ਜਲੰਧਰ ਦੇ ਸਿਵਲ ਹਸਪਤਾਲ 'ਚੋਂ ਗਾਇਬ ਹੋਏ ਨਵਜੰਮੇ ਬੱਚੇ ਨੂੰ ਪੁਲਸ ਨੇ ਕੀਤਾ ਬਰਾਮਦ (ਵੀਡੀਓ)
Saturday, Aug 22, 2020 - 02:01 PM (IST)
ਜਲੰਧਰ (ਵਿਕਰਮ ਸਿੰਘ ਕੰਬੋਜ, ਸ਼ੋਰੀ)— ਵੀਰਵਾਰ ਨੂੰ ਜਲੰਧਰ ਦੇ ਸਿਵਲ ਹਸਪਤਾਲ 'ਚੋਂ ਗਾਇਬ ਹੋਏ ਨਵੰਜਮੇ ਬੱਚੇ ਨੂੰ ਪੁਲਸ ਨੇ ਇਕ ਦਿਨ ਬਾਅਦ ਬਰਾਮਦ ਕਰ ਲਿਆ ਹੈ। ਪੁਲਸ ਨੇ ਇਹ ਬੱਚਾ ਬੀਤੀ ਰਾਤ ਬਰਾਮਦ ਕਰਨ ਤੋਂ ਬਾਅਦ ਪਰਿਵਾਰ ਦੇ ਹਵਾਲੇ ਕਰ ਦਿੱਤਾ।
ਇਹ ਵੀ ਪੜ੍ਹੋ: ਸਾਲੀ ਨੇ ਪਾਏ ਜੀਜੇ 'ਤੇ ਡੋਰੇ, ਸਮਝਾਉਣ 'ਤੇ ਵੀ ਨਾ ਸਮਝੇ ਤਾਂ ਵੱਡੀ ਭੈਣ ਨੇ ਚੁੱਕਿਆ ਖ਼ੌਫਨਾਕ ਕਦਮ
ਪਰਿਵਾਰ ਦਾ ਕਹਿਣਾ ਹੈ ਕਿ ਬੱਚੇ ਦੇ ਜਨਮ ਤੋਂ ਬਾਅਦ ਉਨ੍ਹਾਂ ਤੋਂ ਨਰਸਾਂ ਨੇ ਵਧਾਈ ਵਜੋਂ ਪੈਸੇ ਮੰਗੇ ਸਨ ਅਤੇ ਉਨ੍ਹਾਂ ਨੇ ਵਧਾਈ ਵੱਜੋਂ 1100 ਰੁਪਏ ਨਹੀਂ ਦਿੱਤੇ। ਫਿਰ ਜਦੋਂ ਉਹ ਕਾਗਜ਼ੀ ਕਾਰਵਾਈ ਕਰਵਾਉਣ ਲਈ ਬਾਹਰ ਗਏ ਤਾਂ ਬੱਚਾ ਮਾਂ ਦੇ ਨਾਲ ਨਹੀਂ ਸੀ। ਉਨ੍ਹਾਂ ਦੱਸਿਆ ਕਿ ਬੱਚਾ ਗਾਇਬ ਹੋਣ ਦੀ ਸੂਚਨਾ ਮਿਲਦੇ ਹੀ ਪੁਲਸ ਮਹਿਕਮੇ ਅਤੇ ਹਸਪਤਾਲ ਪ੍ਰਸ਼ਾਸਨ 'ਚ ਵੀ ਹੜਕੰਪ ਮਚ ਗਿਆ ।
ਇਹ ਵੀ ਪੜ੍ਹੋ: ਬਜ਼ੁਰਗ ਬੀਬੀ ਦੀ ਮੌਤ ਦੇ ਮਾਮਲੇ 'ਚ ਪੰਜਾਬ ਸੂਬਾ ਮਹਿਲਾ ਕਮਿਸ਼ਨ ਨੇ ਲਿਆ ਸਖ਼ਤ ਐਕਸ਼ਨ
ਪਰਿਵਾਰਕ ਮੈਂਬਰਾਂ ਨੇ ਵੀ ਸਿਵਲ ਹਸਪਤਾਲ 'ਚ ਹੰਗਾਮਾ ਸ਼ੁਰੂ ਕਰ ਦਿੱਤਾ ਅਤੇ ਉਸ ਤੋਂ ਬਾਅਦ ਹਰਕਤ 'ਚ ਆਈ ਪੁਲਸ ਨੇ ਆਖਿਰ 48 ਘੰਟਿਆਂ ਬਾਅਦ ਬੱਚਾ ਬਰਾਮਦ ਕਰ ਲਿਆ ਅਤੇ ਪਰਿਵਾਰ ਨੂੰ ਸੌਂਪ ਦਿੱਤਾ ਹੈ। ਪੁਲਸ ਦੇ ਪੁਖਤਾ ਸੂਤਰਾਂ ਮੁਤਾਬਕ ਬੱਚਾ ਚੋਰੀ ਦੇ ਕੇਸ ਕਈ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ। ਪੁਖਤਾ ਸੂਤਰਾਂ ਮੁਤਾਬਕ ਸਿਵਲ ਹਸਪਤਾਲ ਦੇ ਸਟਾਫ ਦੇ ਕੁਝ ਮੈਂਬਰ ਵੀ ਗਿਰੋਹ 'ਚ ਸ਼ਾਮਲ ਦੱਸੇ ਜਾ ਰਹੇ ਹਨ। ਫਿਲਹਾਲ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਕਰਫ਼ਿਊ ਦੌਰਾਨ ਨਵਾਂਸ਼ਹਿਰ 'ਚ ਵੱਡੀ ਵਾਰਦਾਤ, ਰਾਤੋ-ਰਾਤ ਲੁਟੇਰਿਆਂ ਨੇ ATM 'ਚੋਂ ਲੁੱਟੀ ਲੱਖਾਂ ਦੀ ਨਕਦੀ