ਜਲੰਧਰ: ਕੋਰੋਨਾ ਨੇ ਫਿੱਕੇ ਕੀਤੇ ਖ਼ੂਨ ਦੇ ਰਿਸ਼ਤੇ, ਮਜ਼ਦੂਰ ਦੀ ਲਾਸ਼ ਪਰਿਵਾਰ ਨੇ ਲੈਣ ਤੋਂ ਕੀਤੀ ਨਾਂਹ

Monday, May 17, 2021 - 01:48 PM (IST)

ਜਲੰਧਰ: ਕੋਰੋਨਾ ਨੇ ਫਿੱਕੇ ਕੀਤੇ ਖ਼ੂਨ ਦੇ ਰਿਸ਼ਤੇ, ਮਜ਼ਦੂਰ ਦੀ ਲਾਸ਼ ਪਰਿਵਾਰ ਨੇ ਲੈਣ ਤੋਂ ਕੀਤੀ ਨਾਂਹ

ਜਲੰਧਰ (ਚੋਪੜਾ)- ਕੋਰੋਨਾ ਵਾਇਰਸ ਕਾਰਨ ਮਰੇ ਬਿਹਾਰ ਨਿਵਾਸੀ 40 ਸਾਲਾ ਪ੍ਰਵਾਸੀ ਮਜ਼ਦੂਰ ਕਿਸ਼ੋਰ ਯਾਦਵ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੀ ਮ੍ਰਿਤਕ ਦੇਹ ਲੈਣ ਤੋਂ ਨਾਂਹ ਕਰਨ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਮ੍ਰਿਤਕ ਦਾ ਅੰਤਿਮ ਸੰਸਕਾਰ ਕਰਵਾਇਆ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੇ ਧਿਆਨ ’ਚ ਮਾਮਲਾ ਆਉਣ ’ਤੇ ਉਨ੍ਹਾਂ ਦੇ ਹੁਕਮਾਂ ’ਤੇ ਐੈੱਸ. ਡੀ. ਐੈੱਮ.-1 ਡਾ. ਜੈਇੰਦਰ ਸਿੰਘ ਨੇ ਪ੍ਰਸ਼ਾਸਕੀ ਕਮੇਟੀ ਨੂੰ ਸਸਕਾਰ ਦਾ ਪ੍ਰਬੰਧ ਕਰਨ ਲਈ ਕਿਹਾ।

ਇਹ ਵੀ ਪੜ੍ਹੋ: ਵਿਧਾਇਕ ਪਰਗਟ ਸਿੰਘ ਦੇ ਤੇਵਰ ਤਿੱਖੇ, ਕਿਹਾ-ਕੈਪਟਨ ਦਿਵਾ ਰਹੇ ਮੈਨੂੰ ਧਮਕੀਆਂ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮ੍ਰਿਤਕ ਨੂੰ 28 ਅਪ੍ਰੈਲ ਨੂੰ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਜਾਂਚ ’ਚ ਉਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ ਪਰ ਅਗਲੇ ਦਿਨ ਹੀ ਮਰੀਜ਼ ਦੀ ਕੋਰੋਨਾ ਕਾਰਨ ਮੌਤ ਹੋ ਗਈ ਪਰ ਕਿਸੇ ਵੀ ਵਿਅਕਤੀ ਵੱਲੋਂ ਮ੍ਰਿਤਕ ਦੇਹ ’ਤੇ ਦਾਅਵਾ ਨਾ ਕਰਨ ’ਤੇ ਉਸ ਨੂੰ ਮੁਰਦਾਘਰ ’ਚ ਰੱਖਿਆ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਅਧਿਕਾਰੀਆਂ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਲੱਭਿਆ ਪਰ ਉਨ੍ਹਾਂ ਮ੍ਰਿਤਕ ਦੇਹ ਲੈਣ ਤੋਂ ਨਾਂਹ ਕਰ ਦਿੱਤੀ ਅਤੇ ਮੈਡੀਕਲ ਪ੍ਰੋਟੋਕਾਲ ਅਨੁਸਾਰ ਅੰਤਿਮ ਸੰਸਕਾਰ ਕਰਨ ਦੀ ਬੇਨਤੀ ਕੀਤੀ। ਪਰਿਵਾਰਕ ਮੈਂਬਰਾਂ ਦਾ ਲਿਖ਼ਤੀ ਬਿਆਨ ਸਥਾਨਤ ਪੰਚਾਇਤ ਵੱਲੋਂ ਸ਼ਹਿਰੀ ਪੁਲਸ ਨੂੰ ਭੇਜਿਆ ਗਿਆ, ਜਿਸ ਤੋਂ ਬਾਅਦ ਅਧਿਕਾਰੀਆਂ ਨੂੰ ਸਸਕਾਰ ਕਰਨ ਦੇ ਹੁਕਮ ਜਾਰੀ ਕੀਤੇ ਗਏ।

ਇਹ ਵੀ ਪੜ੍ਹੋ:  ਪੰਜਾਬ 'ਚ ਦਾਖ਼ਲ ਹੋਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, ਕੋਰੋਨਾ ਨੈਗੇਟਿਵ ਰਿਪੋਰਟ ਦੀ ਨਹੀਂ ਹੋ ਰਹੀ ਚੈਕਿੰਗ

ਐੱਸ. ਡੀ. ਐੈੱਮ. ਨੇ ਦੱਸਿਆ ਕਿ ਮ੍ਰਿਤਕ ਦੇਹ ਨੂੰ ਸਿਹਤ ਅਥਾਰਿਟੀ ਵੱਲੋਂ ਪ੍ਰੋਟੋਕਾਲ ਅਨੁਸਾਰ ਡਾ. ਕਾਮਰਾਜ ਦੀ ਦੇਖ-ਰੇਖ ’ਚ ਸਿਵਲ ਹਸਪਤਾਲ ਵਿਖੇ ਪੀ. ਪੀ. ਈ. ਕਿੱਟ ’ਚ ਲਪੇਟਿਆ ਗਿਆ ਅਤੇ ਫਿਰ ਬਾਬਾ ਦਾਦਾ ਮੱਲ ਸ਼ਮਸ਼ਾਨਘਾਟ ’ਚ ਕਮੇਟੀ ਦੇ ਪ੍ਰਧਾਨ ਰਾਜੂ ਮੱਗੋ ਸਮੇਤ ਹੋਰ ਮੈਂਬਰਾਂ ਸੋਮ ਰਾਜ, ਗੁਰਦਿਆਲ ਭੱਟੀ, ਨੀਰਜ ਜੱਸਲ, ਰਾਜ ਕੁਮਾਰ ਮਹਾਜਨ ਅਤੇ ਰੈਵੀਨਿਊ ਅਧਿਕਾਰੀਆਂ ਨੇ ਅੰਤਿਮ ਸੰਸਕਾਰ ਕਰਵਾਇਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਵਿਅਕਤੀਆਂ ਦੇ ਸਸਕਾਰ ਲਈ ਪਰਿਵਾਰਕ ਮੈਂਬਰ ਜਾਂ ਕੋਈ ਹੋਰ ਅੱਗੇ ਨਹੀਂ ਆਉਂਦਾ ਤਾਂ ਪ੍ਰਸ਼ਾਸਨ ਦੇ ਕੰਟਰੋਲ ਰੂਮ ਨੰਬਰ 0181-2224417 ਅਤੇ 0181-2224848 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਹਰ ਮਦਦ ਕਰੇਗਾ।

ਇਹ ਵੀ ਪੜ੍ਹੋ:  ਕੋਰੋਨਾ ਸੰਕਟ ’ਚ ਡੇਰਾ ਬਿਆਸ ਬਣਿਆ ਮਸੀਹਾ, ਜਲੰਧਰ 'ਚ ਤਿਆਰ ਕੀਤਾ 120 ਬੈੱਡਾਂ ਵਾਲਾ ਆਈਸੋਲੇਸ਼ਨ ਸੈਂਟਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News