ਜਲੰਧਰ ਜ਼ਿਲ੍ਹੇ 'ਚ ਮੁੜ ਵੱਧਣ ਲੱਗਾ ਕੋਰੋਨਾ, 5 ਸਾਲ ਦੀ ਬੱਚੀ ਸਣੇ 13 ਦੀ ਰਿਪੋਰਟ ਆਈ ਪਾਜ਼ੇਟਿਵ

Thursday, Dec 30, 2021 - 12:38 PM (IST)

ਜਲੰਧਰ ਜ਼ਿਲ੍ਹੇ 'ਚ ਮੁੜ ਵੱਧਣ ਲੱਗਾ ਕੋਰੋਨਾ, 5 ਸਾਲ ਦੀ ਬੱਚੀ ਸਣੇ 13 ਦੀ ਰਿਪੋਰਟ ਆਈ ਪਾਜ਼ੇਟਿਵ

ਜਲੰਧਰ (ਰੱਤਾ)– ਕੋਰੋਨਾ ਨੂੰ ਲੈ ਕੇ ਇਕ ਪਾਸੇ ਜਿੱਥੇ ਪੂਰੇ ਵਿਸ਼ਵ ਵਿਚ ਇਕ ਵਾਰ ਫਿਰ ਡਰ ਦੀ ਸਥਿਤੀ ਬਣੀ ਹੋਈ ਹੈ, ਉਥੇ ਹੀ ਜ਼ਿਲ੍ਹੇ ਵਿਚ ਇਸ ਸਬੰਧੀ ਕੁਝ ਵੀ ਸਪੱਸ਼ਟ ਨਹੀਂ ਹੋ ਰਿਹਾ ਕਿਉਂਕਿ ਕਿਸੇ ਦਿਨ ਕੋਰੋਨਾ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਸਿਰਫ਼ 2-3 ਹੁੰਦੀ ਹੈ ਤਾਂ ਕਦੇ ਇਹ ਗਿਣਤੀ ਵਧ ਜਾਂਦੀ ਹੈ। ਬੁੱਧਵਾਰ ਨੂੰ ਜ਼ਿਲ੍ਹੇ ਵਿਚ 13 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਭਾਗ ਨੂੰ ਬੁੱਧਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਜ਼ ਤੋਂ ਕੁੱਲ 15 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਨ੍ਹਾਂ ਵਿਚੋਂ 2 ਲੋਕਾਂ ਦੀ ਰਿਪੋਰਟ ਰਿਪੀਟ ਹੋਣ ਕਾਰਨ ਉਨ੍ਹਾਂ ਨੂੰ ਜ਼ਿਲ੍ਹੇ ਦੇ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਿਚ ਨਹੀਂ ਜੋੜਿਆ ਗਿਆ। ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ 13 ਮਰੀਜ਼ਾਂ ਵਿਚ 5 ਸਾਲ ਦੀ ਬੱਚੀ, ਸਿਵਲ ਹਸਪਤਾਲ ਦਾ ਡਾਕਟਰ ਅਤੇ ਨੈਸ਼ਨਲ ਪਾਰਕ ਮਕਸੂਦਾਂ ਅਤੇ ਨਿਊ ਜਵਾਹਰ ਨਗਰ ਦੇ ਪਰਿਵਾਰਾਂ ਦੇ 2-2 ਮੈਂਬਰ ਸ਼ਾਮਲ ਹਨ। ਇਸ ਦੇ ਨਾਲ ਹੀ ਵਿਭਾਗ ਨੂੰ 1986 ਲੋਕਾਂ ਦੀ ਰਿਪੋਰਟ ਨੈਗੇਟਿਵ ਵੀ ਪ੍ਰਾਪਤ ਹੋਈ ਅਤੇ ਐਕਟਿਵ ਕੇਸਾਂ ਵਿਚੋਂ 7 ਹੋਰ ਮਰੀਜ਼ ਰਿਕਵਰ ਹੋ ਗਏ। ਵਿਭਾਗ ਦੀਆਂ ਟੀਮਾਂ ਨੇ 2066 ਲੋਕਾਂ ਦੇ ਸੈਂਪਲ ਕੋਰੋਨਾ ਦੀ ਪੁਸ਼ਟੀ ਲਈ ਲਏ।

ਇਹ ਵੀ ਪੜ੍ਹੋ: ਅਨੁਸੂੁਚਿਤ ਜਾਤੀ ਦੇ ਸੀ. ਐੱਮ. ’ਤੇ ਭਾਜਪਾ ਦਾ ਯੂ-ਟਰਨ, ਅਸ਼ਵਨੀ ਸ਼ਰਮਾ ਨੇ ਦਿੱਤਾ ਵੱਡਾ ਬਿਆਨ

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-18,92,640
ਨੈਗੇਟਿਵ ਆਏ-17,55,792
ਪਾਜ਼ੇਟਿਵ ਆਏ-63,615
ਡਿਸਚਾਰਜ ਹੋਏ ਮਰੀਜ਼-62,054
ਮੌਤਾਂ ਹੋਈਆਂ-1,501
ਐਕਟਿਵ ਕੇਸ-60

ਜ਼ਿਲੇ ’ਚ 5,330 ਲੋਕਾਂ ਨੇ ਲਗਵਾਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲੇ ਵਿਚ 5,330 ਲੋਕਾਂ ਨੂੰ ਵੈਕਸੀਨ ਲਗਾਈ ਗਈ। ਜ਼ਿਲਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 14,99,518 ਲੋਕਾਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ ਅਤੇ ਇਨ੍ਹਾਂ ਵਿਚੋਂ 9,61,188 ਲੋਕਾਂ ਨੂੰ ਦੋਵੇਂ ਡੋਜ਼ ਲੱਗ ਚੁੱਕੀਆਂ ਹਨ।

ਇਹ ਵੀ ਪੜ੍ਹੋ: Year Ender: ਸਾਲ 2021 ਦੀਆਂ ਇਨ੍ਹਾਂ ਘਟਨਾਵਾਂ ਨੇ ਵਲੂੰਧਰੇ ਪੰਜਾਬ ਦੇ ਹਿਰਦੇ, ਆਪਣਿਆਂ ਨੇ ਦਿੱਤੀ ਭਿਆਨਕ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News