ਜਲੰਧਰ ਦੇ ਸਿਵਲ ਹਸਪਤਾਲ ’ਚੋਂ ਮਿਲੇ ਗੋਲ਼ੀਆਂ ਦੇ ਖੋਲ, ਜਾਂਚ ’ਚ ਜੁਟੀ ਪੁਲਸ
Saturday, Dec 25, 2021 - 06:17 PM (IST)
 
            
            ਜਲੰਧਰ (ਸ਼ੋਰੀ)— ਜਲੰਧਰ ਦੇ ਸਿਵਲ ਹਸਪਤਾਲ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੋਂ ਗੋਲ਼ੀਆਂ ਦੇ ਖੋਲ ਬਰਾਮਦ ਕੀਤੇ ਗਏ। ਇਹ ਗੋਲ਼ੀਆਂ ਦੇ ਖੋਲ੍ਹ ਸਿਵਲ ਹਸਪਤਾਲ ਦੀ ਪਾਰਕਿੰਗ ’ਚੋਂ ਕੰਮ ਕਰਨ ਵਾਲੇ ਵਿਅਕਤੀ ਨੂੰ ਮਿਲੇ। ਖੋਲ ਮਿਲਣ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ। ਇਸ ਦੌਰਾਨ ਏ. ਐੱਸ. ਆਈ. ਮਨਜੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਜਾਣਕਾਰੀ ਹਾਸਲ ਕੀਤੀ। ਥਾਣਾ 4 ਦੇ ਮੁਖੀ ਰਾਜੇਸ਼ ਕੁਮਾਰ ਗੋਲ਼ੀਆਂ ਦੇ ਖੋਲ ਆਪਣੇ ਕਬਜ਼ੇ ’ਚ ਲੈ ਲਏ ਹਨ ਅਤੇ ਪੁਲਸ ਇਸ ਮਾਮਲੇ ਦੀ ਜਾਂਚ ਕਰਨ ’ਚ ਜੁੱਟ ਗਈ ਹੈ। ਹਸਪਤਾਲ ਦੇ ਕੈਮਰਿਆਂ ਨੂੰ ਵੀ ਖੰਗਲਿਆਂ ਜਾ ਰਿਹਾ ਹੈ।
ਇਹ ਵੀ ਪੜ੍ਹੋ:  ਕਪੂਰਥਲਾ ਘਟਨਾ ’ਚ ਮਾਰੇ ਗਏ ਨੌਜਵਾਨ ਦਾ ਹੋਇਆ ਪੋਸਟਮਾਰਟਮ, ਸਾਹਮਣੇ ਆਈਆਂ ਹੈਰਾਨੀਜਨਕ ਗੱਲਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            