ਜਲੰਧਰ ਦੇ ਕੰਪਨੀ ਬਾਗ ਨੇੜੇ ਜਿਊਲਰ ਦੀ ਦੁਕਾਨ ਦੇ ਬਾਹਰ ਚੱਲੀ ਗੋਲ਼ੀ, ਸਹਿਮੇ ਲੋਕ

Thursday, Aug 12, 2021 - 01:05 PM (IST)

ਜਲੰਧਰ ਦੇ ਕੰਪਨੀ ਬਾਗ ਨੇੜੇ ਜਿਊਲਰ ਦੀ ਦੁਕਾਨ ਦੇ ਬਾਹਰ ਚੱਲੀ ਗੋਲ਼ੀ, ਸਹਿਮੇ ਲੋਕ

ਜਲੰਧਰ (ਰਮਨ,ਸੋਨੂੰ)— ਜਲੰਧਰ ਦੇ ਕੰਪਨੀ ਬਾਗ ਨੇੜੇ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਕੰਪਨੀ ਬਾਗ ਚੌਂਕ ਨੇੜੇ ਸਥਿਤ ਕੀਰਤ ਜਿਊਲਰ ਦੀ ਦੁਕਾਨ ਦੇ ਬਾਹਰ ਗੋਲ਼ੀ ਚੱਲਣ ਦੀ ਘਟਨਾ ਵਾਪਰੀ। ਗੋਲ਼ੀ ਕੀਰਤ ਜਿਊਲਰ ਦੇ ਸਕਿਓਰਿਟੀ ਗਾਰਡ ਦੇ ਕੋਲੋਂ ਗਲਤੀ ਨਾਲ ਚੱਲੀ। ਇਹ ਗੋਲ਼ੀ ਮਾਰੂਤੀ ਸਵਿੱਫਟ ਕਾਰ ’ਚ ਲੱਗੀ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਵਿਧੀਪੁਰ ਦੇ ਰਹਿਣ ਵਾਲਾ ਰਾਮ ਸਿੰਘ ਸਕਿਓਰਿਟੀ ਗਾਰਡ ਰੋਜ਼ਾਨਾ ਵਾਂਗ ਆਪਣੀ ਡਿਊਟੀ ’ਤੇ ਤਾਇਨਤ ਸੀ।

ਇਹ ਵੀ ਪੜ੍ਹੋ: ਖੰਨਾ ’ਚ ਵੱਡੀ ਵਾਰਦਾਤ, ਨੈਸ਼ਨਲ ਹਾਈਵੇਅ ’ਤੇ ਡਰਾਈਵਰ ਦਾ ਬੇਰਹਿਮੀ ਨਾਲ ਕਤਲ

PunjabKesari

ਇਸ ਦੌਰਾਨ ਉਸ ਕੋਲੋਂ ਲਾਇਸੈਂਸੀ ਰਿਵਾਲਵਰ ਦੀ ਸਫ਼ਾਈ ਕਰਦੇ ਸਮੇਂ ਅਚਾਨਕ ਗੋਲ਼ੀ ਚੱਲ ਗਈ, ਜੋਕਿ ਸਿੱਧੀ ਨੇੜੇ ਖੜ੍ਹੀ ਕਾਰ ’ਤੇ ਲੱਗੀ। ਘਟਨਾ ਦੇ ਸਮੇਂ ਕਾਰ ’ਚ ਕੋਈ ਵੀ ਮੌਜੂਦ ਨਹੀਂ ਸੀ ਅਤੇ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।  ਘਟਨਾ ਦੀ ਸੂਚਨਾ ਪਾ ਕੇ ਥਾਣਾ ਨੰਬਰ ਚਾਰ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਸ ਵੱਲੋਂ ਗਾਰਡ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਖ਼ੁਦ ਨੂੰ ਕੁਆਰਾ ਦੱਸ ਪਿਆਰ ਦੇ ਜਾਲ 'ਚ ਫਸਾ 17 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਇੰਝ ਖੁੱਲ੍ਹੀ ਪੋਲ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News