ਜਲੰਧਰ ''ਚ ਫਟਿਆ ਕੋਰੋਨਾ ਬੰਬ, 620 ਤੋਂ ਵਧੇਰੇ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ
Wednesday, Jan 12, 2022 - 06:12 PM (IST)
ਜਲੰਧਰ (ਰੱਤਾ)– ਹਰ ਪਾਸੇ ਕੋਰੋਨ ਕਿੰਨਾ ਫੈਲ ਚੁੱਕਾ ਹੈ, ਇਸ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਇਨ੍ਹੀਂ ਦਿਨੀਂ ਜਿੰਨੇ ਵੀ ਲੋਕ ਕੋਰੋਨਾ ਦਾ ਟੈਸਟ ਕਰਵਾ ਰਹੇ ਹਨ, ਉਨ੍ਹਾਂ ਵਿਚੋਂ ਲਗਭਗ 8 ਲੋਕਾਂ ਵਿਚੋਂ ਇਕ ਦੀ ਰਿਪੋਰਟ ਪਾਜ਼ੇਟਿਵ ਆ ਰਹੀ ਹੈ। ਜਲੰਧਰ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਕੋਰੋਨਾ ਦਾ ਵੱਡਾ ਧਮਾਕਾ ਹੋਇਆ। ਬੁੱਧਵਾਰ ਜਲੰਧਰ ਜ਼ਿਲ੍ਹੇ ਵਿਚੋਂ 626 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਮਿਲੀ ਹੈ। ਸਿਹਤ ਮਹਿਕਮੇ ਨੂੰ ਵੱਖ-ਵੱਖ ਲੈਬਾਰਟਰੀਆਂ ਵਿਚੋਂ 626 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਮਿਲੀ ਹੈ।
ਮੰਗਲਵਾਰ ਨੂੰ 1616 ਲੋਕਾਂ ਦੀ ਰਿਪੋਰਟ ਆਈ ਸੀ ਨੈਗੇਟਿਵ
ਓਧਰ ਮਹਿਕਮੇ ਨੂੰ ਮੰਗਲਵਾਰ 1616 ਲੋਕਾਂ ਦੀ ਰਿਪੋਰਟ ਨੈਗੇਟਿਵ ਵੀ ਪ੍ਰਾਪਤ ਹੋਈ ਸੀ ਅਤੇ ਐਕਟਿਵ ਕੇਸਾਂ ਵਿਚੋਂ 144 ਹੋਰ ਮਰੀਜ਼ ਰਿਕਵਰ ਹੋ ਗਏ। ਮਹਿਕਮੇ ਦੀਆਂ ਟੀਮਾਂ ਨੇ 3497 ਹੋਰ ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ।
ਇਹ ਵੀ ਪੜ੍ਹੋ: ਸੰਯੁਕਤ ਸਮਾਜ ਮੋਰਚਾ ਵੱਲੋਂ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰਾਂ ਦਾ ਐਲਾਨ
ਜਲੰਧਰ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-19,23,602
ਨੈਗੇਟਿਵ ਆਏ-17,82,596
ਪਾਜ਼ੇਟਿਵ ਆਏ-65,743
ਡਿਸਚਾਰਜ ਹੋਏ-62,459
ਮੌਤਾਂ ਹੋਈਆਂ-1,503
ਐਕਟਿਵ ਕੇਸ-1,781
ਇਹ ਵੀ ਪੜ੍ਹੋ: ਕੋਰੋਨਾ ਦੇ ਵੱਧਦੇ ਕੇਸਾਂ ਸਬੰਧੀ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਸਰਕਾਰੀ ਹਸਪਤਾਲਾਂ ਨੂੰ ਦਿੱਤੇ ਇਹ ਨਿਰਦੇਸ਼
ਜ਼ਿਲ੍ਹੇ ’ਚ 651 ਅੱਲ੍ਹੜਾਂ ਸਮੇਤ 14,698 ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲੇ ਵਿਚ ਕੁੱਲ 14,698 ਲੋਕਾਂ ਨੂੰ ਵੈਕਸੀਨ ਲਾਈ ਗਈ ਅਤੇ ਇਨ੍ਹਾਂ ਵਿਚ 15 ਤੋਂ 18 ਸਾਲ ਤੱਕ ਦੇ 651 ਅੱਲ੍ਹੜ ਵੀ ਸ਼ਾਮਲ ਹਨ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ 15,39,141 ਲੋਕਾਂ ਨੂੰ ਵੈਕਸੀਨ ਲਾਈ ਜਾ ਚੁੱਕੀ ਹੈ ਅਤੇ ਇਨ੍ਹਾਂ ਵਿਚੋਂ 10,49,270 ਲੋਕਾਂ ਨੇ ਦੋਵੇਂ ਡੋਜ਼ ਅਤੇ 1,339 ਨੇ ਤਿੰਨੋਂ ਡੋਜ਼ ਲੁਆ ਲਈਆਂ ਹਨ।
ਇਹ ਵੀ ਪੜ੍ਹੋ: ਵੱਡਾ ਖ਼ੁਲਾਸਾ: ਵਿਦੇਸ਼ਾਂ ’ਚ ਬੈਠੇ ਅੱਤਵਾਦੀ ਰੋਡੇ ਤੇ ਸੁੱਖ ਨੇ ਪੁਲਸ ਨੂੰ ਧੋਖਾ ਦੇਣ ਲਈ ਬਣਾਏ ਸਨ 4 ਅੱਤਵਾਦੀ ਮਾਡਿਊਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ