ਜਲੰਧਰ ਜ਼ਿਲ੍ਹੇ ''ਚ ਮੁੜ ਵੱਧਣ ਲੱਗੀ ਕੋਰੋਨਾ ਮਰੀਜ਼ਾਂ ਦੀ ਗਿਣਤੀ, 17 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ
Friday, Dec 24, 2021 - 04:28 PM (IST)
ਜਲੰਧਰ (ਰੱਤਾ)– ਜਲੰਧਰ ਜ਼ਿਲ੍ਹੇ ਵਿਚ ਇਕ ਵਾਰ ਫਿਰ ਕੋਰੋਨਾ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਧਣ ਨਾਲ ਐਕਟਿਵ ਕੇਸ ਵੀ ਵਧ ਗਏ ਹਨ। ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿਚ 17 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿਕਮੇ ਨੂੰ ਸ਼ੱਕਰਵਾਰ 17 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਹ ਸਾਰੇ ਜ਼ਿਲ੍ਹੇ ਨਾਲ ਸਬੰਧਤ ਪਾਏ ਗਏ। ਇਥੇ ਦੱਸ ਦੇਈਏ ਕਿ ਵੀਰਵਾਰ 8 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਸੀ, ਇਨ੍ਹਾਂ ਵਿਚੋਂ ਕੁਝ 11 ਸੀ. ਐੱਸ. ਆਰ. ਜਲੰਧਰ ਕੈਂਟ ਅਤੇ ਕੁਝ ਬੀ. ਐੱਸ. ਐੱਫ. ਕੈਂਪਸ ਦੇ ਹਨ। ਇਸ ਦੇ ਨਾਲ ਹੀ ਮਹਿਕਮੇ ਨੂੰ 2151 ਲੋਕਾਂ ਦੀ ਰਿਪੋਰਟ ਨੈਗੇਟਿਵ ਵੀ ਪ੍ਰਾਪਤ ਹੋਈ ਅਤੇ ਐਕਟਿਵ ਕੇਸਾਂ ਵਿਚੋਂ 3 ਹੋਰ ਮਰੀਜ਼ ਰਿਕਵਰ ਹੋ ਗਏ। ਵਿਭਾਗ ਦੀਆਂ ਟੀਮਾਂ ਨੇ 2579 ਹੋਰ ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ। ਇਸ ਦੇ ਨਾਲ ਹੀ ਮਹਿਕਮੇ ਨੂੰ 2151 ਲੋਕਾਂ ਦੀ ਰਿਪੋਰਟ ਨੈਗੇਟਿਵ ਵੀ ਪ੍ਰਾਪਤ ਹੋਈ ਅਤੇ ਐਕਟਿਵ ਕੇਸਾਂ ਵਿਚੋਂ 3 ਹੋਰ ਮਰੀਜ਼ ਰਿਕਵਰ ਹੋ ਗਏ। ਮਹਿਕਮੇ ਦੀਆਂ ਟੀਮਾਂ ਨੇ 2579 ਹੋਰ ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ।
ਇਹ ਵੀ ਪੜ੍ਹੋ: ਬੀਬੀ ਬਾਦਲ ਦਾ ਵੱਡਾ ਬਿਆਨ, ਕਾਂਗਰਸ ਨੂੰ ਬਿਕਰਮ ਦੇ ਸੁਫ਼ਨੇ ਆਉਂਦੇ ਸਨ ਤੇ ਉਨ੍ਹਾਂ ਦੇ ਨਾਂ ਤੋਂ ਕੰਬਦੇ ਸਨ
ਜਲੰਧਰ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-18,81,629
ਨੈਗੇਟਿਵ ਆਏ-17,43,942
ਪਾਜ਼ੇਟਿਵ ਆਏ-63,572
ਡਿਸਚਾਰਜ ਹੋਏ-62,031
ਮੌਤਾਂ ਹੋਈਆਂ-1,501
ਐਕਟਿਵ ਕੇਸ-40
ਇਹ ਵੀ ਪੜ੍ਹੋ: ਵੱਡੀ ਖ਼ਬਰ: ਕਪੂਰਥਲਾ ਦੇ ਨਿਜ਼ਾਮਪੁਰ ਦੀ ਘਟਨਾ ਦੇ ਮਾਮਲੇ ’ਚ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਗ੍ਰਿਫ਼ਤਾਰ
ਜ਼ਿਲ੍ਹੇ ’ਚ 3,946 ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਵੀਰਵਾਰ ਨੂੰ ਜ਼ਿਲ੍ਹੇ ਵਿਚ 3,946 ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਿਹਤ ਕੇਂਦਰਾਂ ਅਤੇ ਵੱਖ-ਵੱਖ ਥਾਵਾਂ ’ਤੇ ਲਾਏ ਕੈਂਪਾਂ ਵਿਚ ਜਿਹੜੇ 3,946 ਲੋਕਾਂ ਨੂੰ ਵੈਕਸੀਨ ਲਾਈ ਗਈ, ਉਨ੍ਹਾਂ ਵਿਚੋਂ ਕੁਝ ਨੂੰ ਕੋਵਿਸ਼ੀਲਡ ਦੀ ਪਹਿਲੀ ਅਤੇ ਵਧੇਰੇ ਨੂੰ ਦੂਜੀ ਡੋਜ਼ ਲੱਗੀ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ 14,95,231 ਲੋਕਾਂ ਨੂੰ ਵੈਕਸੀਨ ਲਾਈ ਜਾ ਚੁੱਕੀ ਹੈ ਅਤੇ ਇਨ੍ਹਾਂ ਵਿਚੋਂ 9,43,113 ਲੋਕਾਂ ਨੂੰ ਦੋਵੇਂ ਡੋਜ਼ ਲੱਗ ਚੁੱਕੀਆਂ ਹਨ।
ਇਹ ਵੀ ਪੜ੍ਹੋ: ਕਪੂਰਥਲਾ ਘਟਨਾ ’ਚ ਮਾਰੇ ਗਏ ਨੌਜਵਾਨ ਦਾ ਹੋਇਆ ਪੋਸਟਮਾਰਟਮ, ਸਾਹਮਣੇ ਆਈਆਂ ਹੈਰਾਨੀਜਨਕ ਗੱਲਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ