ਨਸ਼ਿਆਂ ਵਿਰੁੱਧ ਜਲੰਧਰ ਕਮਿਸ਼ਨਰੇਟ ਪੁਲਸ ਦੀ ਮੁਹਿੰਮ ਜਾਰੀ; ਹੈਰੋਇਨ, ਨਜਾਇਜ਼ ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਬਰਾਮਦ

Friday, Oct 31, 2025 - 09:05 PM (IST)

ਨਸ਼ਿਆਂ ਵਿਰੁੱਧ ਜਲੰਧਰ ਕਮਿਸ਼ਨਰੇਟ ਪੁਲਸ ਦੀ ਮੁਹਿੰਮ ਜਾਰੀ; ਹੈਰੋਇਨ, ਨਜਾਇਜ਼ ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਬਰਾਮਦ

ਜਲੰਧਰ (ਕੁੰਦਨ/ਪੰਕਜ) : ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ 'ਯੁੱਧ ਨਸ਼ੀਆ ਵਿਰੁੱਧ' ਤਹਿਤ ਸ਼ਹਿਰ ਭਰ ਵਿੱਚ ਨਸ਼ੇ ਨਾਲ ਸਬੰਧਤ ਤੱਤਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਤਾਂ ਜੋ ਯੁਵਾ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਬਚਾਇਆ ਜਾ ਸਕੇ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਸ਼ੇ ਨਾਲ ਜੁੜੀਆਂ ਗਤਿਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਉੱਪਰ ਸ਼ਿਕੰਜਾ ਕੱਸਣ ਲਈ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਜਾਰੀ ਹੈ। ਬੀਤੇ ਤਿੰਨ ਦਿਨਾਂ ਦੌਰਾਨ ਵੱਖ-ਵੱਖ ਥਾਣਿਆਂ ਵਲੋਂ ਕੀਤੀਆਂ ਗਈਆਂ ਕਾਰਵਾਈਆਂ ਦੌਰਾਨ ਪੁਲਿਸ ਨੇ ਕੁੱਲ 14 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦਿਆਂ 52.8 ਗ੍ਰਾਮ ਹੈਰੋਇਨ, 232 ਬੋਤਲਾਂ ਨਜਾਇਜ਼ ਸ਼ਰਾਬ, 100 ਪ੍ਰੀਗਾਬਾਲਿਨ ਕੈਪਸੂਲ, 26 ਨਸ਼ੀਲੀਆਂ ਗੋਲੀਆਂ ਅਤੇ ਇੱਕ ਐਕਟਿਵਾ (PB08-EF-8011) ਬਰਾਮਦ ਕੀਤੀ ਹੈ।

PunjabKesari

ਉਨ੍ਹਾਂ ਨੇ ਅਗੇ ਦੱਸਿਆ ਕਿ ਪੁਲਸ ਵਲੋਂ ਦੋ ਵਿਅਕਤੀਆਂ ਨੂੰ ਨਸ਼ਾ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਗ੍ਰਿਫ਼ਤਾਰ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਣਿਆਂ ਵਿੱਚ ਕੁੱਲ 14 ਮੁਕੱਦਮੇ ਦਰਜ ਕੀਤੇ ਗਏ ਹਨ।

ਜਲੰਧਰ ਪੁਲਸ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਪੁਲਸ ਦਾ ਸਹਿਯੋਗ ਕਰਨ। ਜੇਕਰ ਕਿਸੇ ਨੂੰ ਵੀ ਨਸ਼ਿਆਂ ਸੰਬੰਧੀ ਕਿਸੇ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ, ਤਾਂ ਉਹ ਤੁਰੰਤ ਪੰਜਾਬ ਸਰਕਾਰ ਵੱਲੋਂ ਜਾਰੀ ਐਂਟੀ-ਡਰੱਗ ਹੈਲਪਲਾਈਨ ਨੰਬਰ 97791-00200 ‘ਤੇ ਸੂਚਿਤ ਕਰਨ।


author

Baljit Singh

Content Editor

Related News