ਕੋਰੋਨਾ ਦਾ ਗੜ੍ਹ ਬਣਿਆ ਜਲੰਧਰ, 62 ਹੋਰ ਰਿਪੋਰਟਾਂ ਆਈਆਂ ਪਾਜ਼ੇਟਿਵ, 1 ਦੀ ਮੌਤ
Tuesday, Jul 28, 2020 - 05:37 PM (IST)
ਜਲਧੰਰ (ਰੱਤਾ) : ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਦਾ ਮੱਕੜ ਜਾਲ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਕੋਈ ਵੀ ਅਜਿਹਾ ਨਹੀਂ ਦਿਨ ਨਹੀਂ ਹੁੰਦਾ ਜਦੋਂ ਵੱਡੀ ਗਿਣਤੀ 'ਚ ਕੋਰੋਨਾ ਮਾਮਲੇ ਸਾਹਮਣੇ ਨਾ ਆਉਣ। ਮੰਗਲਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਦੇ 62 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਇਕ ਹੋਰ ਮਰੀਜ਼ ਦੀ ਕੋਰੋਨਾ ਕਾਰਣ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਫਰੀਦਕੋਟ ਲੈਬੋਰਟਰੀ ਤੋਂ ਪ੍ਰਾਪਤ ਹੋਏ ਅੰਕੜਿਆਂ ਮੁਤਾਬਕ 40 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦਕਿ ਪ੍ਰਾਈਵੇਟ ਲੈਬੋਰਟਰੀ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 8 ਲੋਕ ਪਾਜ਼ੇਟਿਵ ਆਏ ਹਨ, ਇਸ ਤੋਂ ਇਲਾਵਾ ਬਾਅਦ ਦੁਪਹਿਰ ਆਈਆਂ ਰਿਪੋਰਟਾਂ ਵਿਚ 14 ਹੋਰ ਲੋਕ ਪਾਜ਼ੇਟਿਵ ਆਏ ਗਏ ਹਨ। ਜ਼ਿਲ੍ਹੇ ਵਿਚ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 2107 ਹੋ ਗਈ ਹੈ, ਜਦਕਿ 1545 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 43 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਵਾ 472 ਮਰੀਜ਼ ਅਜੇ ਵੀ ਜ਼ਿਲ੍ਹੇ ਵਿਚ ਸਰਗਰਮ ਹਨ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਤਰਨਤਾਰਨ 'ਚ ਵੱਡੀ ਵਾਰਦਾਤ, ਜਨਮ ਦਿਨ ਤੋਂ ਇਕ ਦਿਨ ਪਹਿਲਾਂ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ
ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਸੋਮਵਾਰ ਨੂੰ ਜਿੱਥੇ ਜਲੰਧਰ ਜ਼ਿਲ੍ਹੇ ਵਿਚ 47 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ ਉਥੇ ਹੀ ਦੋ ਮਰੀਜ਼ਾਂ ਦੀ ਮੌਤ ਹੋ ਗਈ ਸੀ। ਮਰਨ ਵਾਲਿਆਂ ਵਿਚ ਆਦਮਪੁਰ ਨਿਵਾਸੀ ਕੁਲਵੰਤ ਸਿੰਘ (54) ਅਤੇ ਨਿਊ ਈਸ਼ਵਰ ਨਗਰ ਦੇ ਹਰੀਸ਼ ਚੰਦਰ (70) ਸ਼ਾਮਲ ਸਨ।
ਇਹ ਵੀ ਪੜ੍ਹੋ : ਵੱਡੀ ਭੈਣ ਵਲੋਂ ਪੜ੍ਹਾਈ ਲਈ ਸਮਝਾਉਣ 'ਤੇ 8ਵੀਂ ਕਲਾਸ ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ