ਗਣਤੰਤਰ ਦਿਵਸ ਮੌਕੇ ਜਲੰਧਰ ਪੁਲਸ ਦੀ ਸਖ਼ਤੀ, ਕਰੀਬ ਇਕ ਹਜ਼ਾਰ ਮੁਲਾਜ਼ਮ ਕਰਨਗੇ ਸ਼ਹਿਰ ਦੀ ਸੁਰੱਖਿਆ
Sunday, Jan 24, 2021 - 07:24 PM (IST)
ਜਲੰਧਰ (ਸੁਧੀਰ,ਜਸਪ੍ਰੀਤ)- 26 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ, ਜਲੰਧਰ ਵਿਖੇ ਜ਼ਿਲ੍ਹਾ ਪੱਧਰ 'ਤੇ ਮਨਾਏ ਜਾ ਰਹੇ ਗਣਤੰਤਰ ਦਿਵਸ ਸਬੰਧੀ ਕਮਿਸ਼ਨਰੇਟ ਪੁਲਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪੁਲਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਸੁਰੱਖਿਆ ਸਬੰਧੀ ਪੁਖ਼ਤਾ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੰਦੇ ਦੱਸਿਆ ਗਿਆ ਕਿ ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਸਮਾਗਮ ਨੂੰ ਸੁਚਾਰੂ ਢੰਗ ਨਾਲ ਮਨਾਉਣ ਲਈ ਸ਼ਹਿਰ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਇਹ ਵੀ ਪੜ੍ਹੋ: ਜਲੰਧਰ ’ਚ ਸ਼ਰਮਨਾਕ ਘਟਨਾ: 24 ਸਾਲਾ ਨੌਜਵਾਨ ਵੱਲੋਂ 5 ਸਾਲਾ ਬੱਚੀ ਨਾਲ ਜਬਰ-ਜ਼ਿਨਾਹ
ਭੁੱਲਰ ਨੇ ਦੱਸਿਆ ਕਿ ਸੁਰੱਖਿਆ ਵਿਵਸਥਾ ਪਹਿਲਾਂ ਤੋਂ ਹੀ ਵਧਾ ਦਿੱਤੀ ਗਈ ਹੈ ਅਤੇ ਸਮਾਗਮ ਵਾਲੀ ਥਾਂ ਦੇ ਨੇੜੇ ਸਾਰੇ ਇਲਾਕੇ ਨੂੰ ਪੁਲਸ ਨੇ ਪੂਰੀ ਤਰ੍ਹਾਂ ਘੇਰਿਆ ਹੋਇਆ ਹੈ। ਗਣਤੰਤਰ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਸਖ਼ਤ ਨਿਗਰਾਨੀ ਰੱਖਣ ਲਈ ਲਗਭਗ 1000 ਪੁਲਸ ਅਧਿਕਾਰੀ/ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮਾਗਮ ਵਾਲੇ ਸਥਾਨ ਅਤੇ ਆਲੇ-ਦੁਆਲੇ ਸੁਰੱਖਿਆ ਦੇ ਮੱਦੇਨਜ਼ਰ ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ। ਇਸ ਤੋਂ ਇਲਾਵਾ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਗੈਰ ਸਮਾਜਿਕ ਗਤੀਵਿਧੀਆਂ ਨੂੰ ਰੋਕਣ ਲਈ ਸੁਰੱਖਿਆ ਵਧਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ ’ਚ ਦੋਆਬਾ ਚੌਂਕ ਨੇੜੇ ਫਿਲਮੀ ਸਟਾਈਲ ’ਚ ਪੁਲਸ ਨੇ ਫੜਿਆ ਸ਼ੱਕੀ, ਗੋਲੀ ਚੱਲਣ ਦੀ ਚਰਚਾ
ਪੁਲਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸ਼ਹਿਰ ਵਿੱਚ 24 ਘੰਟੇ ਸੁਰੱਖਿਆ 'ਤੇ ਨਜ਼ਰ ਰੱਖਣ ਲਈ ਪੁਲਸ ਦੀਆਂ ਗਸ਼ਤੀ ਪਾਰਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਰਾਤ ਸਮੇਂ ਵਿਸ਼ੇਸ਼ ਚੈਕਿੰਗ ਕਰਨ ਦੀਆਂ ਹਦਾਹਿਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਟੇਡੀਅਮ ਵਿਖੇ ਹਰ ਸਥਿਤੀ 'ਤੇ ਨਜ਼ਰ ਰੱਖਣ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: 26 ਜਨਵਰੀ ਨੂੰ ਜਲੰਧਰ ਦੇ ਇਹ ਰਸਤੇ ਰਹਿਣਗੇ ਬੰਦ, ਟ੍ਰੈਫਿਕ ਪੁਲਸ ਨੇ ਰੂਟ ਕੀਤੇ ਡਾਇਵਰਟ
ਭੁੱਲਰ ਨੇ ਅੱਗੇ ਦੱਸਿਆ ਕਿ ਫਾਇਰ ਫਾਈਟਿੰਗ ਅਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਤੋਂ ਇਲਾਵਾ ਸਟੇਡੀਅਮ ਦੇ ਆਲੇ-ਦੁਆਲੇ ਅਤੇ ਆਸ-ਪਾਸ ਬਾਕਾਇਦਾ ਐਂਟੀ-ਸੈਬੋਟੇਜ਼ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਸਟੇਡੀਅਮ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਜ਼ਮੀਨੀ ਪੱਧਰ 'ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਮੈਗਾ ਸਮਾਗਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਧਿਕਾਰੀਆਂ/ਕਰਮਚਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ। ਉਨ੍ਹਾਂ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਵਾਲੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਟੁੱਕੜੀ ਦੇ ਪੁਲਿਸ ਮੁਲਾਜ਼ਮਾਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਪੁਲਸ ਗੁਰਮੀਤ ਸਿੰਘ, ਅਰੁਣ ਸੈਣੀ ਅਤੇ ਹੋਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਸੰਘਰਸ਼ ’ਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਤੋਂ ਸੁਣੋ ਕੈਪਟਨ ਦੇ ਐਲਾਨ ਦਾ ਸੱਚ (ਵੀਡੀਓ)