ਸਿਵਲ ਹਸਪਤਾਲ ''ਚੋਂ ਫਰਾਰ ਕੈਦੀ ਦਾ ਨਹੀਂ ਮਿਲਿਆ ਕੋਈ ਸੁਰਾਗ
Saturday, Aug 22, 2020 - 04:58 PM (IST)
ਜਲੰਧਰ (ਸ਼ੋਰੀ)— ਐੱਨ. ਡੀ. ਪੀ. ਐੱਸ. ਐਕਟ ਦੇ ਕੇਸ ਵਿਚ 10 ਸਾਲ ਦੀ ਸਜ਼ਾ ਕੱਟ ਰਿਹਾ ਨਕੋਦਰ ਨਿਵਾਸੀ ਸੁਖਬੀਰ ਸਿੰਘ ਜੋ ਕਿ ਸਿਵਲ ਹਸਪਤਾਲ 'ਚੋਂ ਝਾਂਸਾ ਦੇ ਕੇ ਫਰਾਰ ਹੋ ਗਿਆ ਸੀ, ਅਜੇ ਤੱਕ ਪੁਲਸ ਦੇ ਹੱਥ ਨਹੀਂ ਆਇਆ। ਪੁਲਸ ਵੱਲੋਂ ਉਸ ਦੀ ਭਾਲ 'ਚ ਨਕੋਦਰ 'ਚ ਕਈ ਜਗ੍ਹਾ ਛਾਪੇਮਾਰੀ ਕੀਤੀ ਗਈ ਪਰ ਉਹ ਨਹੀਂ ਮਿਲਿਆ।
ਇਹ ਵੀ ਪੜ੍ਹੋ: ਸਾਲੀ ਨੇ ਪਾਏ ਜੀਜੇ 'ਤੇ ਡੋਰੇ, ਸਮਝਾਉਣ 'ਤੇ ਵੀ ਨਾ ਸਮਝੇ ਤਾਂ ਵੱਡੀ ਭੈਣ ਨੇ ਚੁੱਕਿਆ ਖ਼ੌਫਨਾਕ ਕਦਮ
ਐੱਸ. ਐੱਸ. ਪੀ. ਸਤਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਸ ਜਲਦ ਫਰਾਰ ਕੈਦੀ ਸੁਖਬੀਰ ਨੂੰ ਕਾਬੂ ਕਰ ਲਵੇਗੀ ਅਤੇ ਡਿਊਟੀ 'ਤੇ ਤਾਇਨਾਤ ਪੁਲਸ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਕਰਫ਼ਿਊ ਦੌਰਾਨ ਨਵਾਂਸ਼ਹਿਰ 'ਚ ਵੱਡੀ ਵਾਰਦਾਤ, ਰਾਤੋ-ਰਾਤ ਲੁਟੇਰਿਆਂ ਨੇ ATM 'ਚੋਂ ਲੁੱਟੀ ਲੱਖਾਂ ਦੀ ਨਕਦੀ
ਜ਼ਿਕਰਯੋਗ ਹੈ ਕਿ ਜਲੰਧਰ ਦੇ ਸਿਵਲ ਹਸਪਤਾਲ 'ਚੋਂ ਕੋਰੋਨਾ ਪਾਜ਼ੇਟਿਵ ਕੈਦੀ ਦੇ ਫ਼ਰਾਰ ਹੋ ਗਿਆ ਸੀ, ਜਿਸ ਨਾਲ ਹਫੜਾ-ਦਫੜੀ ਮਚ ਗਈ ਸੀ। ਫ਼ਰਾਰ ਦੋਸ਼ੀ ਦੀ ਪਛਾਣ ਨਕੋਦਰ ਦੇ ਪਿੰਡ ਮੱਲੀਆਂ ਦੇ ਰਹਿਣ ਵਾਲੇ ਸੁਖਬੀਰ ਸਿੰਘ ਦੇ ਰੂਪ 'ਚ ਹੋਈ ਸੀ। ਮਿਲੀ ਜਾਣਕਾਰੀ ਮੁਤਾਬਕ ਸੁਖਬੀਰ ਐੱਨ. ਡੀ. ਪੀ. ਐੱਸ. ਦੇ ਤਹਿਤ ਅਦਾਲਤ ਵੱਲੋਂ ਉਕਤ ਕੈਦੀ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਕਤ ਕੈਦੀ ਕਪੂਰਥਲਾ ਜੇਲ 'ਚ 10 ਸਾਲ ਦੀ ਸਜ਼ਾ ਕੱਟ ਰਿਹਾ ਸੀ।
ਕੁਝ ਦਿਨ ਪਹਿਲਾਂ ਹੀ ਖਾਂਸੀ, ਬੁਖਾਰ ਹੋਣ ਦੇ ਚਲਦਿਆਂ ਸਿਹਤ ਖਰਾਬ ਹੋਣ ਕਰਕੇ ਉਸ ਨੂੰ ਸਿਵਲ ਹਸਪਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਸ ਦੇ ਕੋਰੋਨਾ ਦੀ ਜਾਂਚ ਲਈ ਨਮੂਨੇ ਲਏ ਗਏ ਸਨ ਉਕਤ ਵਿਅਕਤੀ ਵੀਰਵਾਰ ਰਾਤ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ।
ਇਹ ਵੀ ਪੜ੍ਹੋ: ਕਪੂਰਥਲਾ ਜ਼ਿਲ੍ਹੇ 'ਚ ਕੋਰੋਨਾ ਦੇ 36 ਨਵੇਂ ਮਾਮਲਿਆਂ ਦੀ ਪੁਸ਼ਟੀ