ਕੋਰੋਨਾ ਦੇ ਵਧ ਰਹੇ ਪ੍ਰਕੋਪ ਤੋਂ ਬਚਣ ਲਈ ਜਲੰਧਰ ਪੁਲਸ ਕਮਿਸ਼ਨਰ ਨੇ ਲੋਕਾਂ ਨੂੰ ਕੀਤੀ ਇਹ ਅਪੀਲ
Friday, May 07, 2021 - 11:11 AM (IST)
ਜਲੰਧਰ (ਸੁਧੀਰ)– ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੁੰਦਾ ਵੇਖ ਅਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਵੀਡੀਓ ਸੰਦੇਸ਼ ਰਾਹੀਂ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਪੁਲਸ ਕਮਿਸ਼ਨਰ ਨੇ ਕੋਵਿਡ-19 ਦੇ ਪ੍ਰੋਟੋਕਾਲਜ਼ ਦੀ ਪਾਲਣਾ ਕਰਨ ਅਤੇ ਪੁਲਸ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਲਈ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅੱਗੇ ਵੀ ਅਜਿਹੀ ਉਮੀਦ ਹੈ ਕਿ ਕੋਰੋਨਾ ਦੀ ਜੰਗ ’ਤੇ ਜਿੱਤ ਹਾਸਲ ਕਰਨ ਲਈ ਸ਼ਹਿਰ ਵਾਸੀ ਪੁਲਸ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇ ਕੇ ਕੋਵਿਡ-19 ਪ੍ਰੋਟੋਕਾਲਜ਼ ਦੀ ਪਾਲਣਾ ਕਰਨਗੇ।
ਇਹ ਵੀ ਪੜ੍ਹੋ : ਹਨੀ ਟਰੈਪ 'ਚ ਫਸਾ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇ ਕੇ ਇੰਝ ਖੇਡਦੇ ਸਨ ਗੰਦੀ ਖੇਡ, ਹੋਇਆ ਪਰਦਾਫਾਸ਼
ਭੁੱਲਰ ਨੇ ਕੋਰੋਨਾ ਮਹਾਮਾਰੀ ਤੋਂ ਬਚਣ ਲਈ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ‘ਜਾਨ ਹੈ ਤਾਂ ਜਹਾਨ ਹੈ’। ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ਵਧ ਰਹੇ ਪ੍ਰਕੋਪ ਤੋਂ ਬਚਣ ਲਈ ਲੋਕ ਬਿਨਾਂ ਕੰਮ ਤੋਂ ਘਰੋਂ ਬਾਹਰ ਨਾ ਨਿਕਲਣ ਅਤੇ ਨਾ ਹੀ ਇਕ-ਦੂਜੇ ਦੇ ਸੰਪਰਕ ਵਿਚ ਆਉਣ। ਉਨ੍ਹਾਂ ਨਾਲ ਹੀ ਜ਼ਰੂਰੀ ਕੰਮ ਕਾਰਨ ਬਾਹਰ ਨਿਕਲਣ ਸਮੇਂ ਲੋਕਾਂ ਨੂੰ ਸੋਸ਼ਲ ਡਿਸਟੈਂਸ ਦੀ ਪਾਲਣਾ ਕਰਨ ਲਈ ਵੀ ਕਿਹਾ। ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਜੇਕਰ ਸਰਕਾਰ ਵੱਲੋਂ ਕੋਈ ਤਾਲਾਬੰਦੀ ਜਾਂ ਕੋਈ ਰੋਕ ਲਾਈ ਜਾਂਦੀ ਹੈ ਤਾਂ ਉਹ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਲਾਈ ਜਾਂਦੀ ਹੈ ਤਾਂ ਕਿ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਇਹ ਵੀ ਪੜ੍ਹੋ : ਸਾਵਧਾਨ! ਤੁਹਾਨੂੰ ਵੀ ਆ ਸਕਦੀ ਹੈ ਨੌਕਰੀ ਦਿਵਾਉਣ ਦੀ ਅਜਿਹੀ ਫੋਨ ਕਾਲ, ਹੋ ਸਕਦੇ ਠੱਗੀ ਦਾ ਸ਼ਿਕਾਰ
ਉਨ੍ਹਾਂ ਦੱਸਿਆ ਕਿ ਆਮ ਤੌਰ ’ਤੇ ਵੇਖਿਆ ਜਾਂਦਾ ਹੈ ਕਿ ਕਈ ਨੌਜਵਾਨ ਬਿਨਾਂ ਕੰਮ ਦੇ ਹੀ ਆਪਣੇ ਦੋਸਤਾਂ ਅਤੇ ਹੋਰ ਲੋਕਾਂ ਨੂੰ ਮਿਲਦੇ ਹਨ, ਜਿਸ ਤੋਂ ਬਾਅਦ ਉਹ ਆਪਣੇ ਘਰਾਂ ਵਿਚ ਜਾ ਕੇ ਇਕ-ਦੂਜੇ ਦੇ ਸੰਪਰਕ ਵਿਚ ਆਉਂਦੇ ਹਨ, ਜਿਸ ਕਾਰਨ ਕਈ ਹੋਰ ਲੋਕਾਂ ਦੀਆਂ ਜ਼ਿੰਦਗੀਆਂ ਵੀ ਖ਼ਤਰੇ ਵਿਚ ਦਿਸਣ ਲੱਗ ਪੈਂਦੀਆਂ ਹਨ। ਦੂਸਰੀ ਦੀ ਗਲਤੀ ਦਾ ਖਮਿਆਜ਼ਾ ਪਰਿਵਾਰਕ ਮੈਂਬਰਾਂ ਜਾਂ ਰਿਸ਼ਤੇਦਾਰਾਂ ਨੂੰ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕ ਕੋਰੋਨਾ ਟੈਸਟ ਕਰਵਾਉਣ ਤੋਂ ਡਰਦੇ ਹਨ। ਖੰਘ ਜਾਂ ਜ਼ੁਕਾਮ ਹੋਣ ਕਾਰਨ ਜਾਂ ਤਾਂ ਲੋਕ ਕੈਮਿਸਟ ਅਤੇ ਜਾਂ ਫਿਰ ਮੁਹੱਲੇ ਦੇ ਡਾਕਟਰ ਤੋਂ ਦਵਾ ਲੈਂਦੇ ਹਨ ਅਤੇ ਬਾਅਦ ਵਿਚ ਸਿਹਤ ਖਰਾਬ ਹੋਣ ’ਤੇ ਹਸਪਤਾਲਾਂ ਵੱਲ ਭੱਜਦੇ ਹਨ। ਉਨ੍ਹਾਂ ਲੋਕਾਂ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਖੰਘ, ਜ਼ੁਕਾਮ ਜਾਂ ਕੋਰੋਨਾ ਦੇ ਲੱਛਣ ਦਿਸਦੇ ਹੀ ਲੋਕ ਤੁਰੰਤ ਕੋਵਿਡ ਟੈਸਟ ਕਰਵਾਉਣ ਅਤੇ ਘਬਰਾਉਣ ਨਾ, ਤਾਂ ਕਿ ਉਨ੍ਹਾਂ ਦਾ ਸਮੇਂ ’ਤੇ ਹੀ ਇਲਾਜ ਹੋ ਸਕੇ।
ਇਹ ਵੀ ਪੜ੍ਹੋ : NRI ਪਤੀ ਦੀ ਕਰਤੂਤ, ਮੂੰਹ ’ਚ ਕੱਪੜਾ ਪਾ ਕੇ ਝਾੜੂ ਤੇ ਜੁੱਤੀਆਂ ਨਾਲ ਪਤਨੀ ਦੀ ਕੀਤੀ ਕੁੱਟਮਾਰ, ਇੰਝ ਸੱਚ ਆਇਆ ਸਾਹਮਣੇ
ਉਨ੍ਹਾਂ ਕਿਹਾ ਕਿ ਕੋਵਿਡ ਪ੍ਰੋਟੋਕਾਲਜ਼ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲਸ ਕਮਿਸ਼ਨਰੇਟ ਲਗਾਤਾਰ ਸਖ਼ਤੀ ਕਰ ਰਹੀ ਹੈ ਅਤੇ ਪ੍ਰੋਟੋਕਾਲਜ਼ ਦੀ ਉਲੰਘਣਾ ਕਰਨ ਵਾਲੇ ਕਈ ਲੋਕਾਂ ਖ਼ਿਲਾਫ਼ ਧਾਰਾ 188 ਤਹਿਤ ਪਰਚੇ ਵੀ ਦਰਜ ਕੀਤੇ ਜਾ ਰਹੇ ਹਨ ਅਤੇ ਕਈਆਂ ਦੇ ਚਲਾਨ ਕੱਟ ਕੇ ਉਨ੍ਹਾਂ ਕੋਲੋਂ ਮੌਕੇ ’ਤੇ ਹੀ ਜੁਰਮਾਨਾ ਵਸੂਲਿਆ ਜਾ ਰਿਹਾ ਹੈ। ਉਨ੍ਹਾਂ ਅੰਤ ਵਿਚ ਕਿਹਾ ਕਿ ਸ਼ਹਿਰ ਵਾਸੀ ਮੇਰੇ ਪਰਿਵਾਰਕ ਮੈਂਬਰ ਦੀ ਤਰ੍ਹਾਂ ਹਨ ਅਤੇ ਸ਼ਹਿਰ ਵਾਸੀ ਆਪਣੇ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਘਰਾਂ ਤੋਂ ਬਾਹਰ ਨਾ ਨਿਕਲਣ।
ਇਹ ਵੀ ਪੜ੍ਹੋ : ਜਲੰਧਰ: 80 ਸਾਲਾ ਸਹੁਰੇ ਨੇ ਨੂੰਹ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਵੀਡੀਓ ਵੇਖ ਪਤੀ ਵੀ ਹੋਇਆ ਹੈਰਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?