ਜਲੰਧਰ ਜ਼ਿਲ੍ਹੇ 'ਚ ਬੇਕਾਬੂ ਹੋਇਆ ਕੋਰੋਨਾ, 3 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮੌਤਾਂ ਦੀ ਗਿਣਤੀ ਪੁੱਜੀ 100 ਤੋਂ ਪਾਰ
Saturday, Aug 15, 2020 - 07:45 PM (IST)
ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਭਿਆਨਕ ਰੂਪ ਧਾਰ ਚੁੱਕਾ ਹੈ। ਅੱਜ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ ਕਾਰਨ ਜਿੱਥੇ ਤਿੰਨ ਮਰੀਜ਼ਾਂ ਨੇ ਦਮ ਤੋੜ ਦਿੱਤਾ, ਉਥੇ ਹੀ 92 ਲੋਕÎਾਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਇਸ ਦੇ ਨਾਲ ਹੀ ਹੁਣ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ 100 ਤੋਂ ਪਾਰ ਹੋ ਚੁੱਕਾ ਹੈ ਜਦਕਿ ਪਾਜ਼ੇਟਿਵ ਕੇਸਾਂ ਗਿਣਤੀ 3843 ਤੱਕ ਪਹੁੰਚ ਗਈ ਹੈ। ਇਥੇ ਦੱਸ ਦੇਈਏ ਕਿ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਨੇ ਪੂਰੀ ਤਰ੍ਹਾਂ ਆਪਣੇ ਪੈਰ ਪਸਾਰ ਲਏ ਹਨ। ਰੋਜ਼ਾਨਾ ਜਲੰਧਰ ਜ਼ਿਲ੍ਹੇ 'ਚੋਂ 50 ਤੋਂ ਵਧੇਰੇ ਕੋਰੋਨਾ ਦੇ ਪਾਜ਼ੇਟਿਵ ਮਾਮਲੇ ਸਾਹਮਣੇ ਆ ਰਹੇ ਹਨ।
ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ ਮੌਕੇ ਗੜ੍ਹਸ਼ੰਕਰ ''ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਬਜ਼ੁਰਗ
ਕੋਰੋਨਾ ਵਾਇਰਸ ਕਦੋਂ ਕਿਸੇ ਨੂੰ ਆਪਣੀ ਲਪੇਟ 'ਚ ਲੈ ਲਵੇ, ਇਸ ਬਾਰੇ ਭਾਵੇਂ ਕੋਈ ਵੀ ਕੁਝ ਨਹੀਂ ਕਹਿ ਸਕਦਾ ਪਰ ਇਸ 'ਤੇ ਕਾਬੂ ਪਾਉਣ ਲਈ ਹਰੇਕ ਵਿਅਕਤੀ ਦਾ ਸਹਿਯੋਗ ਬਹੁਤ ਜ਼ਰੂਰੀ ਹੈ, ਨਹੀਂ ਤਾਂ ਇਸ ਦੀ ਲਪੇਟ 'ਚ ਆਉਣ ਵਾਲੇ ਲੋਕਾਂ ਦੀ ਗਿਣਤੀ ਦਿਨ-ਬ-ਦਿਨ ਵਧਦੀ ਹੀ ਜਾਵੇਗੀ ਅਤੇ ਫਿਰ ਉਸ ਨੂੰ ਕੋਈ ਰੋਕ ਨਹੀਂ ਸਕੇਗਾ। ਸ਼ੁੱਕਰਵਾਰ ਨੂੰ ਵੀ ਜ਼ਿਲ੍ਹੇ 'ਚ 124 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ ਅਤੇ 5 ਹੋਰ ਲੋਕ ਇਸ ਕਾਰਨ ਆਪਣੀ ਜਾਨ ਗੁਆ ਬੈਠੇ।
ਇਹ ਵੀ ਪੜ੍ਹੋ: ਕੋਰੋਨਾ ਆਫ਼ਤ ਦੌਰਾਨ ਦੋਆਬੇ 'ਚ ਕੁਝ ਇਸ ਤਰ੍ਹਾਂ ਰਿਹਾ ਆਜ਼ਾਦੀ ਦਿਹਾੜੇ ਦਾ 'ਜਸ਼ਨ' (ਤਸਵੀਰਾਂ)
62 ਹੋਰਨਾਂ ਨੂੰ ਮਿਲੀ ਸੀ ਛੁੱਟੀ ਅਤੇ 50 ਦੀ ਰਿਪੋਰਟ ਆਈ ਸੀ ਨੈਗੇਟਿਵ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਵੱਖ-ਵੱਖ ਹਸਪਤਾਲਾਂ 'ਚ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ 'ਚੋਂ 62 ਹੋਰਨਾਂ ਨੂੰ ਛੁੱਟੀ ਮਿਲ ਗਈ ਅਤੇ ਮਹਿਕਮੇ ਨੂੰ 50 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ। ਸਿਹਤ ਮਹਿਕਮੇ ਨੇ 991 ਹੋਰ ਲੋਕਾਂ ਦੇ ਸੈਂਪਲ ਲੈ ਕੇ ਕੋਰੋਨਾ ਦੀ ਪੁਸ਼ਟੀ ਲਈ ਭੇਜੇ ਹਨ।
ਜਲੰਧਰ 'ਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-54123
ਨੈਗੇਟਿਵ ਆਏ-49684
ਪਾਜ਼ੇਟਿਵ ਆਏ-3843
ਡਿਸਚਾਰਜ ਹੋਏ-2478
ਮੌਤਾਂ ਹੋਈਆਂ-102
ਐਕਟਿਵ ਕੇਸ-1183
ਇਹ ਵੀ ਪੜ੍ਹੋ: ਜਲੰਧਰ 'ਚ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਿਭਾਈ ਤਿਰੰਗਾ ਲਹਿਰਾਉਣ ਦੀ ਰਸਮ