ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਮੁੜ ਧਮਾਕਾ, 200 ਤੋਂ ਵਧੇਰੇ ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

Sunday, Sep 06, 2020 - 10:45 PM (IST)

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਮੁੜ ਧਮਾਕਾ, 200 ਤੋਂ ਵਧੇਰੇ ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

ਜਲੰਧਰ (ਰੱਤਾ)— ਮਹਾਨਗਰ ਜਲੰਧਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਐਤਵਾਰ ਨੂੰ ਦਿਨ ਚੜ੍ਹਦੇ ਹੀ ਵੱਡੀ ਗਿਣਤੀ 'ਚ ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਜ਼ਿਲ੍ਹੇ 'ਚ ਜਿੱਥੇ 234 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ, ਉਥੇ ਹੀ 5 ਕੋਰੋਨਾ ਪੀੜਤ ਮਰੀਜ਼ਾਂ ਨੇ ਵੀ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਦਮ ਤੋੜ ਦਿੱਤਾ ਹੈ। ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦਾ ਅੰਕੜਾ 7700 ਤੋਂ ਪਾਰ ਹੋ ਚੁੱਕਾ ਹੈ। 

ਇਹ ਵੀ ਪੜ੍ਹੋ: ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਨੇ ਕੀਤਾ ਅਜਿਹਾ ਕਾਰਾ, ਜਿਸ ਨੂੰ ਵੇਖ ਮਾਪਿਆਂ ਦੇ ਉੱਡੇ ਹੋਸ਼

ਸ਼ਨੀਵਾਰ 627 ਦੀ ਰਿਪੋਰਟ ਆਈ ਸੀ ਨੈਗੇਟਿਵ ਅਤੇ 94 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ 627 ਲੋਕਾਂ ਦੀ ਰਿਪੋਰਟ ਨੈਗੇਟਵ ਪ੍ਰਾਪਤ ਹੋਈ ਅਤੇ ਇਲਾਜ ਅਧੀਨ ਪਾਜ਼ੇਟਿਵ ਮਰੀਜ਼ਾਂ 'ਚੋਂ 94 ਨੂੰ ਛੁੱਟੀ ਦੇ ਦਿੱਤੀ ਗਈ ਸੀ। ਦੂਜੇ ਪਾਸੇ ਮਹਿਕਮੇ  ਨੇ 1270 ਲੋਕਾਂ ਦੇ ਸੈਂਪਲ ਲੈ ਕੇ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲੈਬਾਰਟਰੀ ਭੇਜੇ ਹਨ।

ਇਹ ਵੀ ਪੜ੍ਹੋ: ਜਿਸ ਨਾਲ ਖਾਧੀਆਂ ਜਿਊਣ ਮਰਨ ਦੀਆਂ ਕਸਮਾਂ, ਉਸੇ ਨੇ ਹੀ ਦਿੱਤੀ ਰੂਹ ਕੰਬਾਊ ਮੌਤ (ਤਸਵੀਰਾਂ)

ਜਲੰਧਰ 'ਚ ਕੋਰੋਨਾ ਦੇ ਹਾਲਾਤ
ਕੁੱਲ ਸੈਂਪਲ-70266
ਨੈਗੇਟਿਵ ਆਏ-62291
ਪਾਜ਼ੇਟਿਵ ਆਏ-7792
ਡਿਸਚਾਰਜ ਹੋਏ-4819
ਮੌਤਾਂ ਹੋਈਆਂ-204
ਐਕਟਿਵ ਕੇਸ-2574

ਇਹ ਵੀ ਪੜ੍ਹੋ: ਜਾਣੋ ਵੀਕੈਂਡ ਤਾਲਾਬੰਦੀ ਦੌਰਾਨ ਪੰਜਾਬ 'ਚ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ (ਵੀਡੀਓ)

ਇਥੇ ਦੱਸ ਦਈਏ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਲੋਕ ਜਿਉਂ-ਜਿਉਂ ਲਾਪਰਵਾਹ ਹੁੰਦੇ ਜਾ ਰਹੇ ਹਨ, ਤਿਉਂ-ਤਿਉਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ । ਇਸ ਦੇ ਨਾਲ ਹੀ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਮੌਤਾਂ ਦਾ ਗ੍ਰਾਫ ਵੀ ਲਗਾਤਾਰ ਉੱਪਰ ਵੱਲ ਵਧ ਰਿਹਾ ਹੈ। ਸ਼ਨੀਵਾਰ ਨੂੰ ਵੀ ਜਿੱਥੇ 216 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ, ਉਥੇ ਹੀ ਇਸ ਦੀ ਲਪੇਟ ਵਿਚ ਆਏ 7 ਹੋਰ ਲੋਕਾਂ ਨੇ ਦਮ ਤੋੜ ਦਿੱਤਾ ਸੀ। ਸ਼ਨੀਵਾਰ ਵੱਖ-ਵੱਖ ਸਰਕਾਰੀ ਲੈਬਾਰਟਰੀਆਂ ਤੋਂ 235 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪ੍ਰਾਪਤ ਹੋਈ ਸੀ, ਜਿਨ੍ਹਾਂ ਵਿਚੋਂ ਕੁਝ ਲੋਕ ਦੂਜੇ ਜ਼ਿਲਿਆਂ ਨਾਲ ਸਬੰਧਤ ਪਾਏ ਜਾਣ ਕਾਰਨ 216 ਲੋਕਾਂ ਨੂੰ ਹੀ ਜ਼ਿਲ੍ਹਾ ਜਲੰਧਰ ਦੇ ਪਾਜ਼ੇਟਿਵ ਮਰੀਜ਼ਾਂ ਦੀ ਲਿਸਟ 'ਚ ਜੋੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਜ਼ੇਟਿਵ ਆਏ ਮਰੀਜ਼ਾਂ 'ਚ ਫਿਲੌਰ ਦਾ ਨਾਇਬ ਤਹਿਸੀਲਦਾਰ, ਤਹਿਸੀਲ ਦਫਤਰ ਦਾ ਸਟਾਫ, ਪੁਲਸ ਕਰਮਚਾਰੀ, ਹੈਲਥ ਵਰਕਰਜ਼ ਅਤੇ ਸ਼ਹਿਰ ਦੀਆਂ ਕਈ ਪ੍ਰਮੁੱਖ ਫੈਕਟਰੀਆਂ ਅਤੇ ਸ਼ੋਅਰੂਮ ਦੇ ਕਰਮਚਾਰੀ ਸ਼ਾਮਲ ਹਨ।
ਇਹ ਵੀ ਪੜ੍ਹੋ: ਗੜ੍ਹਸ਼ੰਕਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ
ਇਹ ਵੀ ਪੜ੍ਹੋ: ਵਿਆਹ ਦੀ ਪਹਿਲੀ ਵਰ੍ਹੇਗੰਢ 'ਤੇ ਪਰਿਵਾਰ 'ਚ ਪਏ ਕੀਰਨੇ, ਨੌਜਵਾਨ ਦੀ ਸ਼ੱਕੀ ਹਾਲਾਤ 'ਚ ਹੋਈ ਮੌਤ


author

shivani attri

Content Editor

Related News