ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਵੱਡਾ ਧਮਾਕਾ, 34 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ
Saturday, Jan 01, 2022 - 04:27 PM (IST)
ਜਲੰਧਰ (ਰੱਤਾ)– ਕੋਰੋਨਾ ਦੇ ਮਾਮਲੇ ਵਿਚ ਜ਼ਿਲ੍ਹੇ ਦੇ ਲੋਕਾਂ ਨੂੰ ਇਕ ਵਾਰ ਫਿਰ ਚੌਕਸ ਰਹਿਣ ਦੀ ਲੋੜ ਹੈ ਕਿਉਂਕਿ 5 ਮਹੀਨਿਆਂ ਬਾਅਦ ਇਕ ਵਾਰ ਫਿਰ ਜ਼ਿਲ੍ਹੇ ਵਿਚ ਕੋਰੋਨਾ ਦੇ ਕੇਸ ਵਧਣੇ ਸ਼ੁਰੂ ਹੋ ਗਏ ਹਨ। ਸ਼ਨੀਵਾਰ ਅੱਜ ਯਾਨੀ ਕਿ ਨਵੇਂ ਸਾਲ ਦੇ ਪਹਿਲੇ ਹੀ ਦਿਨ ਜ਼ਿਲ੍ਹੇ ਨਾਲ ਸਬੰਧਤ 34 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ। ਪਾਜ਼ੇਟਿਵ ਆਉਣ ਵਾਲਿਆਂ ਵਿਚ ਡਾਕਟਰ ਅਤੇ ਛੋਟੇ ਬੱਚੇ ਸ਼ਾਮਲ ਹਨ। ਜ਼ਿਲ੍ਹੇ ਵਿਚ ਐਕਟਿਵ ਕੇਸਾਂ ਦੀ ਗਿਣਤੀ 110 ’ਤੇ ਪਹੁੰਚ ਗਈ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਨਵੇਂ ਸਾਲ ਦੇ ਜਸ਼ਨ ਦੌਰਾਨ ਨੌਜਵਾਨਾਂ ਨੇ ਮਚਾਇਆ ਘੜਮੱਸ, ਵੀਡੀਓ 'ਚ ਵੇਖੋ ਪੁਲਸ ਨੇ ਕਿਵੇਂ ਵਰ੍ਹਾਏ ਫਿਰ ਡੰਡੇ
ਜਾਣਕਾਰੀ ਮੁਤਾਬਕ ਸਿਹਤ ਵਿਭਾਗ ਨੂੰ ਸ਼ਨੀਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 37 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਨ੍ਹਾਂ ਵਿਚੋਂ 3 ਲੋਕ ਹੋਰ ਜ਼ਿਲਿਆਂ ਨਾਲ ਸਬੰਧਤ ਪਾਏ ਗਏ। ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ 34 ਮਰੀਜ਼ਾਂ ਵਿਚੋਂ ਵਧੇਰੇ ਦੀ ਉਮਰ 50 ਸਾਲ ਤੋਂ ਘੱਟ ਹੈ ਅਤੇ ਇਨ੍ਹਾਂ ਵਿਚ ਕੁਝ ਪਰਿਵਾਰਾਂ ਦੇ 2-2 ਮੈਂਬਰ ਵੀ ਸ਼ਾਮਲ ਹਨ। ਇਹ ਪਾਜ਼ੇਟਿਵ ਮਰੀਜ਼ ਮਾਡਲ ਟਾਊਨ, ਗੁਰੂ ਤੇਗ ਬਹਾਦਰ ਨਗਰ , ਆਦਰਸ਼ ਨਗਰ, ਸ਼ਹੀਦ ਊਧਮ ਸਿੰਘ ਨਗਰ, ਅਰਬਨ ਅਸਟੇਟ ਫੇਜ਼-1, ਲਾਜਪਤ ਨਗਰ, ਐੱਨ . ਆਈ. ਟੀ. ਕੈਂਪਸ, ਅਵਤਾਰ ਨਗਰ, ਮਖਦੂਮਪੁਰਾ ਅਤੇ ਟੈਗੋਰ ਨਗਰ ਆਦਿ ਇਲਾਕਿਆਂ ਦੇ ਰਹਿਣ ਵਾਲੇ ਹਨ। ਇਸ ਦੇ ਨਾਲ ਹੀ ਵਿਭਾਗ ਨੂੰ 2,177 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਐਕਟਿਵ ਕੇਸਾਂ ਵਿਚੋਂ 11 ਹੋਰ ਮਰੀਜ਼ ਰਿਕਵਰ ਹੋ ਗਏ। ਵਿਭਾਗ ਦੀਆਂ ਟੀਮਾਂ ਨੇ 2,037 ਲੋਕਾਂ ਦੇ ਸੈਂਪਲ ਕੋਰੋਨਾ ਦੀ ਪੁਸ਼ਟੀ ਲਈ ਲਏ।
ਜਲੰਧਰ ਵਿਚ ਕੋਰੋਨਾ ਦੀ ਸਥਿਤੀ
ਹੁਣ ਤਕ ਕੁੱਲ ਸੈਂਪਲ-18,99,200
ਨੈਗੇਟਿਵ ਆਏ-17,62,272
ਪਾਜ਼ੇਟਿਵ ਆਏ-63,680
ਡਿਸਚਾਰਜ ਹੋਏ-62,069
ਮੌਤਾਂ ਹੋਈਆਂ-1,501
ਐਕਟਿਵ ਕੇਸ-110
ਜ਼ਿਲ੍ਹੇ ’ਚ 4,283 ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਸ਼ਨੀਵਾਰ ਨੂੰ ਜ਼ਿਲੇ ਵਿਚ 4,283 ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾ ਟੀਕਾਕਾਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਸਿਹਤ ਕੇਂਦਰਾਂ ਅਤੇ ਕੁਝ ਥਾਵਾਂ ’ਤੇ ਲਾਏ ਕੈਂਪਾਂ ਵਿਚ ਸ਼ਨੀਵਾਰ ਨੂੰ ਜਿਹੜੇ 4,283 ਲੋਕਾਂ ਨੂੰ ਵੈਕਸੀਨ ਲਾਈ ਗਈ, ਉਨ੍ਹਾਂ ਵਿਚੋਂ ਵਧੇਰੇ ਨੂੰ ਦੂਜੀ ਅਤੇ ਕੁਝ ਨੂੰ ਪਹਿਲੀ ਡੋਜ਼ ਲੱਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤਕ 15,04,726 ਲੋਕਾਂ ਨੂੰ ਵੈਕਸੀਨ ਲਾਈ ਜਾ ਚੁੱਕੀ ਹੈ ਅਤੇ ਇ ਨ੍ਹਾਂ ਵਿਚੋਂ 9,77,272 ਲੋਕਾਂ ਨੂੰ ਦੋਵੇਂ ਡੋਜ਼ ਲੱਗ ਚੁੱਕੀਆਂ ਹਨ।
ਇਹ ਵੀ ਪੜ੍ਹੋ: ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਰੈਲੀਆਂ ’ਚ ਉਮੀਦਵਾਰਾਂ ਦਾ ਐਲਾਨ ਕਾਂਗਰਸ ਕਲਚਰ ਨਹੀਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ