ਜਲੰਧਰ ਪੁਲਸ ਦਾ ਵੱਡਾ ਐਕਸ਼ਨ, 15 ਕਰੋੜ ਦੀ ਹੈਰੋਇਨ ਸਮੇਤ ਗੈਂਗਸਟਰ ਜੈਪਾਲ ਭੁੱਲਰ ਗੈਂਗ ਦਾ ਸਾਥੀ ਗ੍ਰਿਫ਼ਤਾਰ
Friday, Apr 12, 2024 - 05:39 PM (IST)
![ਜਲੰਧਰ ਪੁਲਸ ਦਾ ਵੱਡਾ ਐਕਸ਼ਨ, 15 ਕਰੋੜ ਦੀ ਹੈਰੋਇਨ ਸਮੇਤ ਗੈਂਗਸਟਰ ਜੈਪਾਲ ਭੁੱਲਰ ਗੈਂਗ ਦਾ ਸਾਥੀ ਗ੍ਰਿਫ਼ਤਾਰ](https://static.jagbani.com/multimedia/2024_4image_13_31_1560813734.jpg)
ਜਲੰਧਰ (ਵੈੱਬ ਡੈਸਕ)- ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਸ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫ਼ਾਸ਼ ਕੀਤਾ ਹੈ। ਜਲੰਧਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰ ਤੋਂ ਚਲਦੇ ਗੈਂਗਸਟਰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫ਼ਾਸ਼ ਕਰਦਿਆਂ ਗੈਂਗਸਟਰ ਜੈਪਾਲ ਭੁੱਲਰ ਗੈਂਗ ਨਾਲ ਜੁੜੇ ਸਾਥੀਆਂ 'ਤੇ ਸ਼ਿਕੰਜਾ ਕੱਸਿਆ। ਪੁਲਸ ਨੇ ਇਕ ਗੈਂਗਸਟਰ ਨੂੰ 3 ਕਿਲੋ ਹੈਰੋਇਨ ਅਤੇ 2 ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਹ ਰੈਕੇਟ ਪਾਕਿਸਤਾਨ ਤੋਂ ਸਰਹੱਦ ਪਾਰੋਂ ਹੈਰੋਇਨ ਮੰਗਵਾਉਂਦਾ ਸੀ। ਇਸ ਦੀ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਐਕਸ ਜ਼ਰੀਏ ਦਿੱਤੀ ਗਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 15 ਕਰੋੜ ਦੱਸੀ ਜਾ ਰਹੀ ਹੈ। ਫੜੇ ਗਏ ਗੈਂਗਸਟਰ ਕੋਲੋਂ ਪੁੱਛਗਿੱਛ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਹੋਰ ਅਦਾਰੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8