ਗਣਤੰਤਰ ਦਿਵਸ ਦੇ ਮੱਦੇਨਜ਼ਰ ਜਲੰਧਰ ਕਮਿਸ਼ਨਰੇਟ ਪੁਲਸ ਨੇ ਵਧਾਈ ਚੌਕਸੀ, ਅਧਿਕਾਰੀਆਂ ਨੂੰ ਦਿੱਤੇ ਇਹ ਦਿਸ਼ਾ-ਨਿਰਦੇਸ਼

Friday, Jan 12, 2024 - 01:56 PM (IST)

ਗਣਤੰਤਰ ਦਿਵਸ ਦੇ ਮੱਦੇਨਜ਼ਰ ਜਲੰਧਰ ਕਮਿਸ਼ਨਰੇਟ ਪੁਲਸ ਨੇ ਵਧਾਈ ਚੌਕਸੀ, ਅਧਿਕਾਰੀਆਂ ਨੂੰ ਦਿੱਤੇ ਇਹ ਦਿਸ਼ਾ-ਨਿਰਦੇਸ਼

ਜਲੰਧਰ (ਵਰੁਣ)- ਆਗਾਮੀ ਗਣਤੰਤਰ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਰੈਪਿਡ ਐਕਸ਼ਨ ਫੋਰਸ ਦੇ ਨਾਲ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਫਲੈਗ ਮਾਰਚ ਕੱਢਿਆ ਜਾਵੇਗਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਆਗਾਮੀ ਸਮਾਗਮ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਸ ਵੱਲੋਂ ਸ਼ਹਿਰ ਅੰਦਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਸਖ਼ਤ ਚੌਕਸੀ ਰੱਖਣ ਲਈ ਪੁਲਸ ਅਧਿਕਾਰੀ/ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਸਵਪਨ ਸ਼ਰਮਾ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਸਮਾਜ ਵਿਰੋਧੀ ਗਤੀਵਿਧੀ ਨੂੰ ਰੋਕਣ ਲਈ ਸ਼ਹਿਰ ਵਿੱਚ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਲਾਂਬੜਾ ਵਿਖੇ ਨਹਿਰ ਕੱਢਿਓਂ ਮਿਲੀ ਔਰਤ ਦੀ ਲਾਸ਼ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਵਿਦੇਸ਼ ਨਾਲ ਜੁੜੇ ਤਾਰ

PunjabKesari

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਵਿੱਚ 24 ਘੰਟੇ ਚੌਕਸੀ ਰੱਖੀ ਜਾ ਰਹੀ ਹੈ, ਜਿਸ ਲਈ ਪੁਲਸ ਅਧਿਕਾਰੀਆਂ ਦੀਆਂ ਵੱਖ-ਵੱਖ ਗਸ਼ਤ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ 'ਤੇ ਤਿੱਖੀ ਨਜ਼ਰ ਰੱਖਣ ਲਈ ਸੀਨੀਅਰ ਅਧਿਕਾਰੀਆਂ ਨੂੰ ਰਾਤ ਸਮੇਂ ਸ਼ਹਿਰ ਦੀ ਨਾਕਾਬੰਦੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਸਵਪਨ ਸ਼ਰਮਾ ਨੇ ਕਿਹਾ ਕਿ ਲੋਕਾਂ ਵਿੱਚ ਵਿਸ਼ਵਾਸ਼ ਪੈਦਾ ਕਰਨ, ਉਨ੍ਹਾਂ ਦਾ ਮਨੋਬਲ ਵਧਾਉਣ, ਔਰਤਾਂ ਦੇ ਸਸ਼ਕਤੀਕਰਨ ਅਤੇ ਸ਼ਾਂਤੀ ਬਣਾਈ ਰੱਖਣ ਲਈ ਕਮਿਸ਼ਨਰੇਟ ਪੁਲਸ ਅਤੇ ਰੈਪਿਡ ਐਕਸ਼ਨ ਫੋਰਸ ਦੀਆਂ 194 ਬਟਾਲੀਅਨਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਫਲੈਗ ਮਾਰਚ ਕੱਢਿਆ ਜਾਵੇਗਾ।  ਪੁਲਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਅਤੇ ਰੈਪਿਡ ਐਕਸ਼ਨ ਫੋਰਸ ਸਾਂਝੇ ਤੌਰ 'ਤੇ ਇਸ ਸਬੰਧੀ ਰਣਨੀਤੀ ਤਿਆਰ ਕਰਨਗੇ, ਜਿਸ ਲਈ ਅੱਜ ਮੁੱਢਲੀ ਮੀਟਿੰਗ ਕੀਤੀ ਗਈ, ਜਿਸ ਵਿਚ ਡਿਪਟੀ ਕਮਾਂਡੈਂਟ ਸੋਨੇਲਾਲ ਸਾਹੂ, ਡੀ. ਸੀ. ਪੀ. ਲਾਅ ਐਂਡ ਆਰਡਰ ਅੰਕੁਰ ਗੁਪਤਾ ਅਤੇ ਹੋਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। 

ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਤੋਂ ਪਹਿਲਾਂ ਅਜਿਹੀਆਂ ਹੋਰ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਇਨ੍ਹਾਂ ਇਲਾਕਿਆਂ ਵਿੱਚ ਚੌਕਸੀ ਵਧਾਈ ਜਾ ਸਕੇ। ਸਵਪਨ ਸ਼ਰਮਾ ਨੇ ਕਿਹਾ ਕਿ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਨਾਲ-ਨਾਲ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਕਮਿਸ਼ਨਰੇਟ ਪੁਲਸ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਹ ਵੀ ਪੜ੍ਹੋ : ਨਵਜੋਤ ਸਿੰਘ ਸਿੱਧੂ ਵੱਲੋਂ ਹੁਣ ਚੌਥੀ ਰੈਲੀ ਕਰਨ ਦਾ ਐਲਾਨ, ਪੋਸਟਰ ਕੀਤਾ ਜਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News