ਵੈਕਸੀਨ ਲੱਗੀ ਹੋਣ ਦੇ ਬਾਵਜੂਦ ਸਵਾ 3 ਮਹੀਨਿਆਂ ਬਾਅਦ ਜਲੰਧਰ ’ਚ ਕੋਰੋਨਾ ਪਾਜ਼ੇਟਿਵ ਦੀ ਮੌਤ
Monday, Jun 13, 2022 - 10:16 AM (IST)
ਜਲੰਧਰ (ਰੱਤਾ)- ਪਿਛਲੇ ਦੋ-ਤਿੰਨ ਦਿਨਾਂ ਤੋਂ ਕੋਰੋਨਾ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋਣ ਕਾਰਨ ਜਿੱਥੇ ਜਲੰਧਰ ’ਚ ਐਕਟਿਵ ਕੇਸਾਂ ਦੀ ਗਿਣਤੀ ਵਿਚ ਵੀ ਵਾਧਾ ਹੋ ਗਿਆ ਸੀ, ਉੱਥੇ ਹੀ ਲਗਭਗ ਸਵਾ ਤਿੰਨ ਮਹੀਨਿਆਂ ਬਾਅਦ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਮੌਤ ਹੋ ਜਾਣ ਨਾਲ ਮਰਨ ਵਾਲਿਆਂ ਦਾ ਅੰਕੜਾ ਵੀ ਵਧ ਗਿਆ।
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਜੰਡੂਸਿੰਘਾ ਦੇ 77 ਸਾਲਾ ਦੇਵਰਾਜ ਨੂੰ ਸ਼ਨੀਵਾਰ ਜੌਹਲ ਹਸਪਤਾਲ ਰਾਮਾ ਮੰਡੀ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਐਤਵਾਰ ਨੂੰ ਉਸ ਦੀ ਮੌਤ ਹੋ ਗਈ। ਇਹ ਮਰੀਜ਼ ਕੋਰੋਨਾ ਪਾਜ਼ੇਟਿਵ ਹੋਣ ਤੋਂ ਇਲਾਵਾ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਦਿਲ ਦੀ ਬੀਮਾਰੀ ਤੋਂ ਵੀ ਪੀੜਤ ਸੀ। ਪਤਾ ਲੱਗਾ ਹੈ ਕਿ ਮ੍ਰਿਤਕ ਨੂੰ ਕੋਰੋਨਾ ਵੈਕਸੀਨੇਸ਼ਨ ਮੁਹਿੰਮ ਤਹਿਤ ਵੈਕਸੀਨ ਵੀ ਲੱਗੀ ਹੋਈ ਸੀ।
ਇਹ ਵੀ ਪੜ੍ਹੋ: PU ਸਾਡੀ ਮਾਣਮੱਤੀ ਸੰਸਥਾ, ਨਹੀਂ ਹੋਣ ਦੇਵਾਂਗੇ ਕੇਂਦਰੀਕਰਨ : ਮੀਤ ਹੇਅਰ
ਇਸ ਦੇ ਨਾਲ ਹੀ ਮਹਿਕਮੇ ਨੂੰ 924 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਮਹਿਕਮੇ ਦੀਆਂ ਟੀਮਾਂ ਨੇ 599 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ। ਐਕਟਿਵ ਕੇਸਾਂ ਵਿਚੋਂ ਇਕ ਹੋਰ ਮਰੀਜ਼ ਰਿਕਵਰ ਹੋ ਗਿਆ।
ਇਹ ਵੀ ਪੜ੍ਹੋ: ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਕੁਝ ਦਿਨ ਪਹਿਲਾਂ ਦੁਬਈ ਤੋਂ ਪਰਤੇ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ