿੰਘ ਨੇ ਕਮਿਸ਼ਨਰੇਟ ਪੁਲਸ ਦੇ ਸਮੂਹ ਅਧਿਕਾਰੀਆਂ ਨਾਲ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਪੁਲਸ ਪਰੇਡ ਦੀ ਫੁੱਲ ਰਿਹਰਸਲ ਦਾ ਵੀ ਮੁਆਇਨਾ ਕੀਤਾ।

PunjabKesari

45 ਥਾਵਾਂ ’ਤੇ ਹੋਵੇਗੀ ਸ਼ਹਿਰ ’ਚ ਵਿਸ਼ੇਸ਼ ਨਾਕਾਬੰਦੀ
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਮੌਕੇ ਸ਼ਹਿਰ ਵਿਚ 45 ਥਾਵਾਂ ’ਤੇ ਨਾਕਾਬੰਦੀ ਕੀਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਨਿਯਮਾਂ ਦਾ ਉਲੰਘਣ ਕਰਨ ਵਾਲੇ ਵਾਹਨ ਚਾਲਕਾਂ ’ਤੇ ਵੀ ਆਨ ਦਿ ਸਪਾਟ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ-ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜਲੰਧਰ 'ਚ ਬੰਦ ਰਹਿਣਗੇ ਇਹ ਰਸਤੇ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ

PunjabKesari

ਰਾਤ ਦੀ ਗਸ਼ਤ ਵਧਾਈ, ਐਂਟਰੀ ਪੁਆਇੰਟ ਹੋਣਗੇ ਸੀਲ
ਸੀ. ਪੀ. ਚਾਹਲ ਨੇ ਦੱਸਿਆ ਕਿ 15 ਅਗਸਤ ਦੇ ਮੱਦੇਨਜ਼ਰ ਸ਼ਹਿਰ ਵਿਚ ਰਾਤ ਦੀ ਗਸ਼ਤ ਵਧਾਈ ਗਈ ਹੈ ਅਤੇ ਸਾਰੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਉਨ੍ਹਾਂ ਨੂੰ ਰਾਤ ਸਮੇਂ ਖੁਦ ਫੀਲਡ ਵਿਚ ਰਹਿਣ ਦੇ ਹੁਕਮ ਜਾਰੀ ਕੀਤੇ ਹਨ। ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ ਨੂੰ ਆਜ਼ਾਦੀ ਦਿਹਾੜੇ ਦੀ ਪੂਰਬਲੀ ਸ਼ਾਮ ਸੀਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਧਿਕਾਰੀ ਰਾਤ ਨੂੰ ਦੂਜੇ ਸੂਬਿਆਂ ਤੋਂ ਆਉਣ ਵਾਲੇ ਵਾਹਨ ਚਾਲਕਾਂ ਨੂੰ ਚੈਕਿੰਗ ਤੋਂ ਬਾਅਦ ਹੀ ਸ਼ਹਿਰ ਵਿਚ ਦਾਖਲ ਹੋਣ ਦੀ ਇਜਾਜ਼ਤ ਦੇਣ।

ਹੋਟਲ ਤੇ ਗੈਸਟ ਹਾਊਸ ਮਾਲਕਾਂ ਨੂੰ ਬਿਨਾਂ ਆਈ. ਡੀ. ਪਰੂਫ਼ ਦੇ ਕਮਰਾ ਨਾ ਦੇਣ ਦੇ ਹੁਕਮ
ਸੀ. ਪੀ. ਚਾਹਲ ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਸ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਸ਼ਹਿਰ ਦੇ ਕੁਝ ਹੋਰ ਹਿੱਸਿਆਂ ਵਿਚ ਗੈਸਟ ਹਾਊਸ ਅਤੇ ਹੋਟਲਾਂ ਦਾ ਵੀ ਰਿਕਾਰਡ ਚੈੱਕ ਕਰ ਰਹੀ ਹੈ। ਉਨ੍ਹਾਂ ਸਾਰੇ ਹੋਟਲ ਤੇ ਗੈਸਟ ਹਾਊਸ ਮਾਲਕਾਂ ਨੂੰ ਹੋਟਲ ਅਤੇ ਗੈਸਟ ਹਾਊਸ ਵਿਚ ਠਹਿਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਿਨਾਂ ਆਈ. ਡੀ. ਪਰੂਫ ਦੇ ਕਮਰਾ ਨਾ ਦੇਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਸਾਰੇ ਹੋਟਲ ਮਾਲਕਾਂ ਅਤੇ ਗੈਸਟ ਹਾਊਸ ਮਾਲਕਾਂ ਨੂੰ ਦੂਜੇ ਸੂਬਿਆਂ ਤੋਂ ਆਉਣ ਵਾਲੇ ਸ਼ੱਕੀ ਲੋਕਾਂ ਦੀ ਸੂਚਨਾ ਤੁਰੰਤ ਪੁਲਸ ਕੰਟਰੋਲ ਰੂਮ ਅਤੇ ਸਬੰਧਤ ਥਾਣੇ ਵਿਚ ਦੇਣ ਬਾਰੇ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰਿਆਂ ਨੂੰ ਸੀ. ਸੀ. ਟੀ. ਵੀ. ਕੈਮਰੇ ਠੀਕ ਰੱਖਣ ਅਤੇ ਉਨ੍ਹਾਂ ਦੀ 15 ਦਿਨ ਦੀ ਰਿਕਾਰਡਿੰਗ ਸੁਰੱਖਿਅਤ ਰੱਖਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ-ਮੁਕਤਸਰ ਸਾਹਿਬ ਤੋਂ ਵੱਡੀ ਖ਼ਬਰ, ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਇਸ ਆਗੂ ਦੀ ਗੋਲ਼ੀ ਲੱਗਣ ਨਾਲ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News