ਜਲੰਧਰ ਜ਼ਿਲ੍ਹੇ ’ਚ ਕੋਰੋਨਾ ਨਾਲ 3 ਪੀੜਤਾਂ ਦੀ ਮੌਤ, 70 ਤੋਂ ਵਧੇਰੇ ਮਿਲੇ ਨਵੇਂ ਮਾਮਲੇ

06/17/2021 4:48:25 PM

ਜਲੰਧਰ (ਰੱਤਾ)- ਜਲੰਧਰ ਜ਼ਿਲ੍ਹੇ ਵਿਚ ਬੇਸ਼ੱਕ ਹੌਲੀ-ਹੌਲੀ ਕੋਰੋਨਾ ਦੀ ਰਫ਼ਤਾਰ ਘੱਟਣੀ ਸ਼ੁਰੂ ਹੋ ਗਈ ਹੈ ਪਰ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਕੋਰੋਨਾ ਕਾਰਨ ਜਿੱਥੇ 4 ਪੀੜਤਾਂ ਦੀ ਮੌਤ ਹੋ ਗਈ, ਉਥੇ ਹੀ 78 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ। ਇਥੇ ਦੱਸ ਦੇਈਏ ਕਿ ਬੁੱਧਵਾਰ ਨੂੰ ਕੋਰੋਨਾ ਦੇ ਕਾਰਨ ਜ਼ਿਲ੍ਹੇ ਵਿਚ 2 ਲੋਕਾਂ ਦੀ ਮੌਤ  ਹੋਣ ਦੇ ਨਾਲ-ਨਾਲ 65 ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ। 

ਇਹ ਵੀ ਪੜ੍ਹੋ: ਇਸ਼ਕ 'ਚ ਅੰਨ੍ਹਾ ਹੋਇਆ 21 ਸਾਲਾ ਨੌਜਵਾਨ, ਮਾਂ ਤੋਂ ਵੀ ਵੱਧ ਉਮਰ ਦੀ ਔਰਤ ਨਾਲ ਪਿਆਰ ਦੀਆਂ ਪੀਘਾਂ ਪਾ ਕੇ ਕੀਤਾ ਇਹ ਕਾਰਾ

5321 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 114 ਹੋਰ ਹੋਏ ਰਿਕਵਰ
ਓਧਰ ਸਿਹਤ ਮਹਿਕਮੇ ਨੂੰ ਬੁੱਧਵਾਰ 5321 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 114 ਹੋਰ ਰਿਕਵਰ ਹੋ ਗਏ। ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 6344 ਹੋਰ ਲੋਕਾਂ ਦੇ ਸੈਂਪਲ ਲਏ।

ਇਹ ਵੀ ਪੜ੍ਹੋ: ਕਰਤਾਰਪੁਰ ਨੇੜੇ ਵਾਪਰੇ ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਮਾਂ-ਪੁੱਤ ਦੀ ਮੌਕੇ 'ਤੇ ਮੌਤ ਤੇ ਧੀ ਜ਼ਖ਼ਮੀ

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-1190189
ਨੈਗੇਟਿਵ ਆਏ-1064019
ਪਾਜ਼ੇਟਿਵ ਆਏ-62200
ਡਿਸਚਾਰਜ ਹੋਏ ਮਰੀਜ਼-59874
ਮੌਤਾਂ ਹੋਈਆਂ-1450
ਐਕਟਿਵ ਕੇਸ-876

ਇਹ ਵੀ ਪੜ੍ਹੋ: ਜਲੰਧਰ: ਪਿਤਾ ਨਾਲ ਦੋਸਤੀ ਵਧਾ ਕੇ ਬੇਟੀ ਨੂੰ ਭੇਜਣੇ ਸ਼ੁਰੂ ਕੀਤੇ ਅਸ਼ਲੀਲ ਮੈਸੇਜ ਤੇ ਕਿਹਾ-'ਤੇਰੇ ਨਾਲ ਹੀ ਕਰਾਂਗਾ ਵਿਆਹ'

ਬਲੈਕ ਫੰਗਸ ਨਾਲ ਇਕ ਮਰੀਜ਼ ਦੀ ਮੌਤ ਅਤੇ 5 ਨਵੇਂ ਕੇਸ ਮਿਲੇ
ਕੋਰੋਨਾ ਮਹਾਮਾਰੀ ਦੌਰਾਨ ਦਹਿਸ਼ਤ ਦਾ ਕਾਰਨ ਬਣੇ ਬਲੈਕ ਫੰਗਸ ਨਾਲ ਪੀੜਤ ਇਕ ਹੋਰ ਮਰੀਜ਼ ਦੀ ਮੌਤ ਅਤੇ 5 ਨਵੇਂ ਕੇਸ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਹੈ। ਸਿਹਤ ਵਿਭਾਗ ਤੋਂ ਬੁੱਧਵਾਰ ਨੂੰ ਮਿਲੀ ਜਾਣਕਾਰੀ ਅਨੁਸਾਰ ਮਹਾਨਗਰ ਦੇ ਵੱਖ-ਵੱਖ ਹਸਪਤਾਲਾਂ ਵਿਚ 5 ਅਜਿਹੇ ਮਰੀਜ਼ ਦਾਖਲ ਹੋਏ ਹਨ, ਜਿਨ੍ਹਾਂ ਨੂੰ ਬਲੈਕ ਫੰਗਸ ਹੋਣ ਦਾ ਸ਼ੱਕ ਹੈ। ਇਨ੍ਹਾਂ ਵਿਚੋਂ 4 ਮਰੀਜ਼ ਹੋਰ ਜ਼ਿਲਿਆਂ ਅਤੇ ਸੂਬਿਆਂ ਨਾਲ ਸਬੰਧਤ ਹਨ। ਇਸ ਦੇ ਨਾਲ ਜਿਸ 58 ਸਾਲਾ ਪੁਰਸ਼ ਦੀ ਮੌਤ ਹੋਈ, ਉਹ ਵੀ ਬਲੈਕ ਫੰਗਸ ਨਾਲ ਪੀੜਤ ਸੀ। ਜ਼ਿਲੇ ਿਵਚ ਹੁਣ ਤੱਕ ਬਲੈਕ ਫੰਗਸ ਦੇ 76 ਮਰੀਜ਼ ਮਿਲ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ ਕੁਝ ਜਿਥੇ ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਦੇ ਰਹਿਣ ਵਾਲੇ ਹਨ, ਉਥੇ ਹੀ ਕੁਝ ਸ਼ੱਕੀ ਕੇਸ ਵੀ ਹਨ। ਹੁਣ ਤੱਕ ਮਿਲੇ 76 ਮਰੀਜ਼ਾਂ ਵਿਚੋਂ ਜ਼ਿਲ੍ਹੇ ਦੇ 11 ਮਰੀਜ਼ਾਂ ਸਮੇਤ ਕੁੱਲ 18 ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਰੇਲ ਯਾਤਰੀਆਂ ਲਈ ਰਾਹਤ ਭਰੀ ਖ਼ਬਰ, ਸ਼ਤਾਬਦੀ ਤੇ ਸ਼ਾਨ-ਏ-ਪੰਜਾਬ ਐਕਸਪ੍ਰੈੱਸ ਸਣੇ 23 ਜੋੜੀ ਟਰੇਨਾਂ 1 ਜੁਲਾਈ ਤੋਂ ਚੱਲਣਗੀਆਂ

ਜ਼ਿਲ੍ਹੇ ਵਿਚ 9739 ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ ਕੋਰੋਨਾ ਵੈਕਸੀਨ ਮਹਾ-ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲ੍ਹੇ ਵਿਚ 9739 ਲੋਕਾਂ ਨੇ ਵੈਕਸੀਨ ਲੁਆਈ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਚੋਪੜਾ ਨੇ ਦੱਸਿਆ ਕਿ ਜਲੰਧਰ-1 ਜ਼ੋਨ ਵਿਚ 6841, ਜਲੰਧਰ-2 ਵਿਚ 1090, ਫਿਲੌਰ ਵਿਚ 1079, ਨਕੋਦਰ ਵਿਚ 687 ਅਤੇ ਸ਼ਾਹਕੋਟ ਜ਼ੋਨ ਵਿਚ 42 ਲੋਕਾਂ ਨੇ ਟੀਕਾ ਲੁਆਇਆ।

ਇਹ ਵੀ ਪੜ੍ਹੋ: ਹਲਕਾ ਸਾਹਨੇਵਾਲ 'ਚ ਵੱਡੀ ਵਾਰਦਾਤ, ਕਰੀਬ 21 ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


shivani attri

Content Editor

Related News