ਐਕਸ਼ਨ ''ਚ ਜਲੰਧਰ ਦੇ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ, ਅਧਿਕਾਰੀਆਂ ਨੂੰ ਦਿੱਤੀ ਇਹ ਸਖ਼ਤ ਚਿਤਾਵਨੀ

Sunday, Nov 14, 2021 - 10:28 AM (IST)

ਐਕਸ਼ਨ ''ਚ ਜਲੰਧਰ ਦੇ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ, ਅਧਿਕਾਰੀਆਂ ਨੂੰ ਦਿੱਤੀ ਇਹ ਸਖ਼ਤ ਚਿਤਾਵਨੀ

ਜਲੰਧਰ (ਸੁਧੀਰ)– ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਭ੍ਰਿਸ਼ਟਾਚਾਰ, ਢਿੱਲੀ ਕਾਰਗੁਜ਼ਾਰੀ ਅਤੇ ਕਾਨੂੰਨ ਦਾ ਉਲੰਘਣ ਕਰਨ ਵਾਲਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾਵੇਗੀ। ਉਨ੍ਹਾਂ ਕਮਿਸ਼ਨਰੇਟ ਪੁਲਸ ਵਿਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕ੍ਰਾਈਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪ੍ਰਭਾਵਸ਼ਾਲੀ ਪੁਲਸਿੰਗ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਪੀ. ਸੀ. ਆਰ. ਸਿਸਟਮ ਨੂੰ ਹੋਰ ਜ਼ਿਆਦਾ ਪ੍ਰਭਾਵਸ਼ਾਲੀ ਅਤੇ ਜਵਾਬਦੇਹ ਬਣਾਉਣ ਦੀ ਲੋੜ ਹੈ। ਇਸੇ ਤਰ੍ਹਾਂ ਸ਼ਹਿਰ ਵਿਚ ਟਰੈਫਿਕ ਵਿਵਸਥਾ ਨੂੰ ਵੀ ਸੁਚਾਰੂ ਬਣਾਉਣ ਦੀ ਲੋੜ ਹੈ।

PunjabKesari

ਨੌਨਿਹਾਲ ਸਿੰਘ ਨੇ ਕਿਹਾ ਕਿ ਸ਼ਹਿਰ ਨੂੰ ਜੁਰਮ ਮੁਕਤ ਬਣਾਉਣ, ਸ਼ੱਕੀ ਲੋਕਾਂ ਅਤੇ ਮੁਲਜ਼ਮਾਂ ਦੀ ਨਕੇਲ ਕੱਸਣ ਲਈ ਰਾਤ ਨੂੰ ਪੁਲਸ ਦੀ ਪੈਟਰੋਲਿੰਗ ਅਤੇ ਚੌਕਸੀ ਹੋਰ ਵਧਾਈ ਜਾਵੇਗੀ। ਰਾਤ ਨੂੰ ਸਾਰੇ ਅਧਿਕਾਰੀ ਫੀਲਡ ਵਿਚ ਨਿਕਲ ਕੇ ਆਪਣੇ-ਆਪਣੇ ਇਲਾਕਿਆਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਉਨ੍ਹਾਂ ਕਿਹਾ ਕਿ ਆਬਕਾਰੀ ਐਕਟ ਨੂੰ ਉਚਿਤ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਇਸ ਦਾ ਉਲੰਘਣ ਕਰਨ ਵਾਲਿਆਂ ਨੂੰ ਜੇਲ ਦੀਆਂ ਸੀਖਾਂ ਪਿੱਛੇ ਪਹੁੰਚਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਲਾਕੇ ਵਿਚ ਜੁਰਮ ਹੋਇਆ ਤਾਂ ਉਸ ਦਾ ਸਬੰਧਤ ਅਧਿਕਾਰੀ ਜ਼ਿੰਮੇਵਾਰੀ ਹੋਵੇਗਾ ਅਤੇ ਅਜਿਹੇ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਵਿਚ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ: ਜਲੰਧਰ ਦੇ ਇਕ ਹੋਟਲ ’ਚ ਪੁਲਸ ਵੱਲੋਂ ਛਾਪੇਮਾਰੀ, ਇਤਰਾਜ਼ਯੋਗ ਹਾਲਤ ’ਚ ਮਿਲੇ ਕੁੜੀਆਂ-ਮੁੰਡੇ

ਜੀ. ਓ. ਰੈਂਕ ਦੇ ਅਧਿਕਾਰੀਆਂ ਲਈ ਕਰਵਾਇਆ ਵਿਸ਼ੇਸ਼ ਸ਼ੂਟਿੰਗ ਸੈਸ਼ਨ
ਕਮਿਸ਼ਨਰੇਟ ਪੁਲਸ ਵਿਚ ਤਾਇਨਾਤ ਜੀ. ਓ. ਰੈਂਕ ਦੇ ਅਧਿਕਾਰੀਆਂ ਦੇ ਹੁਨਰ ਨੂੰ ਹੋਰ ਨਿਖਾਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਅਧਿਕਾਰੀਆ ਲਈ ਇਕ ਵਿਸ਼ੇਸ਼ ਸ਼ੂਟਿੰਗ ਸੈਸ਼ਨ ਕਰਵਾਇਆ। ਪੀ. ਏ. ਪੀ. ਸ਼ੂਟਿੰਗ ਰੇਂਜ ਵਿਚ ਇਸ ਸੈਸ਼ਨ ਵਿਚ ਸਾਰੇ ਜੀ. ਓ. ਰੈਂਕ ਦੇ ਅਧਿਕਾਰੀਆਂ ਅਤੇ ਉਨ੍ਹਾਂ ਦੇ ਸਟਾਫ਼ ਨੇ ਹਿੱਸਾ ਲਿਆ।

PunjabKesari

ਪੁਲਸ ਕਮਿਸ਼ਨਰ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਹਾਲਾਤ ਦਾ ਮੁਕਾਬਲਾ ਕਰਨ ਲਈ ਖੁਦ ਨੂੰ ਅਪਡੇਟ ਕਰਨ ਦੀ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਸ ਸੈਸ਼ਨ ਵਿਚ ਹਿੱਸਾ ਲੈਣ ਲਈ ਕਿਹਾ, ਜਿਸ ਨਾਲ ਨਿਸ਼ਾਨੇਬਾਜ਼ੀ ਦੇ ਹੁਨਰ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜੀ. ਓ. ਰੈਂਕ ਦੇ ਅਧਿਕਾਰੀ ਕਮਿਸ਼ਨਰੇਟ ਪੁਲਸ ਦੇ ਫਰੰਟਲਾਈਨ ਯੋਧਾ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਲੋੜ ਹੈ। ਪੂਰੀ ਪੁਲਸ ਫੋਰਸ ਲਈ ਅਜਿਹੇ ਸੈਸ਼ਨ/ਸਿਖਲਾਈ ਪ੍ਰੋਗਰਾਮ ਭਵਿੱਖ ਵਿਚ ਵੀ ਜਾਰੀ ਰਹਿਣਗੇ। ਕਮਿਸ਼ਨਰੇਟ ਪੁਲਸ ਨੂੰ ਸੂਬੇ ਭਰ ਵਿਚ ਸਭ ਤੋਂ ਵਧੀਆ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਇਹ ਵੀ ਪੜ੍ਹੋ: BSF ਦੇ ਮੁੱਦੇ 'ਤੇ ਆਈ. ਜੀ. ਸੋਨਾਲੀ ਮਿਸ਼ਰਾ ਦਾ ਬਿਆਨ, ਕਿਹਾ-ਨਹੀਂ ਘਟੇ ਪੰਜਾਬ ਪੁਲਸ ਦੇ ਅਧਿਕਾਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News