ਅਹਿਮ ਖ਼ਬਰ: ਜਲੰਧਰ ਪੁੱਜੀ ਕੋਰੋਨਾ ਵੈਕਸੀਨ, 16 ਤਾਰੀਖ਼ ਤੋਂ ਸ਼ੁਰੂ ਹੋਵੇਗਾ ਟੀਕਾਕਰਨ

1/14/2021 3:08:34 PM

ਜਲੰਧਰ (ਰੱਤਾ) - ਕੋਰੋਨਾ ਵਾਇਰਸ ਦੇ ਕਹਿਰ ਨੂੰ ਖ਼ਤਮ ਕਰਨ ਲਈ ਚੰਡੀਗੜ੍ਹ ਤੋਂ ਕੋਰੋਨਾ ਵੈਕਸੀਨ ਅੱਜ ਜਲੰਧਰ ਪਹੁੰਚ ਗਈ ਹੈ। ਇਸ ਸਬੰਧ ’ਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਲੰਧਰ ਸਿਹਤ ਵਿਭਾਗ ਨੂੰ ਕੋਰੋਨਾ ਵੈਕਸੀਨ ਦੇ 16490 ਡੋਜ਼ ਪ੍ਰਾਪਤ ਹੋਏ ਹਨ। ਕੋਰੋਨਾ ਵਾਇਰਸ ਦੇ ਸੰਕਟ ਨਾਲ ਜੂਝ ਰਹੇ ਸ਼ਹਿਰਵਾਸੀਆਂ ਨੂੰ ਕੋਰੋਨਾ ਵੈਕਸੀਨ ਦਾ ਪਿਛਲੇ ਕਈ ਮਹੀਨਿਆਂ ਤੋਂ ਬੇਸਬਰੀ ਨਾਲ ਇੰਤਜ਼ਾਰ ਸੀ, ਜੋ ਅੱਜ ਖ਼ਤਮ ਹੋ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ - Health Tips : ਸਰਵਾਈਕਲ ਤੇ ਗਰਦਨ ’ਚ ਹੋਣ ਵਾਲੇ ਦਰਦ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਪੜ੍ਹੋ ਇਹ ਖ਼ਬਰ 

PunjabKesari

ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਪਤਾ ਲੱਗਾ ਕਿ ਇਹ ਵੈਕਸੀਨ ਪਹਿਲਾਂ ਹੁਸ਼ਿਆਰਪੁਰ ਤੋਂ ਆਉਣੀ ਸੀ। ਪੁਲਸ ਅਧਿਕਾਰੀਆਂ ਦੀ ਕੜੀ ਸੁਰੱਖਿਆਂ ਦੇ ਹੇਠ ਅੱਜ ਇਸ ਵੈਕਸੀਨ ਨੂੰ ਜਲੰਧਰ ਵਿਖੇ ਲਿਆਂਦਾ ਗਿਆ ਹੈ। ਕੋਰੋਨਾ ਵੈਕਸੀਨ ਦਾ ਪਹਿਲਾਂ ਟੀਕਾ 16 ਤਾਰੀਖ਼ ਨੂੰ ਲਗਾਇਆ ਜਾਵੇਗਾ। ਦੱਸ ਦੇਈਏ ਕਿ 16 ਜਨਵਰੀ ਤੋਂ ਸ਼ੁਰੂ ਹੋ ਰਹੀ ਵੈਕਸੀਨੇਸ਼ਨ ਦੀ ਪ੍ਰਕਿਰਿਆ ਦੇ ਪਹਿਲੇ ਪੜਾਅ ਵਿਚ ਵੈਕਸੀਨੇਸ਼ਨ ਵਾਸਤੇ ਲਗਭਗ 11,800 ਹੈਲਥ ਵਰਕਰਜ਼ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜਦਕਿ 1100 ਦੇ ਕਰੀਬ ਮਿਲਟਰੀ ਹਸਪਤਾਲ ਵਾਲਿਆਂ ਨੇ ਰਜਿਸਟ੍ਰੇਸ਼ਨ ਕਰਵਾਈ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਇਨ੍ਹਾਂ ਗੱਲਾਂ ਨੂੰ ਕਦੇ ਨਾ ਕਰੋ ਨਜ਼ਰਅੰਦਾਜ਼, ਤਰੱਕੀ 'ਚ ਆ ਸਕਦੀਆਂ ਨੇ ਰੁਕਾਵਟਾਂ

PunjabKesari

ਕੋਰੋਨਾ ਦੀ ਵੈਕਸੀਨ ਨੂੰ ਸਟੋਰ ਵਿਚ ਰੱਖਣ ਤੋਂ ਪਹਿਲਾਂ ਸਿਵਲ ਸਰਜਨ ਡਾ. ਬਲਵੰਤ ਸਿੰਘ,ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਚੋਪੜਾ, ਜ਼ਿਲ੍ਹਾ ਪਰਿਵਾਰ ਭਲਾਈ ਅਧਿਕਾਰੀ ਡਾ. ਰਮਨ ਗੁਪਤਾ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ ਨੇ ਵੈਕਸੀਨ ਲੈ ਕੇ ਆਈ ਵੈਨ ਨੂੰ ਖੁਲ੍ਹਵਾ ਕੇ ਚੈੱਕ ਕੀਤਾ। ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਦੱਸਿਆ ਕਿ ਜਲੰਧਰ ਜ਼ਿਲ੍ਹੇ ਲਈ ਕੋਰੋਨਾ ਵੈਕਸੀਨ ਦੀਆਂ 16490 ਖੁਰਾਕਾਂ ਆਈਆਂ ਹਨ, ਜਿਹੜੀਆਂ ਸਭ ਤੋਂ ਪਹਿਲਾਂ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਹੈਲਥ ਵਰਕਰਾਂ ਨੂੰ ਲੱਗਣਗੀਆਂ।

PunjabKesari

ਸਿਵਲ ਸਰਜਨ ਨੇ ਦੱਸਿਆ ਕਿ ਸ਼ਨੀਵਾਰ ਨੂੰ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂ ਹੋ ਰਹੀ ਮੁਹਿੰਮ ਮੌਕੇ ਸਿਵਲ ਹਸਪਤਾਲ, ਅਰਬਨ ਕਮਿਊਨਿਟੀ ਹੈਲਥ ਸੈਂਟਰ, ਬਸਤੀ ਗੁਜ਼ਾਂ, ਸਰਕਾਰੀ ਹਸਪਤਾਲ ਨਕੋਦਰ, ਐੱਸ. ਜੀ. ਐੱਲ. ਅਤੇ ਸ਼੍ਰੀਮਨ ਹਸਪਤਾਲ ਹੈਲਥ ਵਰਕਰਜ਼ ਨੂੰ ਟੀਕਾ ਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਰੋਨਾ ਦੀ ਵੈਕਸੀਨੇਸ਼ਨ ਲਈ ਸਬੰਧਤ ਸਟਾਫ਼ ਨੂੰ ਪੂਰੀ ਟਰੇਨਿੰਗ ਦੇ ਦਿੱਤੀ ਗਈ ਹੈ ਤਾਂ ਕਿ ਵੈਕਸੀਨੇਸ਼ਨ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਵੀ ਸਮੱਸਿਆ ਪੇਸ਼ ਨਾ ਆਵੇ।

PunjabKesari


rajwinder kaur

Content Editor rajwinder kaur