ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ 76 ਨਵੇਂ ਮਾਮਲਿਆਂ ਦੀ ਪੁਸ਼ਟੀ, 5 ਮਰੀਜ਼ਾਂ ਦੀ ਮੌਤ

10/03/2020 6:08:12 PM

ਜਲੰਧਰ (ਰੱਤਾ)— ਪਿਛਲੇ ਕੁਝ ਦਿਨਾਂ 'ਚ ਜਲੰਧਰ ਜ਼ਿਲ੍ਹੇ ਦੇ ਲੋਕਾਂ ਨੂੰ ਕੋਰੋਨਾ ਤੋਂ ਰਾਹਤ ਮਿਲੀ ਹੋਈ ਹੈ ਅਤੇ ਪਾਜ਼ੇਟਿਵ ਆਉਣ ਵਾਲਿਆਂ ਦੀ ਗਿਣਤੀ ਕਾਫ਼ੀ ਘਟੀ ਹੈ। ਸ਼ਨੀਵਾਰ ਨੂੰ ਜਿੱਥੇ ਜ਼ਿਲ੍ਹੇ 'ਚ ਕੋਰੋਨਾ ਦੇ 76 ਨਵੇਂ ਮਰੀਜ਼ ਮਿਲੇ, ਉਥੇ ਹੀ 5 ਲੋਕ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਚਲੇ ਗਏ। ਇਥੇ ਦੱਸਣਯੋਗ ਹੈ ਕਿ ਬੀਤੇ ਦਿਨੀਂ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਕਾਫ਼ੀ ਵਾਧਾ ਵੇਖਣ ਨੂੰ ਮਿਲਿਆ ਸੀ। ਰੋਜ਼ਾਨਾ 200 ਤੋਂ ਵਧੇਰੇ ਕੇਸਾਂ ਦੀ ਪੁਸ਼ਟੀ ਕੀਤੀ ਜਾਂਦੀ ਰਹੀ ਹੈ। ਉਥੇ ਹੀ ਦੂਜੇ ਪਾਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਇਹ ਅਪੀਲ ਕੀਤੀ ਜਾ ਰਹੀ ਹੈ ਕਿ ਲੋਕ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਜ਼ ਦੀ ਪਾਲਣਾ ਕਰੇ ਅਤੇ ਸੋਸ਼ਲ ਡਿਸਟੈਂਸਿੰਗ ਬਣਾ ਕੇ ਰੱਖੇ। ਇਸ ਦੇ ਇਲਾਵਾ ਜ਼ਰੂਰਤ ਪੈਣ 'ਤੇ ਹੀ ਲੋਕ ਆਪਣੇ ਘਰਾਂ 'ਚੋਂ ਬਾਹਰ ਨਿਕਲਣ। ੇਘਰੋਂ ਬਾਹਰ ਨਿਕਲਦੇ ਸਮੇਂ ਲੋਕ ਮਾਸਕ ਦੀ ਵਰਤੋਂ ਜ਼ਰੂਰ ਕਰਨ। 

ਇਹ ਵੀ ਪੜ੍ਹੋ: ਰਾਹੁਲ ਗਾਂਧੀ ਦੇ 'ਪੰਜਾਬ ਦੌਰੇ' 'ਚ ਫਿਰ ਫੇਰਬਦਲ, ਨਵੀਆਂ ਤਾਰੀਖ਼ਾਂ ਦਾ ਐਲਾਨ

ਸ਼ੁੱਕਰਵਾਰ 3076 ਦੀ ਰਿਪੋਰਟ ਆਈ ਸੀ ਨੈਗੇਟਿਵ ਅਤੇ 99 ਨੂੰ ਮਿਲੀ ਸੀ ਛੁੱਟੀ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ 3076 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਲਾਜ ਅਧੀਨ ਮਰੀਜ਼ਾਂ 'ਚੋਂ 99 ਨੂੰ ਛੁੱਟੀ ਦੇ ਦਿੱਤੀ ਗਈ। ਮਹਿਕਮੇ ਨੇ 3653 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।

ਇਹ ਵੀ ਪੜ੍ਹੋ: ਪਾਣੀ ਦੇ ਟੈਂਕ ਦੀ ਸਫ਼ਾਈ ਕਰਦੇ ਚਾਚੇ-ਭਤੀਜੇ ਨਾਲ ਵਾਪਰੀ ਅਣਹੋਣੀ, ਪਰਿਵਾਰ 'ਚ ਵਿਛੇ ਸੱਥਰ

ਜਾਣੋ ਕੀ ਨੇ ਜਲੰਧਰ ਦੇ ਤਾਜ਼ਾ ਹਾਲਾਤ
ਕੁੱਲ ਸੈਂਪਲ-184230
ਨੈਗੇਟਿਵ ਆਏ-161123
ਪਾਜ਼ੇਟਿਵ ਆਏ-13 247
ਡਿਸਚਾਰਜ ਹੋਏ-11278
ਮੌਤਾਂ ਹੋਈਆਂ-401
ਐਕਟਿਵ ਕੇਸ-1497

ਇਹ ਵੀ ਪੜ੍ਹੋ: ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ 'ਚ ਦੱਸੀਆਂ ਨਣਾਨਾਂ ਦੀਆਂ ਕਰਤੂਤਾਂ

ਇਹ ਵੀ ਪੜ੍ਹੋ: ਹਰਦੀਪ ਪੁਰੀ ਦਾ ਵਿਰੋਧੀ ਪਾਰਟੀਆਂ 'ਤੇ ਤੰਜ, ਕਿਹਾ-ਲੋਕ ਸਭਾ 'ਚ ਰੱਖਣ ਆਪਣੀ ਗੱਲ

shivani attri

This news is Content Editor shivani attri