ਜਲੰਧਰ ਕਮਿਸ਼ਨਰੇਟ ਪੁਲਸ ਅਧੀਨ ਆਉਂਦੇ ਪਿੰਡਾਂ ’ਚ ਰਾਤ 8 ਤੋਂ ਸਵੇਰੇ 5 ਵਜੇ ਤੱਕ ਇਹ ਹੁਕਮ ਜਾਰੀ

03/03/2021 10:12:35 AM

ਜਲੰਧਰ (ਸੁਧੀਰ)– ਡੀ. ਸੀ. ਪੀ. ਲਾਅ ਐਂਡ ਆਰਡਰ ਜਗਮੋਹਨ ਸਿੰਘ ਨੇ ਧਾਰਾ 144 ਅਧੀਨ ਕਮਿਸ਼ਨਰੇਟ ਪੁਲਸ ਅਧੀਨ ਆਉਂਦੇ ਸਾਰੇ ਪਿੰਡਾਂ ਵਿਚ ਰਾਤ 8 ਤੋਂ ਸਵੇਰੇ 5 ਵਜੇ ਤੱਕ ਠੀਕਰੇ ਪਹਿਰੇ ਲਾਉਣ ਅਤੇ ਪਹਿਰੇ ’ਤੇ ਤਾਇਨਾਤ ਰਹਿਣ ਵਾਲੇ ਲੋਕਾਂ ਦੀ ਸੂਚਨਾ ਸਬੰਧਤ ਥਾਣੇ ਦੀ ਪੁਲਸ ਨੂੰ ਦੇਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਕਮਿਸ਼ਨਰੇਟ ਪੁਲਸ ਦੇ ਅਧੀਨ ਆਉਂਦੇ ਸਾਰੇ ਮੈਰਿਜ ਪੈਲੇਸਾਂ, ਹੋਟਲਾਂ ਦੇ ਦਾਅਵਤ ਹਾਲ, ਵਿਆਹ ਸਮਾਰੋਹ ਅਤੇ ਹੋਰ ਸਮਾਜਿਕ ਸਮਾਰੋਹ ਵਿਚ ਪਬਲਿਕ ਵੱਲੋਂ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਲਾਉਣ ਅਤੇ ਹੋਟਲਾਂ ਅਤੇ ਮੈਰਿਜ ਪੈਲੇਸਾਂ ਦੇ ਮਾਲਕਾਂ ਨੂੰ ਸੀ. ਸੀ. ਟੀ. ਵੀ. ਲਗਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ: ਜਲੰਧਰ ’ਚ ਅੱਧਸੜੀ ਮਿਲੀ ਮਜ਼ਦੂਰ ਦੀ ਲਾਸ਼ ਨੂੰ ਲੈ ਕੇ ਵੱਡਾ ਖ਼ੁਲਾਸਾ, ਕੁਕਰਮ ਕਰਕੇ ਦੋਸਤ ਨੇ ਲਾਈ ਸੀ ਅੱਗ

ਡੀ. ਸੀ. ਪੀ. ਜਗਮੋਹਨ ਸਿੰਘ ਨੇ ਦੱਸਿਆ ਕਿ ਇਸ ਦੇ ਨਾਲ ਹੀ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਕੋਈ ਵੀ ਵਿਅਕਤੀ ਸ਼ਹਿਰ ਵਿਚ ਢੋਲ, ਹੌਰਨ ਅਤੇ ਕਿਸੇ ਤਰ੍ਹਾਂ ਦੀ ਆਵਾਜ਼ ਪੈਦਾ ਕਰਨ ਵਾਲੇ ਕੋਈ ਵੀ ਯੰਤਰ ਨਹੀਂ ਵਜਾ ਸਕੇਗਾ ਅਤੇ ਨਾ ਹੀ ਸਾਊਂਡ ਐਂਪਲੀਫਾਇਰ ਦਾ ਇਸਤੇਮਾਲ ਕਰ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਿੱਜੀ ਸਾਊਂਡ ਵਿਵਸਥਾ ਵਾਲਿਆਂ ਵੱਲੋਂ ਵੀ ਆਪਣੇ ਆਂਢ-ਗੁਆਂਢ ਵਿਚ ਸ਼ੋਰ ਦਾ ਪੱਧਰ 7.5 ਡੀ. ਬੀ. (ਏ) ਤੋਂ ਜ਼ਿਆਦਾ ਨਹੀਂ ਰੱਖਿਆ ਜਾ ਸਕੇਗਾ। ਇਸ ਤੋਂ ਇਲਾਵਾ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਖੇਤਰ ਵਿਚ ਹੌਰਨ ਵਜਾਉਣ ’ਤੇ ਵੀ ਰੋਕ ਲਾਈ ਗਈ ਹੈ। ਉਨ੍ਹਾਂ ਸਾਫ਼ ਕਿਹਾ ਕਿ ਜੇਕਰ ਕੋਈ ਵੀ ਨਿਯਮਾਂ ਦੀ ਉਲੰਘਣਾ ਕਰਦਾ ਫੜਿਆ ਗਿਆ ਤਾਂ ਉਸ ਦਾ ਸਾਮਾਨ ਜ਼ਬਤ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: ਭੈਣਾਂ ਨੇ ਰੱਖੜੀ ਬੰਨ੍ਹ ਤੇ ਸਿਰ 'ਤੇ ਸਿਹਰਾ ਸਜਾ ਇਕਲੌਤੇ ਭਰਾ ਨੂੰ ਦਿੱਤੀ ਅੰਤਿਮ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ

ਇਸ ਤੋਂ ਇਲਾਵਾ ਮਕਾਨ ਮਾਲਕਾਂ ਨੂੰ ਘਰਾਂ ਵਿਚ ਕਿਰਾਏਦਾਰ ਅਤੇ ਪੀ. ਜੀ. ਅਤੇ ਇਸ ਤੋਂ ਇਲਾਵਾ ਘਰਾਂ ਵਿਚ ਰਹਿਣ ਵਾਲੇ ਨੌਕਰਾਂ ਦੀ ਵੈਰੀਫਿਕੇਸ਼ਨ ਖੇਤਰ ਦੇ ਨਾਲ ਲੱਗਦੇ ਸਾਂਝ ਕੇਂਦਰ ਵਿਚ ਕਰਵਾਉਣੀ ਜ਼ਰੂਰੀ ਹੋਵੇਗੀ। ਇਸ ਤੋਂ ਇਲਾਵਾ ਕਮਿਸ਼ਨਰੇਟ ਪੁਲਸ ਅਧੀਨ ਆਉਂਦੇ ਸਾਰੇ ਪਟਾਕਾ ਵਪਾਰੀਆਂ ਨੂੰ ਪਟਾਕਿਆਂ ਦੇ ਪੈਕੇਟ ’ਤੇ ਆਵਾਜ਼ ਦਾ ਪੱਧਰ (ਡੈਸੀਬਲ ਵਿਚ) ਪ੍ਰਿੰਟ ਕਰਨ ਦੇ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਕੋਈ ਵੀ ਦੁਕਾਨਦਾਰ, ਦਰਜੀ, ਸੈਨਿਕ, ਅਰਧ-ਸੈਨਿਕ ਬਲ, ਪੁਲਸ ਦੀ ਬਣੀ ਬਣਾਈ ਵਰਦੀ, ਬਿਨਾਂ ਆਈ. ਡੀ. ਪਰੂਫ ਦੀ ਫੋਟੋਕਾਪੀ ਲੈਣ ਤੋਂ ਬਿਨਾਂ ਨਾ ਵੇਚਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ: ਫਿਲੌਰ ’ਚ ਵੱਡੀ ਵਾਰਦਾਤ: ਸਿਵਿਆਂ ’ਚੋਂ ਵਿਅਕਤੀ ਦੀ ਮਿਲੀ ਅੱਧਸੜੀ ਲਾਸ਼, ਇਲਾਕੇ ’ਚ ਫੈਲੀ ਸਨਸਨੀ

ਇਸ ਤੋਂ ਇਲਾਵਾ ਵਰਦੀ ਲੈਣ ਵਾਲੇ ਦਾ ਰੈਂਕ, ਉਸ ਦਾ ਨਾਂ, ਪਤਾ, ਫੋਨ ਨੰਬਰ, ਦੁਕਾਨਦਾਰ ਨੂੰ ਰਜਿਸਟਰ ਵਿਚ ਦਰਜ ਕਰਨਾ ਜ਼ਰੂਰੀ ਹੋਵੇਗਾ ਅਤੇ ਉਕਤ ਰਜਿਸਟਰ ਨੂੰ 2 ਮਹੀਨੇ ਵਿਚ ਇਕ ਵਾਰ ਸਬੰਧਤ ਥਾਣੇ ਦੇ ਅਧਿਕਾਰੀ ਤੋਂ ਤਸਦੀਕ ਕਰਵਾਉਣਾ ਜ਼ਰੂਰੀ ਹੋਵੇਗਾ। ਇਸ ਤੋਂ ਇਲਾਵਾ ਕਮਿਸ਼ਨਰੇਟ ਪੁਲਸ ਦੀ ਹੱਦ ਅਧੀਨ ਕਿਸੇ ਵੀ ਕਿਸਮ ਦਾ ਜਲੂਸ ਕੱਢਣ, ਕਿਸੇ ਵੀ ਸਮਾਗਮ ਵਿਚ ਹਥਿਆਰ ਲੈ ਕੇ ਚੱਲਣ, 5 ਜਾਂ 5 ਤੋਂ ਵੱਧ ਲੋਕਾਂ ਦਾ ਇਕੱਠੇ ਹੋ ਕੇ ਨਾਅਰੇਬਾਜ਼ੀ ਕਰਨ ’ਤੇ ਵੀ ਪਾਬੰਦੀ ਲਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਗੱਡੀਆਂ ਵਿਚ ਕਿਸੇ ਤਰ੍ਹਾਂ ਦਾ ਹਥਿਆਰ, ਬੇਸਬਾਲ, ਤੇਜ਼ਧਾਰ ਹਥਿਆਰ, ਤਿੱਖਾ ਹਥਿਆਰ ਜਾਂ ਕੋਈ ਵੀ ਜਾਨਲੇਵਾ ਹਥਿਆਰ ਵਿਚ ਰੱਖ ਕੇ ਚੱਲਣ ’ਤੇ ਪਾਬੰਦੀ ਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਹੁਕਮ 3 ਮਾਰਚ ਤੋਂ 2 ਮਈ ਤੱਕ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਮਿਸ਼ਨਰੇਟ ਪੁਲਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:  ਜਦੋਂ ਵਿਆਹ ਦੇ ਮੰਡਪ ’ਤੇ ਪੁੱਜੀ ਮੁੰਡੇ ਦੀ ਪ੍ਰੇਮਿਕਾ, ਫਿਰ ਹੋਇਆ ਉਹ, ਜਿਸ ਨੂੰ ਵੇਖ ਲਾੜੀ ਦੇ ਵੀ ਉੱਡੇ ਹੋਸ਼

ਨੋਟ- ਇਸ ਖ਼ਬਰ ਨਾਲ ਸੰਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News