ਨਸ਼ਾ ਸਮੱਗਲਰਾਂ ਦੇ ਘਰਾਂ 'ਚ ਜਲੰਧਰ ਪੁਲਸ ਦੀ ਛਾਪੇਮਾਰੀ, ਦਿੱਤੀ ਸਖ਼ਤ ਚਿਤਾਵਨੀ

11/12/2021 2:04:28 PM

ਜਲੰਧਰ (ਸੋਨੂੰ)- ਜਲੰਧਰ ਕਮਿਸ਼ਨਰੇਟ ਪੁਲਸ ਨੇ ਨਸ਼ਾ ਸਮੱਗਲਰਾਂ ਖ਼ਿਲਾਫ਼ ਸ਼ਿਕੰਜਾ ਕੱਸਣ ਲਈ ਵੀਰਵਾਰ ਕਾਜ਼ੀ ਮੰਡੀ ਵਿਚ ਤਲਾਸ਼ੀ ਮੁਹਿੰਮ ਚਲਾਈ ਅਤੇ ਫਲੈਗ ਮਾਰਚ ਕੱਢਿਆ। ਜਲੰਧਰ ਕਮਿਸ਼ਨਰੇਟ ਪੁਲਸ ਦੇ ਉੱਚ ਅਧਿਕਾਰੀਆਂ ਨੇ ਨਸ਼ਾ ਸਮੱਗਲਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜਾਂ ਤਾਂ ਉਹ ਨਸ਼ਾ ਵੇਚਣਾ ਛੱਡ ਦੇਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 

PunjabKesari
ਜਾਣਕਾਰੀ ਅਨੁਸਾਰ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਦੇ ਹੁਕਮਾਂ 'ਤੇ ਬੀਤੇ ਦਿਨ ਡੀ. ਸੀ. ਪੀ. ਏ. ਡੀ. ਸੀ. ਪੀ, ਏ. ਸੀ. ਪੀ. ਅਤੇ ਪੰਜ ਥਾਣਿਆਂ ਦੀ ਪੁਲਸ ਨੇ ਕਾਜ਼ੀ ਮੰਡੀ ਵਿਚ ਕਈ ਨਸ਼ਿਆਂ ਦੇ ਸਮੱਗਲਰਾਂ ਦੇ ਘਰਾਂ ਵਿਚ ਛਾਪੇਮਾਰੀ ਕੀਤੀ। ਫਲੈਗ ਮਾਰਚ ਕੱਢਣ ਤੋਂ ਪਹਿਲਾਂ ਪੁਲਸ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਅਤੇ ਥਾਣਾ ਮੁਖੀਆਂ ਨਾਲ ਨਸ਼ੇ ਦੀ ਰੋਕਥਾਮ ਸਬੰਧੀ ਇਕ ਅਹਿਮ ਬੈਠਕ ਕੀਤੀ।

PunjabKesari

ਬੈਠਕ ਵਿਚ ਪੁਲਸ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਕਿਸੇ ਵੀ ਨਸ਼ਾ ਸਮੱਗਲਰਾਂ ਨੂੰ ਬਖ਼ਸ਼ਿਆ ਨਾ ਜਾਵੇ, ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾਵੇ ਤਾਂ ਜੋ ਸ਼ਹਿਰ ਵਿਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।

PunjabKesari

ਫਲੈਗ ਮਾਰਚ ਦੌਰਾਨ ਪੁਲਸ ਨੇ ਲਾਊਡ ਸਪੀਕਰ 'ਤੇ ਨਸ਼ਾ ਵੇਚਣ ਵਾਲਿਆਂ ਨੂੰ ਚਿਤਾਵਨੀ ਦਿੱਤੀ। ਪੁਲਸ ਦੀ ਛਾਪੇਮਾਰੀ ਤੋਂ ਪਹਿਲਾਂ ਹੀ ਕਈ ਨਸ਼ਾ ਸਮੱਲਗਰ ਆਪਣੇ ਘਰਾਂ ਨੂੰ ਤਾਲੇ ਲਾ ਕੇ ਮੌਕੇ ਤੋਂ ਫ਼ਰਾਰ ਹੋ ਗਏ ਸਨ। ਛਾਪੇਮਾਰੀ ਦੌਰਾਨ ਪੁਲਸ ਨੂੰ ਕਿਸੇ ਕਿਸਮ ਦੀ ਕੋਈ ਨਸ਼ੇ ਦੀ ਚੀਜ਼ ਬਰਾਮਦ ਨਹੀਂ ਹੋਈ।

ਇਹ ਵੀ ਪੜ੍ਹੋ:  ਦਸੂਹਾ 'ਚ ਵੱਡੀ ਵਾਰਦਾਤ, ਪੁਜਾਰੀ ਨੇ ਰੋਟੀ ਦੇਣ ਤੋਂ ਕੀਤਾ ਇਨਕਾਰ ਤਾਂ ਨੌਜਵਾਨ ਨੇ ਕਰ 'ਤਾ ਕਤਲ

PunjabKesari

ਇਹ ਵੀ ਪੜ੍ਹੋ: ਕਪੂਰਥਲਾ ਦੇ ਪਿੰਡ ਸੁੰਨੜਵਾਲ ਦੇ ਨੌਜਵਾਨ ਦੀ ਮਨੀਲਾ 'ਚ ਮੌਤ, ਪਰਿਵਾਰ ਹੋਇਆ ਹਾਲੋ-ਬੇਹਾਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News