ਨਸ਼ਾ ਸਮੱਗਲਿੰਗ, ਚੋਰੀ ਤੇ ਸਨੈਚਿੰਗ ਕਰਨ ਵਾਲੇ 10 ਮੁਲਜ਼ਮ ਸੀਖਾਂ ਪਿੱਛੇ ਪਹੁੰਚਾਏ: ਸੀ. ਪੀ. ਗੁਰਪ੍ਰੀਤ ਸਿੰਘ ਤੂਰ

05/09/2022 11:42:20 AM

ਜਲੰਧਰ (ਸੁਧੀਰ)– ਸ਼ਹਿਰ ’ਚ ਚੋਰ-ਲੁਟੇਰਿਆਂ ਅਤੇ ਮੁਲਜ਼ਮਾਂ ਦੀ ਨਕੇਲ ਕੱਸਣ ਲਈ ਕਮਿਸ਼ਨਰੇਟ ਪੁਲਸ ਨੇ ਪੂਰੀ ਤਰ੍ਹਾਂ ਕਮਰ ਕੱਸ ਲਈ ਹੈ। ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਸ਼ਹਿਰ ਨੂੰ ਜੁਰਮ ਅਤੇ ਨਸ਼ਾ-ਮੁਕਤ ਬਣਾਉਣ ਅਤੇ ਸ਼ਹਿਰ ’ਚ ਲਾਅ ਐਂਡ ਆਰਡਰ ਨੂੰ ਬਣਾਈ ਰੱਖਣ ਲਈ ਕਮਿਸ਼ਨਰੇਟ ਪੁਲਸ ਦੇ ਕਈ ਅਧਿਕਾਰੀਆਂ ਅਤੇ ਥਾਣਾ ਇੰਚਾਰਾਜਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਸ਼ਹਿਰ ’ਚ ਸਖ਼ਤੀ ਵਰਤਣ ਦੇ ਹੁਕਮ ਦਿੱਤੇ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਦੌਰਾਨ ਹੀ ਕਮਿਸ਼ਨਰੇਟ ਪੁਲਸ ਨੇ ਸ਼ਹਿਰ ’ਚ ਨਸ਼ਾ ਸਮੱਗਲਿੰਗ, ਚੋਰੀ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸੀਖਾਂ ਪਿੱਛੇ ਪਹੁੰਚਾਇਆ ਹੈ। ਕਮਿਸ਼ਨਰੇਟ ਪੁਲਸ ਵੱਲੋਂ ਗੈਰ-ਸਮਾਜੀ ਅਨਸਰਾਂ ਨੂੰ ਰੋਕਣ ਲਈ ਏ. ਡੀ. ਸੀ. ਪੀ. ਗੁਰਬਾਜ ਸਿੰਘ ਦੀ ਅਗਵਾਈ ’ਚ ਵਿਸ਼ੇਸ਼ ਜਾਂਚ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਮਕਸਦ ਵਿਸ਼ੇਸ਼ ਚੈਕਿੰਗ ਰਾਹੀਂ ਸ਼ਹਿਰ ’ਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣਾ ਹੈ।

ਇਹ ਵੀ ਪੜ੍ਹੋ:  ਪੰਜਾਬ ਦੀ ਸ਼ਾਨ ਮੁੜ ਬਹਾਲ ਕਰਨ ਲਈ ਹਰ ਕਦਮ ਚੁੱਕਾਂਗੇ: ਭਗਵੰਤ ਮਾਨ

ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਵੱਲੋਂ ਸੂਰਿਆ ਐਨਕਲੇਵ ’ਚ ਜਾਂਚ ਕੀਤੀ ਗਈ ਤਾਂ ਪੁਲਸ ਨੇ ਨੀਰੂ ਨਾਂ ਦੀ ਔਰਤ ਨੂੰ 12 ਨਸ਼ੇ ਦੇ ਟੀਕਿਆਂ ਸਮੇਤ ਗ੍ਰਿਫ਼ਤਾਰ ਕੀਤਾ। ਨਸ਼ੇ ਵਾਲੇ ਟੀਕਿਆਂ ਦੀ ਸਪਲਾਈ ਕਰਨ ਵਾਲੀ ਉਕਤ ਔਰਤ ਵਿਰੁੱਧ ਪਹਿਲਾਂ ਵੀ 5 ਮਾਮਲੇ ਦਰਜ ਹਨ। ਇਸੇ ਤਰ੍ਹਾਂ ਤੂਰ ਨੇ ਦੱਸਿਆ ਕਿ ਪੁਲਸ ਵੱਲੋਂ ਸੀਮਾ ਨਾਂ ਦੀ ਔਰਤ ਨੂੰ 300 ਗ੍ਰਾਮ ਗਾਂਜੇ ਸਮੇਤ ਸੰਤੋਸ਼ੀ ਨਗਰ, ਨੇੜੇ ਕਾਜ਼ੀ ਮੰਡੀ ਵਿਚੋਂ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਨਾਲ ਹੀ ਬਬੀਤਾ ਨਾਂ ਦੀ ਔਰਤ ਨੂੰ ਵੀ 220 ਗ੍ਰਾਮ ਗਾਂਜੇ ਸਮੇਤ ਪੁਲਸ ਨੇ ਫੜਿਆ ਹੈ। ਪੁਲਸ ਨੇ ਮਨਜੀਤ ਨਾਂ ਦੇ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਫੜਿਆ ਹੈ। ਉਨ੍ਹਾਂ ਦੱਸਿਆ ਕਿ ਨੀਰੂ, ਸੀਮਾ ਅਤੇ ਬਬੀਤਾ ਨਾਂ ਦੀਆਂ ਉਕਤ ਔਰਤਾਂ ਵਿਰੁੱਧ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲੇ ਦਰਜ ਕੀਤੇ ਹਨ।

ਇਹ ਵੀ ਪੜ੍ਹੋ: ਸ੍ਰੀ ਚਮਕੌਰ ਸਾਹਿਬ ਵਿਖੇ ਘਰ 'ਚੋਂ ਮਿਲੀਆਂ ਪਿਓ-ਪੁੱਤ ਦੀਆਂ ਲਾਸ਼ਾਂ, ਫ਼ੈਲੀ ਸਨਸਨੀ

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਬਸਤੀ ਬਾਵਾ ਖੇਲ ਦੀ ਪੁਲਸ ਨੇ ਚੋਰੀ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗੈਂਗ ਦਾ ਪਰਦਾਫ਼ਾਸ਼ ਕਰਕੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਦੋਸ਼ੀਆਂ ਦੀ ਪਛਾਣ ਵੀਰੂ ਸਿੰਘ ਉਰਫ਼ ਵੀਰੂ, ਸੰਦੀਪ ਕੁਮਾਰ ਉਰਫ਼ ਪਿੰਕਾ ਅਤੇ ਅਮਰਜੀਤ ਸਿੰਘ ਉਰਫ਼ ਅਮਨ ਦੇ ਤੌਰ ’ਤੇ ਹੋਈ ਹੈ। ਇਸ ਗਿਰੋਹ ਤੋਂ ਪੁਲਸ ਨੇ 5 ਮੋਬਾਇਲ, ਤੇਜ਼ਧਾਰ ਹਥਿਆਰ ਅਤੇ ਇਕ ਬਿਨਾਂ ਨੰਬਰ ਦੀ ਐਕਟਿਵਾ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਗਿਰੋਹ ਦੇ ਮੈਂਬਰ ਚੋਰੀ ਅਤੇ ਸਨੈਚਿੰਗ ਦੇ ਕਈ ਮਾਮਲਿਆਂ ’ਚ ਸ਼ਾਮਲ ਸਨ। ਸੀ. ਪੀ. ਨੇ ਦੱਸਿਆ ਕਿ ਇਸੇ ਤਰ੍ਹਾਂ ਥਾਣਾ 8 ਦੀ ਪੁਲਸ ਨੇ ਵੀ ਨਸ਼ਾ ਸਮੱਗਲਿੰਗ ਗਿਰੋਹ ਦਾ ਪਰਦਾਫਾਸ਼ ਕਰ ਕੇ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਦੀ ਪਛਾਣ ਵਿਕਾਸ ਉਪਾਧਿਆਏ, ਗੁਰਪ੍ਰੀਤ ਸਿੰਘ ਉਰਫ ਸਾਜਨ ਅਤੇ ਮਨੀ ਕੁਮਾਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ 19 ਗ੍ਰਾਮ ਹੈਰੋਇਨ ਤੋਂ ਇਲਾਵਾ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਆਉਣ ਵਾਲੇ ਦਿਨਾਂ ’ਚ ਵੀ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ਪੁਲਸ ਬਾਰੇ ਵੱਡਾ ਖ਼ੁਲਾਸਾ: ਖ਼ੁਦ ਅਧਿਕਾਰੀ ਨੇ ਕਰੀਬ 10 ਪੁਲਸ ਮੁਲਾਜ਼ਮਾਂ ਨੂੰ ਬਣਾ ਦਿੱਤਾ ਚਿੱਟੇ ਦਾ ਆਦੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


shivani attri

Content Editor

Related News